ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਹੋਈ ਬੁੱਧੀਜੀਵੀਆਂ ਦੀ ਬੈਠਕ ਮਗਰੋਂ HS ਫੂਲਕਾ ਦਾ ਬਿਆਨ
Wednesday, Nov 06, 2024 - 06:56 PM (IST)
ਅੰਮ੍ਰਿਤਸਰ (ਸਰਬਜੀਤ)- ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਥਕ ਮੁੱਦਿਆਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਲਗਾਈ ਜਾਣ ਵਾਲੀ ਧਾਰਮਿਕ ਸਜ਼ਾ ਲਈ ਜਿੱਥੇ ਵੱਖ-ਵੱਖ ਬੁੱਧੀਜੀਵੀਆਂ ਦੀ ਬੈਠਕ ਸੱਦੀ ਗਈ ਸੀ, ਉੱਥੇ ਹੀ ਬੁੱਧੀਜੀਵੀ ਐੱਚ. ਐੱਸ. ਫੂਲਕਾ ਵੀ ਇਸ ਬੈਠਕ ਵਿੱਚ ਬੁਲਾਏ ਗਏ ਸਨ।
ਇਹ ਵੀ ਪੜ੍ਹੋ- ਪੰਜਾਬ 'ਚ 7 ਨਵੰਬਰ ਦੀ ਛੁੱਟੀ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਦੂਰ ਹੋ ਗਿਆ ਭੰਬਲਭੂਸਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਅਤੇ ਬਾਹਰ ਆਉਂਦਿਆਂ ਐੱਚ. ਐੱਸ. ਫੂਲਕਾ ਨੇ ਕਿਹਾ ਕਿ ਉਹ ਆਪਣੇ ਵੱਲੋਂ ਸੁਝਾਅ ਦੇ ਕੇ ਆਏ ਹਨ। ਬਾਕੀ ਇਸ ਬਾਰੇ ਵਿਸਥਾਰ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਜਾਂ ਫਿਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਹੀ ਦੱਸ ਸਕਣਗੇ ਕਿਉਂਕਿ ਇਹ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਮਾਮਲਾ ਹੈ ਅਤੇ ਅਸੀਂ ਜੋ ਵੀ ਸੁਝਾਅ ਦੇਣੇ ਸੀ, ਉਹ ਉਨ੍ਹਾਂ ਨੂੰ ਅੰਦਰ ਦੇ ਆਏ ਹਾਂ ਬਾਕੀ ਸਾਰੀ ਵਿਸਥਾਰ ਨਾਲ ਜਾਣਕਾਰੀ ਸਿਰਫ਼ ਉਹੀ ਦੇਣਗੇ। ਕੈਨੇਡਾ ਵਿੱਚ ਹਿੰਦੂ ਮੰਦਿਰ 'ਤੇ ਹਮਲੇ ਦੀ ਗੱਲ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਇਹ ਸਿਰਫ਼ ਹਿੰਦੂ ਸਿੱਖ ਭਾਈਚਾਰੇ ਨੂੰ ਲੜਾਉਣ ਦੀਆਂ ਸਾਜ਼ਿਸ਼ਾਂ ਹਨ ਅਤੇ ਕਿਸੇ ਦੀਆਂ ਗੱਲਾਂ ਵਿੱਚ ਆਉਣ ਨਾਲੋਂ ਆਪਸੀ ਭਾਈਚਾਰਾ ਖ਼ਰਾਬ ਨਹੀਂ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਤੇਜ਼ ਰਫ਼ਤਾਰ ਦਾ ਕਹਿਰ, ਮਾਂ ਨਾਲ ਚਾਈਂ-ਚਾਈਂ ਨਾਨਕੇ ਜਾ ਰਹੀ 9 ਸਾਲਾ ਬੱਚੀ ਨਾਲ ਵਾਪਰੀ ਅਣਹੋਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8