ਕੰਪਿਊਟਰ ਅਧਿਆਪਕਾਂ ਨੂੰ 6ਵੇਂ ਪੇਅ ਕਮਿਸ਼ਨ ਦਾ ਲਾਭ ਦੇਣ ਸਬੰਧੀ ਕਾਰਵਾਈ ਜ਼ੋਰਾਂ ਸ਼ੋਰਾਂ ''ਤੇ ਚੱਲ ਰਹੀ : ਬੈਂਸ

Saturday, Oct 22, 2022 - 07:47 PM (IST)

ਕੰਪਿਊਟਰ ਅਧਿਆਪਕਾਂ ਨੂੰ 6ਵੇਂ ਪੇਅ ਕਮਿਸ਼ਨ ਦਾ ਲਾਭ ਦੇਣ ਸਬੰਧੀ ਕਾਰਵਾਈ ਜ਼ੋਰਾਂ ਸ਼ੋਰਾਂ ''ਤੇ ਚੱਲ ਰਹੀ : ਬੈਂਸ

ਲੁਧਿਆਣਾ (ਵਿੱਕੀ) : ਪੰਜਾਬ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਕਿਹਾ ਕਿ ਪਿਕਟਸ ਸੁਸਾਇਟੀ ਅਧੀਨ ਕੰਮ ਕਰਦੇ ਰੈਗੂਲਰ ਕੰਪਿਊਟਰ ਅਧਿਆਪਕਾਂ ਨੂੰ ਛੇਵੇਂ ਪੇਅ ਕਮਿਸ਼ਨ ਅਨੁਸਾਰ ਗਰੇਡ ਪੇਅ ਅਤੇ ਸਰਵਿਸ ਰੂਲਜ਼ ਲਾਗੂ ਕਰਨ ਸਬੰਧੀ ਕਾਰਵਾਈ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀ ਹੈ। ਇਸ ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਆਪਣੇ ਨਾਲ ਸਬੰਧਤ ਕੰਮ ਪੂਰਾ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਲਈ ਫਾਈਲ ਵਿੱਤ ਵਿਭਾਗ ਅਤੇ ਪ੍ਰਸੋਨਲ ਵਿਭਾਗ ਨੂੰ ਭੇਜੀ ਗਈ ਹੈ। 

ਇਹ ਵੀ ਪੜ੍ਹੋ : ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ 'ਚ ਹੋਇਆ ਇੰਨੇ ਫੀਸਦੀ ਵਾਧਾ

ਉਨ੍ਹਾਂ ਕਿਹਾ ਕਿ ਵਿੱਤ ਅਤੇ ਪ੍ਰਸੋਨਲ ਵਿਭਾਗ ਤੋਂ ਪ੍ਰਵਾਨਗੀ ਜਲਦ ਮਿਲਣ ਦੀ ਸੰਭਾਵਨਾ ਹੈ ਜਿਸ ਨਾਲ ਕੰਪਿਊਟਰ ਅਧਿਆਪਕਾਂ ਨੂੰ ਲਾਭ ਦੇਣ ਸਬੰਧੀ ਐਲਾਨ ਬਹੁਤ ਜਲਦ ਕਰ ਦਿੱਤਾ ਜਾਵੇਗਾ। ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਕੰਪਿਊਟਰ ਅਧਿਆਪਕਾਂ ਨੂੰ ਛੇਵੇਂ ਪੇਅ ਕਮਿਸ਼ਨ ਅਨੁਸਾਰ ਗਰੇਡ ਪੇਅ ਅਤੇ ਸਰਵਿਸ ਰੂਲਜ਼ ਲਾਗੂ ਕਰਨ ਲਈ ਵਿੱਤ ਅਤੇ ਪ੍ਰਸੋਨਲ ਵਿਭਾਗ ਦੀ ਪ੍ਰਵਾਨਗੀ ਲੈਣੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਕਾਰਵਾਈ ਦੀ ਉਹ ਖ਼ੁਦ ਲਗਾਤਾਰ ਨਿਗਰਾਨੀ ਕਰ ਰਹੇ ਹਨ ਅਤੇ ਇਸ ਮਾਮਲੇ ਸਬੰਧੀ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਉਚ ਅਧਿਕਾਰੀਆਂ ਨਾਲ ਸੰਪਰਕ 'ਚ ਹਨ।

