ਸਿਹਤ ਵਿਭਾਗ ਦੇ ਦਰਜਾ-4 ਕਰਮਚਾਰੀਆਂ ਵੱਲੋਂ ਰੋਸ ਪ੍ਰਦਰਸ਼ਨ
Sunday, Jan 21, 2018 - 03:44 AM (IST)

ਅੰਮ੍ਰਿਤਸਰ, (ਦਲਜੀਤ)- ਸਿਹਤ ਵਿਭਾਗ ਦੇ ਦਰਜਾ-4 ਕਰਮਚਾਰੀ ਯੂਨੀਅਨ ਵੱਲੋਂ ਅੱਜ ਮੰਗਾਂ ਸਬੰਧੀ ਮੈਡੀਕਲ ਕਾਲਜ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵਿਭਾਗ ਦੇ ਵੱਖ-ਵੱਖ ਵਰਗਾਂ ਦੇ ਕਰਮਚਾਰੀ ਵੱਡੀ ਗਿਣਤੀ ਵਿਚ ਮੌਜੂਦ ਸਨ। ਸੰਬੋਧਨ ਕਰਦਿਆਂ ਪ੍ਰਧਾਨ ਕਮਲ ਕਨੌਜੀਆ, ਨਰਿੰਦਰ ਸਿੰਘ, ਪ੍ਰੇਮ ਚੰਦ ਆਦਿ ਨੇ ਕਿਹਾ ਕਿ ਸਰਕਾਰ ਕਰਮਚਾਰੀਆਂ ਦੀਆਂ ਮੰਗਾਂ ਨੂੰ ਲੈ ਕੇ ਗੰਭੀਰ ਨਹੀਂ ਹੈ। ਸਰਕਾਰ ਮੰਗਾਂ ਨਾ ਮੰਨ ਕੇ ਟਾਲਮਟੋਲ ਵਾਲੀ ਨੀਤੀ ਅਪਣਾ ਰਹੀ ਹੈ। ਸਰਕਾਰ ਨੇ ਜੇਕਰ ਕਰਮਚਾਰੀਆਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਰਾਣਾ, ਰਾਮ ਕੁਮਾਰ, ਜਗਮੋਹਨ, ਬਲਵੰਤ ਰਾਏ, ਜੋਗਿੰਦਰ ਸਿੰਘ, ਅਸ਼ੋਕ ਕੁਮਾਰ, ਗੋਪੀ ਚੰਦ, ਰਵਿੰਦਰ, ਰਾਜ ਕੁਮਾਰ, ਕਮਲੇਸ਼, ਤਲਬੀਰ ਕੌਰ, ਬਾਊ ਰਾਮ ਤੇ ਹੋਰ ਮੌਜੂਦ ਸਨ।