'ਆਪ' ਵਿਧਾਇਕ ਦੀ ਮੌਤ 'ਤੇ CM ਮਾਨ ਦੀ ਪਤਨੀ ਸਣੇ ਅਮਨ ਅਰੋੜਾ ਦਾ ਬਿਆਨ
Saturday, Jan 11, 2025 - 10:07 AM (IST)
ਚੰਡੀਗੜ੍ਹ/ਲੁਧਿਆਣਾ : ਆਮ ਆਦਮੀ ਪਾਰਟੀ ਦੇ ਲੁਧਿਆਣਾ ਪੱਛਮੀ ਹਲਕੇ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਦੀ ਸ਼ੁੱਕਰਵਾਰ ਦੇਰ ਰਾਤ ਗੋਲ਼ੀ ਲੱਗਣ ਕਾਰਨ ਮੌਤ ਹੋ ਗਈ। ਉਨ੍ਹਾਂ ਦੀ ਮੌਤ 'ਤੇ ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ, ਉੱਥੇ ਹੀ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਸਮੇਤ ਅਮਨ ਅਰੋੜਾ ਨੇ ਵੀ ਦੁੱਖ ਪ੍ਰਗਟਾਇਆ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਸੁਖਬੀਰ ਬਾਦਲ ਦਾ ਅਸਤੀਫ਼ਾ ਮਨਜ਼ੂਰ, ਵਰਕਿੰਗ ਕਮੇਟੀ ਨੇ ਕੀਤਾ ਧੰਨਵਾਦ (ਵੀਡੀਓ)
ਡਾ. ਗੁਰਪ੍ਰੀਤ ਕੌਰ ਮਾਨ ਨੇ ਕਿਹਾ ਕਿ ਲੁਧਿਆਣਾ ਪੱਛਮੀ ਤੋਂ ਸਾਡੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਜੀ ਦੇ ਅਕਾਲ ਚਲਾਣੇ ਦੀ ਦੁਖ਼ਦਾਈ ਖ਼ਬਰ ਮਿਲੀ। ਇਸ ਦੁੱਖ ਦੀ ਘੜੀ 'ਚ ਪਰਿਵਾਰ ਨਾਲ ਦਿਲੋਂ ਹਮਦਰਦੀ। ਪਰਮਾਤਮਾ ਵਿੱਛੜੀ ਰੂਹ ਨੂੰ ਆਪਣੇ ਚਰਨਾਂ 'ਚ ਨਿਵਾਸ ਦੇਣ। ਪਰਿਵਾਰ ਅਤੇ ਸੁਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।
ਇਹ ਵੀ ਪੜ੍ਹੋ : ਪੰਜਾਬੀਓ ਸਾਵਧਾਨ! ਅਸਮਾਨ 'ਚ ਚੱਲ ਪਏ Drone, ਜਾਰੀ ਹੋਈ ਵੱਡੀ ਚਿਤਾਵਨੀ
ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਲਿਖਿਆ ਕਿ ਲੁਧਿਆਣਾ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਦੇ ਅਕਾਲ ਚਲਾਣੇ 'ਤੇ ਬਹੁਤ ਦੁੱਖ ਹੋਇਆ। ਇਸ ਔਖੇ ਸਮੇਂ ਦੌਰਾਨ ਦੁਖ਼ੀ ਪਰਿਵਾਰ ਨਾਲ ਮੇਰੀ ਡੂੰਘੀ ਸੰਵੇਦਨਾ ਹੈ। ਉਨ੍ਹਾਂ ਨੂੰ ਇਸ ਭਾਣੇ ਨੂੰ ਸਹਿਣ ਕਰਨ ਦੀ ਤਾਕਤ ਮਿਲੇ। ਮੈਂ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਉਨ੍ਹਾਂ ਦੀ ਪਵਿੱਤਰ ਆਤਮਾ ਨੂੰ ਸ਼ਾਂਤੀ ਮਿਲੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8