ਅੰਮ੍ਰਿਤਪਾਲ ਦੀ ਪਤਨੀ ਨੂੰ ਹਵਾਈ ਅੱਡੇ 'ਤੇ ਰੋਕਣ ਦੇ ਮਾਮਲੇ 'ਚ ਜਥੇਦਾਰ ਹਰਪ੍ਰੀਤ ਸਿੰਘ ਦਾ ਬਿਆਨ
Friday, Apr 21, 2023 - 05:11 PM (IST)

ਅੰਮ੍ਰਿਤਸਰ (ਸਰਬਜੀਤ) : ਅੰਮ੍ਰਿਤਸਰ ਦੇ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਬੀਤੇ ਦਿਨ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੂੰ ਅਧਿਕਾਰੀਆਂ ਵੱਲੋਂ ਲੰਡਨ ਜਾਣ ਤੋਂ ਰੋਕ ਦਿੱਤਾ ਗਿਆ ਸੀ ਜਿਸ ਨੂੰ ਲੈ ਕੇ ਅੱਜ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਜਥੇਦਾਰ ਨੇ ਕਿਹਾ ਕਿ ਪੁਲਸ ਪਹਿਲਾਂ ਹੀ ਅਮ੍ਰਿਤਪਾਲ ਸਿੰਘ ਦੇ ਘਰ ਜਾ ਕੇ ਉਸਦੀ ਪਤਨੀ ਕੋਲੋਂ ਪੁੱਛਗਿੱਛ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕਿਰਨਦੀਪ ਕੌਰ 'ਤੇ ਕੋਈ ਐੱਫ. ਆਈ. ਆਰ. ਵੀ ਦਰਜ ਨਹੀਂ ਹੈ ਅਤੇ ਉਹ ਬ੍ਰਿਟਿਸ਼ ਨਾਗਰਿਕ ਹੈ। ਬ੍ਰਿਟੇਨ (ਯੂਕੇ) 'ਚ ਉਸ ਦਾ ਘਰ ਹੈ। ਜੇਕਰ ਕਿਰਨਦੀਪ ਕੌਰ ਆਪਣੇ ਘਰ ਜਾਣਾ ਚਾਹੁੰਦੀ ਹੈ ਤਾਂ ਉਸ ਨੂੰ ਕਿਵੇਂ ਰੋਕਿਆ ਜਾ ਸਕਦਾ ਹੈ। ਉਸ ਨੂੰ ਰੋਕਣਾ ਠੀਕ ਨਹੀਂ ਹੈ। ਜਥੇਦਾਰ ਨੇ ਕਿਹਾ ਹੈ ਕਿ ਪਤਾ ਨਹੀਂ ਕਿਉਂ ਸਰਕਾਰ ਇਸ ਤਰਾਂ ਦਾ ਮਾਹੌਲ ਸਿਰਜ ਰਹੀ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : UK ਜਾ ਰਹੀ ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਨੂੰ ਅੰਮ੍ਰਿਤਸਰ ਹਵਾਈ ਅੱਡੇ 'ਤੇ ਰੋਕਿਆ
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜਦੋਂ ਕਿਰਨਦੀਪ ਕੌਰ ਦਾ ਕੋਈ ਕਸੂਰ ਨਹੀਂ ਹੈ ਤਾਂ ਉਸ ਨੂੰ ਕਿਉਂ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਪੁੱਛਗਿਛ ਦੇ ਨਾਂ 'ਤੇ ਕੁੜੀ ਨਾਲ ਸਰਕਾਰ ਦਾ ਇਹ ਰਵੱਈਆ ਠੀਕ ਨਹੀਂ ਹੈ। ਦੱਸਣਯੋਗ ਹੈ ਕਿ ਬੀਤੇ ਦਿਨ ਜਦੋਂ ਅੰਮ੍ਰਿਤਪਾਲ ਸਿੰਘ ਦੀ ਪਤਨੀ ਇੰਗਲੈਂਡ ਲਈ ਉਡਾਣ ਭਰਨ ਜਾ ਰਹੀ ਸੀ ਤਾਂ ਉਸ ਨੂੰ ਅੰਮ੍ਰਿਤਸਰ ਹਵਾਈ ਅੱਡੇ 'ਤੇ ਪੁੱਛਗਿੱਛ ਲਈ ਰੋਕ ਲਿਆ ਗਿਆ ਸੀ। ਇਸ ਤੋਂ ਬਾਅਦ ਫਲਾਇਟ ਇੰਗਲੈਂਡ ਲਈ ਉਡਾਣ ਭਰ ਗਈ ਸੀ ਪਰ ਕਿਰਨਦੀਪ ਕੌਰ ਨੂੰ ਜਾਣ ਦੀ ਇਜਾਜ਼ਤ ਨਹੀਂ ਮਿਲੀ ਜਿਸ ਕਾਰਨ ਉਹ ਘਰ ਪਰਤ ਆਈ ਸੀ।
ਇਹ ਵੀ ਪੜ੍ਹੋ : ਨਵਾਂ ਖ਼ੁਲਾਸਾ: ਅੰਮ੍ਰਿਤਪਾਲ ਕਰਨਾ ਚਾਹੁੰਦਾ ਸੀ ਸਰੰਡਰ ਪਰ ਇਸ ਵਿਅਕਤੀ ਦੀ ਸਲਾਹ ’ਤੇ ਹੋਇਆ ਫ਼ਰਾਰ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