ਕਰਿਆਨੇ ਦੀ ਦੁਕਾਨ ''ਚ ਚੋਰੀ

09/22/2017 7:16:11 AM

ਵਲਟੋਹਾ, (ਬਲਜੀਤ ਸਿੰਘ)-  ਪਿੰਡ ਘਰਿਆਲਾ ਵਿਖੇ ਬੀਤੀ ਰਾਤ ਚੋਰਾਂ ਵੱਲੋਂ ਕਰਿਆਨੇ ਦੀ ਦੁਕਾਨ ਦਾ ਛਟਰ ਤੋੜ ਕੇ ਨਕਦੀ ਅਤੇ ਖਾਣ-ਪੀਣ ਦੀਆਂ ਵਸਤਾਂ ਚੋਰੀ ਕਰਕੇ ਲੈ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। 
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੁਕਾਨ ਮਾਲਕ ਅੰਮ੍ਰਿਤਪਾਲ ਸਿੰਘ ਸੋਨੂੰ ਪੁੱਤਰ ਮਹਿੰਦਰ ਸਿੰਘ ਖਾੜਕੂ ਨੇ ਦੱਸਿਆ ਕਿ ਉਹ ਹਰ ਰੋਜ਼ ਦੀ ਤਰ੍ਹਾਂ ਰਾਤ ਨੂੰ ਦੁਕਾਨ ਬੰਦ ਕਰਕੇ ਘਰ ਗਿਆ, ਜਦੋਂ ਸਵੇਰੇ ਆ ਕੇ ਦੇਖਿਆ ਤਾਂ ਦੁਕਾਨ ਦਾ ਛਟਰ ਟੁੱਟਾ ਹੋਇਆ ਸੀ ਅਤੇ ਦੁਕਾਨ ਵਿਚ ਪਏ ਕਰੀਬ 15 ਹਜ਼ਾਰ ਰੁਪਏ ਨਕਦ, ਇਕ ਡੀ. ਵੀ. ਡੀ. ਪਲੇਅਰ, ਐੱਲ. ਸੀ. ਡੀ. ਅਤੇ ਖਾਣ-ਪੀਣ ਦੀਆਂ ਵਸਤਾਂ ਚੋਰੀ ਹੋ ਚੁੱਕੀਆਂ ਸੀ।
ਉਨ੍ਹਾਂ ਦੱਸਿਆ ਕਿ ਦੁਕਾਨ ਦਾ ਕਰੀਬ 60 ਹਜ਼ਾਰ ਰੁਪਏ ਦਾ ਨੁਕਸਾਨ ਹੋਇਆ ਹੈ ਅਤੇ ਚੋਰ ਦੁਕਾਨ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਵਿਚ ਕੈਦ ਹੋ ਗਏ ਹਨ। ਇਸ ਸਬੰਧੀ ਪੁਲਸ ਨੂੰ ਜਾਣਕਾਰੀ ਦੇ ਦਿੱਤੀ ਗਈ ਹੈ। ਘਟਨਾ 'ਤੇ ਪੁੱਜੇ ਐੱਸ. ਐੱਚ. ਓ. ਵਲਟੋਹਾ ਹਰਚੰਦ ਸਿੰਘ ਨੇ ਕਿਹਾ ਕਿ ਸੀ. ਸੀ. ਟੀ. ਵੀ. ਫੁਟੇਜ ਦੇ ਆਧਾਰ 'ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।


Related News