ਹੈਲੀਕਾਪਟਰ ਰਾਹੀਂ ਫੁੱਲਾਂ ਦੀ ਵਰਖਾ ਕਰਨ ਦੇ ਮਾਮਲੇ 'ਚ ਸ਼੍ਰੋਮਣੀ ਕਮੇਟੀ ਦਾ ਵੱਡਾ ਬਿਆਨ

Friday, Nov 03, 2023 - 05:08 PM (IST)

ਹੈਲੀਕਾਪਟਰ ਰਾਹੀਂ ਫੁੱਲਾਂ ਦੀ ਵਰਖਾ ਕਰਨ ਦੇ ਮਾਮਲੇ 'ਚ ਸ਼੍ਰੋਮਣੀ ਕਮੇਟੀ ਦਾ ਵੱਡਾ ਬਿਆਨ

ਅੰਮ੍ਰਿਤਸਰ : ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਪਿਛਲੇ ਦਿਨੀਂ ਕੱਢੇ ਗਏ ਨਗਰ ਕੀਰਤਨ ਦੌਰਾਨ ਹੈਲੀਕਾਪਟਰ ਰਾਹੀਂ ਸ੍ਰੀ ਦਰਬਾਰ ਸਾਹਿਬ ’ਤੇ ਫੁੱਲਾਂ ਦੀ ਵਰਖਾ ਕਰਨ ਦੀ ਵੀਡੀਓ ਵਾਇਰਲ ਹੋਣ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਿਆਨ ਸਾਹਮਣੇ ਆਇਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਜਾਰੀ ਬਿਆਨ ਵਿਚ ਆਖਿਆ ਕਿ ਸੇਵਾ ਕਰਨ ਵਾਲਿਆਂ ਦੀ ਭਾਵਨਾ ਵਿਚ ਕੋਈ ਖੋਟ ਨਹੀਂ ਸੀ। ਫੁੱਲਾਂ ਦੀ ਵਰਖਾ ਕਰਨ ਵਾਲਾ ਪਰਿਵਾਰ ਸੇਵਾ ਦੀ ਭਾਵਨਾ ਨਾਲ ਆਇਆ ਸੀ ਅਤੇ ਭਵਿੱਖ 'ਚ ਕਦੇ ਮਰਿਆਦਾ ਦੀ ਉਲੰਘਣਾ ਨਾ ਹੋਵੇ ਇਸ ਦਾ ਖ਼ਿਆਲ ਰੱਖਿਆ ਜਾਵੇਗਾ।

ਇਹ ਵੀ ਪੜ੍ਹੋ : ਚੜ੍ਹਦੇ ਸਿਆਲ ਬਠਿੰਡਾ ਸਣੇ ਪੰਜਾਬ ਦੇ ਕਈ ਸ਼ਹਿਰਾਂ 'ਤੇ ਮੰਡਰਾਉਣ ਲੱਗਾ ਵੱਡਾ ਖ਼ਤਰਾ

ਦੱਸਣਯੋਗ ਹੈ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਕੱਢੇ ਗਏ ਨਗਰ ਕੀਰਤਨ ਦੌਰਾਨ ਹਿਮਾਚਲ ਦੇ ਵਸਨੀਕ ਸ਼ਰਧਾਲੂ ਪਰਿਵਾਰ ਵੱਲੋਂ ਹੈਲੀਕਾਪਟਰ ਰਾਹੀਂ ਸ੍ਰੀ ਦਰਬਾਰ ਸਾਹਿਬ ’ਤੇ ਫੁੱਲਾਂ ਦੀ ਵਰਖਾ ਕੀਤੀ ਗਈ ਸੀ। ਇਸ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਕਾਫ਼ੀ ਜ਼ਿਆਦਾ ਵਾਇਰਲ ਹੋ ਰਹੀ ਹੈ। ਜਿਸ ਨੂੰ ਲੈ ਕੇ ਨਵਾਂ ਵਿਵਾਦ ਛਿੜ ਗਿਆ ਹੈ। ਫੁੱਲਾਂ ਦੀ ਸੇਵਾ ਕਰਨ ਵਾਲੇ ਹਿਮਾਚਲ ਦੇ ਪਰਿਵਾਰਕ ਮੈਂਬਰ ਫੁੱਲਾਂ ਦੀ ਵਰਖਾ ਕਰਦੇ ਸਮੇਂ ਨੰਗੇ ਸਿਰ ਹੈਲੀਕਾਪਟਰ ਵਿਚ ਬੈਠੇ ਦਿਖਾਈ ਦੇ ਰਹੇ ਹਨ। ਹੈਲੀਕਾਪਟਰ ਵਿਚ ਬੈਠੇ ਪਾਇਲਟ, ਸਹਾਇਕ ਤੇ ਹੋਰ ਮਹਿਲਾਵਾਂ ਵੱਲੋਂ ਨੰਗੇ ਸਿਰ ਹੀ ਫੁੱਲਾਂ ਦੀ ਵਰਖ਼ਾ ਕੀਤੀ ਜਾ ਰਹੀ ਹੈ। ਹੁਣ ਇਸ ਮਾਮਲੇ 'ਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਬਿਆਨ ਦਿੰਦਿਆਂ ਕਿਹਾ ਕਿ ਫੁੱਲਾਂ ਦੀ ਸੇਵਾ ਕਰਨ ਵਾਲੇ ਪਰਿਵਾਰ ਦੀ ਭਾਵਨਾ ਵਿੱਚ ਕੋਈ ਖੋਟ ਨਹੀਂ ਸੀ। ਅਜਿਹਾ ਪਹਿਲੀ ਵਾਰ ਹੋਇਆ ਹੈ। ਪਹਿਲੀ ਵਾਰ ਹੈਲੀਕਾਪਟਰ ਰਾਹੀਂ ਫੁੱਲਾਂ ਦੀ ਸੇਵਾ ਕਰਦਿਆਂ ਕਈ ਭੁੱਲਾਂ ਹੋਈਆਂ ਹਨ। ਅੱਗੇ ਤੋਂ ਇਸ ਗੱਲ ਦਾ ਖਿਆਲ ਰੱਖਿਆ ਜਾਵੇਗਾ ਤਾਂ ਜੋ ਮਰਿਆਦਾ ਦਾ ਉਲੰਘਣ ਨਾ ਹੋਵੇ। ਸੇਵਾ ਕਰਨ ਵਾਲੇ ਪਰਿਵਾਰ ਨੇ ਵੀ ਇਸ ਸਬੰਧੀ ਮੁਆਫ਼ੀ ਮੰਗ ਲਈ ਹੈ। ਗੁਰਚਰਨ ਸਿੰਘ ਨੇ ਕਿਹਾ ਕਿ ਭਵਿੱਖ ਵਿੱਚ ਅਸੀਂ ਸੋਚ ਰਹੇ ਹਾਂ ਕਿ ਫਲਾਇਟ ਦਰਬਾਰ ਸਾਹਿਬ ਦੀ ਪਰਿਕਰਮਾ ਦੇ ਬਾਹਰਵਾਰ ਹੀ ਰਹੇ, ਇਸ ਸਬੰਧੀ ਲਿਖਤੀ ਮਤਾ ਵੀ ਲਿਆਂਦਾ ਜਾਵੇਗਾ। 

 


author

Harnek Seechewal

Content Editor

Related News