ਪੰਜਾਬ ਵਿਧਾਨ ਸਭਾ ਚੋਣਾਂ ਦੇ ਐਲਾਨ ''ਤੇ ਅਕਾਲੀ ਦਲ ਦਾ ਪਹਿਲਾ ਬਿਆਨ ਆਇਆ ਸਾਹਮਣੇ
Saturday, Jan 08, 2022 - 08:31 PM (IST)
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਦੇ ਐਲਾਨ 'ਤੇ ਸ਼੍ਰੋਮਣੀ ਅਕਾਲੀ ਦਲ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ । ਅਕਾਲੀ ਦਲ ਨੇ 14 ਫਰਵਰੀ ਨੂੰ ਹੋਣ ਜਾ ਰਹੀਆਂ ਚੋਣਾਂ ਦਾ ਸੁਆਗਤ ਕਰਦਿਆਂ ਜਿੱਥੇ ਭਾਰਤੀ ਚੋਣ ਕਮਿਸ਼ਨ ਦਾ ਧੰਨਵਾਦ ਕੀਤਾ ਹੈ ਉਥੇ ਹੀ ਪੰਜਾਬ ਦੇ ਲੋਕਾਂ ਲਈ ਇਹ ਦਿਨ ਮਹੱਤਵਪੂਰਨ ਮੰਨਿਆ ਹੈ।ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕ ਲੰਮੇ ਸਮੇਂ ਤੋਂ ਇੱਕ-ਇੱਕ ਦਿਨ ਦੀ ਗਿਣਤੀ ਕਰਕੇ ਇਸ ਦਿਨ ਦੀ ਉਡੀਕ ਕਰ ਰਹੇ ਸਨ ਤਾਂ ਜੋ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਨੂੰ ਬਦਲ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗਠਜੋੜ ਦੀ ਸਰਕਾਰ ਬਣਾਈ ਜਾਵੇ।ਉਨ੍ਹਾਂ ਦਾਅਵਾ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਅਕਾਲੀ ਦਲ ਤੇ ਬਸਪਾ ਗਠਜੋੜ ਦੀ ਸਰਕਾਰ ਬਣੇਗੀ ਅਤੇ ਪੰਜਾਬ ਵਿੱਚ ਮੁੜ ਤੋਂ ਸ਼ਾਂਤੀ ਅਤੇ ਭਾਈਚਾਰਿਕ ਮਾਹੌਲ ਸਿਰਜਿਆ ਜਾਵੇਗਾ।
ਇਹ ਵੀ ਪੜ੍ਹੋ : ਬਲਬੀਰ ਰਾਜੇਵਾਲ ਦੇ ਬਿਆਨ ਨਾਲ 'ਆਪ' 'ਚ ਮਚੀ ਹਲਚਲ
ਜ਼ਿਕਰਯੋਗ ਹੈ ਕਿ ਚੋਣ ਕਮਿਸ਼ਨ ਵਲੋਂ ਕੀਤੇ ਗਏ ਐਲਾਨ ਮੁਤਾਬਕ ਪੰਜਾਬ ਵਿਚ 14 ਫਰਵਰੀ ਨੂੰ ਚੋਣਾਂ ਹੋਣਗੀਆਂ ਅਤੇ 10 ਮਾਰਚ ਨੂੰ ਚੋਣਾਂ ਦੇ ਨਤੀਜੇ ਐਲਾਨੇ ਜਾਣਗੇ। ਪੰਜ ਸੂਬਿਆਂ ਵਿਚ 7 ਪੜਾਅ ਵਿਚ ਚੋਣਾਂ ਹੋਣਗੀਆਂ। ਪੰਜਾਬ ਵਿਚ ਦੂਜੇ ਗੇੜ ਵਿਚ ਚੋਣਾਂ ਪੈਣਗੀਆਂ। ਪੰਜਾਬ ਵਿਚ ਦੂਜੇ ਗੇੜ ਵਿਚ ਚੋਣਾਂ ਲਈ 21 ਜਨਵਰੀ ਨੂੰ ਨੋਟੀਫਿਕੇਸ਼ਨ ਜਾਰੀ ਹੋਵੇਗਾ। 