ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ
Sunday, Mar 04, 2018 - 02:54 AM (IST)
ਮੋਗਾ, (ਆਜ਼ਾਦ)- ਪੁਲਸ ਨੇ ਇਕ ਵਿਅਕਤੀ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀ. ਆਈ. ਏ. ਸਟਾਫ ਮੋਗਾ ਦੇ ਇੰਸਪੈਕਟਰ ਦਿਲਬਾਗ ਸਿੰਘ ਨੇ ਦੱਸਿਆ ਕਿ ਜਦ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਪੁਲਸ ਪਾਰਟੀ ਸਮੇਤ ਇਲਾਕੇ 'ਚ ਗਸ਼ਤ ਕਰਦੇ ਹੋਏ ਮਹਿਣਾ ਕੋਲ ਜਾ ਰਹੇ ਸਨ ਤਾਂ ਉਨ੍ਹਾਂ ਨੂੰ ਗੁਪਤ ਸੂਤਰਾਂ ਤੋਂ ਜਾਣਕਾਰੀ ਮਿਲੀ ਕਿ ਸੁਖਚੈਨ ਸਿੰਘ ਉਰਫ ਸੁੱਖਾ ਚੋਰੀ ਦੇ ਬਿਨਾਂ ਨੰਬਰੀ ਮੋਟਰਸਾਈਕਲ 'ਤੇ ਘੁੰਮ ਰਿਹਾ ਹੈ, ਜੋ ਉਸ ਨੂੰ ਵੇਚਣ ਲਈ ਮੋਗਾ ਵੱਲ ਆ ਰਿਹਾ ਹੈ, ਜਿਸ 'ਤੇ ਉਨ੍ਹਾਂ ਨਾਕਾਬੰਦੀ ਕਰ ਕੇ ਉਕਤ ਵਿਅਕਤੀ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕਰ ਲਿਆ। ਪੁੱਛਗਿੱਛ ਕਰਨ 'ਤੇ ਉਸ ਨੇ ਕਿਹਾ ਕਿ ਉਹ ਭੱਠੇ 'ਤੇ ਮਿਹਨਤ ਮਜ਼ਦੂਰੀ ਦਾ ਕੰਮ ਕਰਦਾ ਹੈ। ਉਕਤ ਮੋਟਰਸਾਈਕਲ ਉਸ ਨੇ ਕੁੱਝ ਸਮਾਂ ਪਹਿਲਾਂ ਫਰੀਦਕੋਟ ਦੇ ਰੈਸਟ ਹਾਊਸ ਦੇ ਬਾਹਰੋਂ ਚੋਰੀ ਕੀਤਾ ਸੀ। ਦੋਸ਼ੀ ਖਿਲਾਫ ਥਾਣਾ ਮਹਿਣਾ 'ਚ ਮਾਮਲਾ ਦਰਜ ਕਰ ਕੇ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨੇ ਉਸ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕੀਤਾ। ਅਦਾਲਤ ਨੇ ਉਸ ਨੂੰ ਜੁਡੀਸ਼ੀਅਲ ਹਿਰਾਸਤ 'ਚ ਭੇਜਣ ਦਾ ਹੁਕਮ ਦਿੱਤਾ।
