ਕੁਲਤਾਰ ਸੰਧਵਾਂ ਦਾ ਵੱਡਾ ਬਿਆਨ: ਖ਼ਾਲੀ ਖ਼ਜ਼ਾਨਾ ਭਰਨ ਮਗਰੋਂ ਹੀ ਮਿਲਣਗੇ ਔਰਤਾਂ ਨੂੰ 1-1 ਹਜ਼ਾਰ ਰੁਪਏ

05/13/2022 9:30:15 PM

ਅੰਮ੍ਰਿਤਸਰ (ਗੁਰਿੰਦਰ ਸਾਗਰ) : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਪੰਜਾਬ ਦਾ ਖ਼ਜ਼ਾਨਾ ਖ਼ਾਲੀ  ਕਰ ਦਿੱਤਾ ਗਿਆ ਹੈ ਅਤੇ ਖ਼ਾਲੀ ਖ਼ਜ਼ਾਨਾ ਭਰਨ ਮਗਰੋਂ ਔਰਤਾਂ ਨੂੰ 1-1 ਹਜ਼ਾਰ ਰੁਪਏ ਮਿਲਣਗੇ। ਸਪੀਕਰ ਕੁਲਤਾਰ ਸਿੰਘ ਸੰਧਵਾਂ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ ਸਨ ਅਤੇ ਨਤਮਸਤਕ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਇਹ ਗੱਲ ਕਹੀ।

ਇਹ ਵੀ ਪੜ੍ਹੋ:  ਤਲਵਾੜਾ ਦੇ ਸਰਕਾਰੀ ਕਾਲਜ ਦੀ ਵੱਡੀ ਘਟਨਾ, ਵਿਦਿਆਰਥਣ ਨੂੰ ਧੋਖੇ ਨਾਲ ਦਿੱਤਾ ਨਸ਼ਾ

ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਉਹ ਖ਼ੁਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਗੱਲਬਾਤ ਕਰਦੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪੰਜਾਬ ਦੇ ਵਿਕਾਸ ਲਈ ਥੋੜ੍ਹਾ ਇੰਤਜ਼ਾਰ ਕਰਨਾ ਪਵੇਗਾ ਕਿਉਂਕਿ 75 ਸਾਲਾਂ ਦੀਆਂ ਉਲਝਣਾਂ ਦਾ ਸਿਰਾ ਲੱਭਣ ਵਿਚ ਕੁਝ ਸਮਾਂ ਜ਼ਰੂਰ ਲੱਗ ਰਿਹਾ ਹੈ ਅਤੇ ਇਸ ਨੂੰ ਪੰਜਾਬ ਦੇ ਲੋਕ ਚੰਗੀ ਤਰ੍ਹਾਂ ਸਮਝਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ 'ਚੋਂ ਨਸ਼ਾ ਖ਼ਤਮ ਕਰਨਾ ਹੈ ਤਾਂ ਸਰਕਾਰ ਦੇ ਨਾਲ-ਨਾਲ ਸਮਾਜ ਨੂੰ ਵੀ ਇਕੱਠੇ ਹੋ ਕੇ ਚੱਲਣਾ ਪਵੇਗਾ। ਪੱਤਰਕਾਰਾਂ ਵੱਲੋਂ ਪੁੱਛੇ ਇਕ ਸਵਾਲ ਦਾ ਜਵਾਬ ਦਿੰਦਿਆਂ ਸੰਧਵਾਂ ਨੇ ਕਿਹਾ ਕਿ ਔਰਤਾਂ ਨੂੰ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਲਈ ਪੰਜਾਬ ਦਾ ਖ਼ਾਲੀ ਖ਼ਜ਼ਾਨਾ ਭਰਨਾ ਪਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਕਈ ਗਾਰੰਟੀਆਂ ਦਿੱਤੀਆਂ ਸਨ ਜਿਨ੍ਹਾਂ ਵਿੱਚ ਇੱਕ ਗਾਰੰਟੀ ਔਰਤਾਂ ਨੂੰ 1-1 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣਾ ਵੀ ਸੀ। 

ਇਹ ਵੀ ਪੜ੍ਹੋ:  ਸਵੈ-ਇੱਛਾ ਨਾਲ ਪੰਚਾਇਤੀ ਜ਼ਮੀਨ ਤੋਂ ਕਬਜ਼ਾ ਛੱਡਣ ਵਾਲੇ ਪਿੰਡ ਛਲੇੜੀ ਕਲਾਂ ਨੂੰ ਮਿਲੇਗਾ ਵਿਸ਼ੇਸ਼ ਤੋਹਫ਼ਾ

ਨੋਟ : ਸਪੀਕਰ ਕੁਲਤਾਰ ਸੰਧਵਾਂ ਦੇ ਇਸ ਬਿਆਨ ਸਬੰਧੀ ਕੀ ਹੈ ਤੁਹਾਡੀ ਰਾਏ?

Harnek Seechewal

This news is Content Editor Harnek Seechewal