28 ਜਨਵਰੀ ਤੱਕ ਨਾਮਜ਼ਦਗੀ ਦਾਖਲ ਕੀਤੀ ਜਾ ਸਕੇਗੀ, ਜਾਂਚ 29 ਜਨਵਰੀ ਨੂੰ ਅਤੇ 31 ਜਨਵਰੀ ਤੱਕ ਨਾਮਜ਼ਦਗੀ ਵਾਪਸ ਲਈ ਜਾ ਸਕੇਗੀ। ਚੋਣ ਕਮਿਸ਼ਨ ਦੇ ਐਲਾਨ ਦੇ ਨਾਲ ਹੀ ਪੰਜਾਬ ਵਿਚ ਚੋਣ ਜ਼ਾਬਤਾ ਲੱਗ ਗਿਆ ਹੈ।
ਇਹ ਵੀ ਪੜ੍ਹੋ : ਸਿਹਤ ਮੰਤਰੀ ਸੋਨੀ ਦਾ ਵੱਡਾ ਬਿਆਨ, ਕੋਰੋਨਾ ਕੇਸ ਵਧੇ ਤਾਂ ਚੋਣ ਰੈਲੀਆਂ ਸਮੇਤ ਸਭ ਕੁਝ ਹੋਵੇਗਾ ਬੈਨ
ਇਸ ਵਾਰ ਸਿਆਸੀ ਪਾਰਟੀਆਂ ਨੂੰ ਰੋਡ ਸ਼ੋਅ ਅਤੇ ਪੈਦਲ ਮਾਰਚ ਕਰਨ ਤੋਂ ਰੋਕ ਦਿੱਤਾ ਗਿਆ ਹੈ। ਕੋਰੋਨਾ ਮਹਾਮਾਰੀ ਤਹਿਤ ਡੋਰ ਟੂ ਡੋਰ ਪ੍ਰਚਾਰ ਸਿਰਫ ਪੰਜ ਜਣੇ ਹੀ ਕਰ ਸਕਣਗੇ। ਇਸ ਵਾਰ ਵੋਟਾਂ ਪਾਉਣ ਦਾ ਸਮਾਂ ਇਕ ਘੰਟਾ ਵਧਾ ਦਿੱਤਾ ਗਿਆ ਹੈ। ਮੁੱਖ ਚੋਣ ਅਧਿਕਾਰੀ ਨੇ ਪ੍ਰੈੱਸ ਕਾਨਫਰੰਸ ਕਰ ਕੇ ਰਾਜਸੀ ਪਾਰਟੀਆਂ ਨੂੰ ਡਿਜੀਟਲ ਤੇ ਵਰਚੁਅਲ ਢੰਗ ਨਾਲ ਚੋਣ ਪ੍ਰਚਾਰ ਕਰਨ ਲਈ ਪ੍ਰੇਰਿਆ ਹੈ। ਪੰਜਾਬ ਦੀਆਂ 117, ਉਤਰ ਪ੍ਰਦੇਸ਼ ਵਿਚ 403, ਉਤਰਾਖੰਡ ਵਿਚ 70, ਮਣੀਪੁਰ ਦੀਆਂ 60 ਤੇ ਗੋਆ ਵਿਚ 40 ਵਿਧਾਨ ਸਭਾ ਸੀਟਾਂ ’ਤੇ ਚੋਣਾਂ ਹੋਣਗੀਆਂ। ਇਸ ਵਾਰ 690 ਵਿਧਾਨ ਸਭਾ ਹਲਕਿਆਂ ਵਿਚ ਵੋਟਾਂ ਪੈਣਗੀਆਂ ਜਿਸ ਲਈ 18.3 ਕਰੋੜ ਲੋਕ ਵੋਟ ਪਾਉਣਗੇ। ਮੁੱਖ ਚੋਣ ਅਧਿਕਾਰੀ ਸਤੀਸ਼ ਚੰਦਰਾ ਨੇ ਦੱਸਿਆ ਕਿ ਇਸ ਵਾਰ ਚੋਣਾਂ ਕੋਰੋਨਾ ਨਿਯਮਾਂ ਤਹਿਤ ਕਰਵਾਈਆਂ ਜਾਣਗੀਆਂ ਜਿਸ ਲਈ 16 ਫੀਸਦੀ ਪੋਲਿੰਗ ਸਟੇਸ਼ਨ ਵਧਾਏ ਗਏ ਹਨ। ਚੋਣ ਕਮਿਸ਼ਨ ਵਲੋਂ ਚੋਣਾਂ ਦਾ ਐਲਾਨ ਕਰਨ ਦੇ ਨਾਲ ਹੀ ਪੰਜ ਰਾਜਾਂ ਵਿਚ ਚੋਣ ਜ਼ਾਬਤਾ ਅਮਲ ਵਿਚ ਆ ਗਿਆ ਹੈ।
ਨੋਟ : ਤੁਹਾਡੇ ਮੁਤਾਬਕ ਪੰਜਾਬ ਵਿੱਚ ਕਿਸਦੀ ਬਣੇਗੀ ਸਰਕਾਰ?ਕੁਮੈਂਟ ਕਰਕੇ ਦਿਓ ਰਾਏ