ਚੋਰੀ ਦੇ ਮੋਟਰ ਸਾਈਕਲ ਸਮੇਤ ਦੋ ਕਾਬੂ
Sunday, Feb 11, 2018 - 05:20 PM (IST)

ਮੋਗਾ (ਅਜ਼ਾਦ) - ਵ੍ਹੀਕਲ ਚੋਰਾਂ ਦੇ ਖਿਲਾਫ ਚਲਾਈ ਮੁਹਿੰਮ ਦੇ ਤਹਿਤ ਮੋਗਾ ਪੁਲਸ ਨੇ ਚੋਰੀ ਦੇ ਇਕ ਮੋਟਰ ਸਾਈਕਲ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਥਾਣਾ ਧਰਮਕੋਟ ਦੇ ਇੰਚਾਰਜ ਇੰਸਪੈਕਟਰ ਜਤਿੰਦਰ ਸਿੰਘ ਨੇ ਦੱਸਿਆ ਕਿ ਜਦ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਪੁਲਸ ਪਾਰਟਂ ਸਮੇਤ ਇਲਾਕੇ ਵਿਚ ਗਸ਼ਤ ਕਰ ਰਹੇ ਸਨ। ਪਿੰਡ ਕੜਿਆਲ ਵਿਖੇ ਗਸ਼ਤ ਕਰਦਿਆਂ ਉਨਾਂ ਨੂੰ ਜਾਣਕਾਰੀ ਮਿਲੀ ਕਿ ਪ੍ਰਦੀਪ ਸਿੰਘ ਉਰਫ ਨੋਨਾ ਅਤੇ ਗੁਰਜੀਤ ਸਿੰਘ ਉਰਫ ਕਾਲੀ ਨਿਵਾਸੀ ਧਰਮਕੋਟ ਚੋਰੀਆਂ ਕਰਨ ਦਾ ਆਦੀ ਹੈ। ਅੱਜ ਵੀ ਉਹ ਚੋਰੀ ਦੇ ਇਕ ਮੋਟਰ ਸਾਈਕਲ ਤੇ ਉਸ ਨੂੰ ਵਿੱਕਰੀ ਕਰਨ ਲਈ ਜਾ ਰਹੇ ਹਨ। ਪੁਲਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਨਾਕਾਬੰਦੀ ਕਰਕੇ ਉਕਤ ਦੋਵਾਂ ਨੂੰ ਮੋਟਰ ਸਾਈਕਲ ਸਮੇਤ ਦਬੋਚ ਲਿਆ। ਕਥਿਤ ਦੋਸ਼ੀਆਂ ਦੇ ਖਿਲਾਫ ਚੋਰੀ ਦਾ ਮਾਮਲਾ ਦਰਜ ਕੀਤਾ ਗਿਆ ਹੈ, ਜਿੰਨਾਂ ਨੂੰ ਅੱਜ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਵਲੋਂ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਕਤ ਦੋਵਾਂ ਦਾ ਇਕ ਦਿਨ ਦਾ ਪੁਲਸ ਰਿਮਾਂਡ ਦਿੱਤਾ। ਉਨਾਂ ਦੱਸਿਆ ਕਿ ਕਥਿਤ ਦੋਸ਼ੀਆਂ ਦੇ ਖਿਲਾਫ ਪਹਿਲਾਂ ਵੀ ਚੋਰੀ ਦੇ ਮਾਮਲੇ ਦਰਜ ਦੱਸੇ ਰਹੇ ਹਨ। ਜਾਂਚ ਸਮੇਂ ਹੋਰ ਵੀ ਕਈ ਅਹਿਮ ਸੁਰਾਗ ਮਿਲਣ ਦੀ ਸੰਭਾਵਨਾ ਹੈ।