ਇਹ ਵੀ ਪੜ੍ਹੋ : ਫੂਡ ਸੇਫ਼ਟੀ ਵਿੰਗ ਨੇ 7 ਮਹੀਨਿਆਂ ਦੌਰਾਨ ਖਾਣ-ਪੀਣ ਦੀਆਂ ਵਸਤਾਂ ਦੇ ਲਏ 5297 ਸੈਂਪਲ, ਪੜ੍ਹੋ ਰਿਪੋਰਟ

ਉਨ੍ਹਾਂ ਕਿਹਾ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਿਵੇਂ ਪਹਿਲਾਂ ਕੱਚੇ ਮੁਲਾਜ਼ਮਾਂ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਨੀਤੀ ਬਣਾਈ ਗਈ ਸੀ ਜਿਸ ਤਹਿਤ ਬੀਤੇ ਕੱਲ੍ਹ ਹੀ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਲਈ ਅਰਜ਼ੀ ਪ੍ਰਾਪਤ ਕਰਨ ਲਈ ਪੋਰਟਲ ਖੋਲਿਆਂ ਗਿਆ ਹੈ। ਇਸ ਤਰ੍ਹਾਂ ਹੀ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਨੂੰ ਜਲਦ ਪੂਰਾ ਕਰ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਜੇਕਰ ਸਿੱਖਿਆ ਵਿਭਾਗ ਦਾ ਕੋਈ ਕਰਮਚਾਰੀ ਸਰਕਾਰ ਦੀ ਨਵੀਂ ਨੀਤੀ ਲਾਗੂ ਹੋਣ ਤੋਂ ਬਾਅਦ ਵੀ ਪੱਕੇ ਹੋਣ ਤੋਂ ਰਹਿ ਜਾਂਦਾ ਹੈ ਤਾਂ ਉਸ ਨੂੰ  ਪੱਕਾ ਕਰਨ ਲਈ ਸਾਡੀ ਸਰਕਾਰ ਵਚਨਬੱਧ ਹੈ। 

ਇਹ ਵੀ ਪੜ੍ਹੋੋ : ਮਾਲਵੇ 'ਚ ਬਣਨ ਵਾਲੇ ਸੱਚਾ ਸੌਦਾ ਦੇ ਡੇਰੇ ਨੂੰ ਲੈ ਕੇ ਭੜਕੇ ਅੰਮ੍ਰਿਤਪਾਲ ਸਿੰਘ, ਕਹੀਆਂ ਇਹ ਗੱਲਾਂ

ਬੈਂਸ ਨੇ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਸਾਰੇ ਅਧਿਆਪਕ ਅਤੇ ਨਾਨ ਟੀਚਿੰਗ ਸਟਾਫ਼ ਦੀਆਂ ਸਾਰੀਆਂ ਜਾਇਜ਼ ਮੰਗਾਂ ਤੋਂ ਉਹ ਪੂਰੀ ਤਰ੍ਹਾਂ ਜਾਣੂ ਹਨ ਅਤੇ ਇਨ੍ਹਾਂ ਜਾਇਜ਼ ਮੰਗਾਂ ਨੂੰ ਹੱਲ ਕਰਨ ਲਈ ਵਚਨਬੱਧ ਹਨ ਅਤੇ ਇਹ ਮੰਗਾਂ ਜਲਦ ਪੂਰਾ ਕੀਤੀਆਂ ਜਾਣਗੀਆਂ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸੂਬੇ ਦੀ ਕੈਬਨਿਟ ਵਲੋਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੇ ਫ਼ੈਸਲੇ ਲਈ ਧੰਨਵਾਦ ਕਰਦਿਆਂ ਕਿਹਾ ਸਰਕਾਰ ਦੇ ਇਸ ਕਦਮ ਨੇ ਸਾਬਤ ਕਰ ਦਿੱਤਾ ਹੈ ਕਿ ਮਾਨ ਸਰਕਾਰ ਮੁਲਾਜ਼ਮ ਹਿਤੈਸ਼ੀ ਹੈ।


author

Mandeep Singh

Content Editor

Related News