ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਤੋਂ ਪਹਿਲਾਂ ਸੰਸਦ ਭਵਨ ਜਾਂਦੇ ਸਮੇਂ ਸਰਬਜੀਤ ਖਾਲਸਾ ਦਾ ਬਿਆਨ ਆਇਆ ਸਾਹਮਣੇ
Friday, Jul 05, 2024 - 11:40 AM (IST)
ਨੈਸ਼ਨਲ ਡੈਸਕ : ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਅੱਜ ਸੰਸਦ 'ਚ ਸਹੁੰ ਚੁੱਕਣਗੇ। ਸਹੁੰ ਚੁੱਕਣ ਲਈ ਉਹਨਾਂ ਨੂੰ ਤੜਕੇ ਜੇਲ੍ਹ ਤੋਂ ਬਾਹਰ ਕੱਢਿਆ ਗਿਆ, ਜੋ ਹੁਣ ਦਿੱਲੀ ਆ ਰਹੇ ਹਨ। ਇਸ ਮੌਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਮਾਮਲੇ ਦੇ ਸਬੰਧ ਵਿਚ ਸੰਸਦ ਭਵਨ ਜਾਂਦੇ ਸਮੇਂ MP ਸਰਬਜੀਤ ਖਾਲਸਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਅੰਮ੍ਰਿਤਪਾਲ ਸਿੰਘ ਸਹੁੰ ਚੁੱਕਣ ਲਈ ਦਿੱਲੀ ਆ ਰਹੇ ਹਨ। ਉਹ 12 ਵਜੇ ਦੇ ਕਰੀਬ ਸਹੁੰ ਚੁੱਕਣਗੇ।
ਇਹ ਵੀ ਪੜ੍ਹੋ - CTV ਫੁਟੇਜ ਨੇ ਖੋਲ੍ਹ ਦਿੱਤੀ ਪੋਲ, ਭਾਜੜ ਮੱਚਣ ਤੋਂ ਬਾਅਦ ਫ਼ਰਾਰ ਹੋਇਆ ਸੀ ਹਾਥਰਸ ਵਾਲਾ ਬਾਬਾ
ਪੱਤਰਕਾਰਾਂ ਨੇ ਜਦੋਂ ਉਹਨਾਂ ਨੂੰ ਪੈਰੋਲ ਦੇ ਬਾਰੇ ਸਵਾਲ ਕੀਤਾ ਤਾਂ ਉਹਨਾਂ ਨੇ ਕਿਹਾ ਕਿ ਸਾਨੂੰ ਇਸ ਬਾਰੇ ਕਿਸੇ ਤਰ੍ਹਾਂ ਦੀ ਕੋਈ ਜਾਣਕਾਰੀ ਨਹੀਂ ਹੈ। ਉਹਨਾਂ ਦੇ ਨਾਲ ਕੌਣ-ਕੌਣ ਮੁਲਾਕਾਤ ਕਰੇਗਾ, ਇਸ ਬਾਰੇ ਵੀ ਕੋਈ ਜਾਣਕਾਰੀ ਨਹੀਂ ਹੈ। ਪਰ ਲੱਗ ਰਿਹਾ ਹੈ ਕਿ ਉਸ ਦੀ ਮੁਲਾਕਾਤ ਉਸ ਦੇ ਪਰਿਵਾਰ ਨਾਲ ਹੋ ਸਕਦੀ ਹੈ। ਉਹ ਬਾਹਰ ਆ ਰਹੇ ਹਨ, ਇਸ ਦੀ ਸਾਨੂੰ ਬਹੁਤ ਖ਼ੁਸ਼ੀ ਹੈ। ਸਰਬਜੀਤ ਖਾਲਸਾ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਨਾਲ ਉਹਨਾਂ ਦੀ ਕੋਈ ਗੱਲਬਾਤ ਨਹੀਂ ਹੋਈ। ਸਾਡਾ ਟੀਚਾ ਇਹ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਸੰਸਦ ਮੈਂਬਰ ਦੇ ਵਜੋਂ ਸਹੁੰ ਚੁਕਾਈ ਜਾਵੇ ਅਤੇ ਉਹਨਾਂ ਨੂੰ ਮੈਂਬਰਸ਼ਿਪ ਦਿੱਤੀ ਜਾਵੇ। ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ ਅਸੀਂ ਕਈ ਵਾਰ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁਕਾਉਣ ਦੀ ਗੱਲ ਕੀਤੀ, ਜੋ ਅੱਜ ਪੂਰੀ ਹੋ ਰਹੀ ਹੈ।
ਇਹ ਵੀ ਪੜ੍ਹੋ - Health Tips: RO ਵਾਲਾ ਪਾਣੀ ਪੀਣ ਵਾਲੇ ਲੋਕ ਹੋ ਜਾਣ ਸਾਵਧਾਨ, ਹੋ ਸਕਦੀਆਂ ਨੇ ਇਹ ਪਰੇਸ਼ਾਨੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8