ਗਾਇਕ ਬੀਰ ਸਿੰਘ ਦੇ ਮੁਆਫੀਨਾਮੇ ਮਗਰੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਬਿਆਨ
Friday, Jul 25, 2025 - 06:07 PM (IST)

ਅੰਮ੍ਰਿਤਸਰ- ਸ਼੍ਰੀਨਗਰ 'ਚ ਹੋਏ ਸ਼ਤਾਬਦੀ ਸਮਾਗਮ ਦੌਰਾਨ ਸਿੱਖ ਮਰਿਆਦਾ ਦੀ ਉਲੰਘਣਾ ਹੋਣ ਦੇ ਮਾਮਲੇ 'ਚ ਗਾਇਕ ਬੀਰ ਸਿੰਘ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਆ ਕੇ ਮੁਆਫ਼ੀ ਮੰਗੀ। ਬੀਰ ਸਿੰਘ ਨੇ ਕਿਹਾ ਕਿ ਇਹ ਸਾਰੀ ਗੱਲ ਮੈਨੇਜਮੈਂਟ ਦੀ ਗ਼ਲਤੀ ਕਾਰਨ ਹੋਈ ਅਤੇ ਉਨ੍ਹਾਂ ਨੂੰ ਸਮਾਗਮ ਦੇ ਪੂਰਣ ਪਰਿਪੇਖ ਨਹੀਂ ਦੱਸੇ ਗਏ।
ਇਹ ਵੀ ਪੜ੍ਹੋ- ਪੰਜਾਬ 'ਚ ਇਕ ਹੋਰ ਅੰਤਰਰਾਸ਼ਟਰੀ ਹਵਾਈ ਅੱਡਾ ਤਿਆਰ
ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਬੀਰ ਸਿੰਘ ਦੀ ਹਾਜ਼ਰੀ ਮਗਰੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਗੰਭੀਰ ਪ੍ਰਸ਼ਨ ਚੁੱਕਦੇ ਹੋਏ ਕਿਹਾ ਕਿ, "ਜਿਹੜਾ ਪ੍ਰੋਗਰਾਮ ਸ਼੍ਰੀਨਗਰ 'ਚ ਹੋਇਆ, ਕੀ ਇਹ ਸ਼ਤਾਬਦੀ ਮਨਾਉਣ ਦਾ ਢੰਗ ਸੀ?" ਉਨ੍ਹਾਂ ਕਿਹਾ ਕਿ ਜੇ ਅਸੀਂ ਕਾਰਵਾਈ ਕਰੀਏ ਤਾਂ ਕਿਹਾ ਜਾਂਦਾ ਹੈ ਕਿ ਇਹ ਸਿਆਸਤ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਕੱਚੇ ਮਕਾਨਾਂ ਵਾਲਿਆਂ ਲਈ ਵੱਡੀ ਖ਼ਬਰ
ਜਥੇਦਾਰ ਨੇ ਭਾਸ਼ਾ ਵਿਭਾਗ ਅਤੇ ਸਰਕਾਰ ਨੂੰ ਵੀ ਆੜ੍ਹੇ ਹੱਥ ਲੈਂਦਿਆਂ ਕਿਹਾ ਕਿ ਇਨ੍ਹਾਂ ਨੂੰ ਆਪਣੀ ਜ਼ਿੰਮੇਵਾਰੀ ਸਮਝਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਸਿੱਖ ਕੌਮ ਦੇ ਭਾਵਨਾ ਨੂੰ ਠੇਸ ਪੁੱਜੀ ਹੈ ਅਤੇ ਭਵਿੱਖ 'ਚ ਅਜਿਹੀਆਂ ਘਟਨਾਵਾਂ ਤੋਂ ਬਚਣ ਲਈ ਸਾਵਧਾਨੀ ਜ਼ਰੂਰੀ ਹੈ।
ਇਹ ਵੀ ਪੜ੍ਹੋ- ਪੰਜਾਬੀਆਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਦੇਣ ਜਾ ਰਹੀ ਵੱਡੀ ਸਹੂਲਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8