ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ

Sunday, Apr 22, 2018 - 02:57 AM (IST)

ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ

ਬਟਾਲਾ,  (ਬੇਰੀ)-  ਅੱਜ ਸੀ.ਆਈ. ਏ. ਸਟਾਫ ਪੁਲਸ ਦੇ ਮੁਲਾਜ਼ਮਾਂ ਵਲੋਂ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ। 
ਜਾਣਕਾਰੀ ਦਿੰਦਿਆਂ ਸੀ.ਆਈ.ਏ. ਸਟਾਫ ਦੇ ਏ.ਐੱਸ.ਆਈ ਜਗਤਾਰ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਇਕ ਖਾਸ ਮੁਖਬਰ ਨੇ ਗੁਰਪ੍ਰੀਤ ਸਿੰਘ ਪੁੱਤਰ ਸ਼ੇਰ ਸਿੰਘ ਵਾਸੀ ਚੰਦੂਮਾਜਰਾ ਬਾਰੇ ਥਾਣਾ ਰੰਗੜ-ਨੰਗਲ ਵਿਖੇ ਰਿਪੋਰਟ ਦਰਜ ਕਰਵਾਈ ਸੀ ਕਿ ਉਕਤ ਵਿਅਕਤੀ ਚੋਰੀ ਦੇ ਮੋਟਰਸਾਈਕਲ ਵੇਚਣ ਦਾ ਧੰਦਾ ਕਰਦਾ ਹੈ। ਏ.ਐੱਸ.ਆਈ ਜਗਤਾਰ ਸਿੰਘ ਨੇ ਅੱਗੇ ਦੱਸਿਆ ਕਿ ਪਹਿਲਾਂ ਵੀ ਕਥਿਤ ਦੋਸ਼ੀ ਦੇ ਵਿਰੁੱਧ ਐੱਫ.ਆਰ.ਆਈ ਨੰਬਰ. 52 ਥਾਣਾ ਸਿਵਲ ਲਾਈਨ 'ਚ ਕੇਸ ਦਰਜ ਹੈ ਅਤੇ ਇਹ ਪੁਲਸ ਤੋਂ ਲੁਕ ਕੇ ਰਹਿ ਰਿਹਾ ਸੀ। ਉਨ੍ਹਾਂ ਕਿਹਾ ਕਿ ਅੱਜ ਐੱਸ.ਐੱਸ.ਪੀ. ਬਟਾਲਾ ਉਪਿੰਦਰਜੀਤ ਸਿੰਘ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਇਕ ਖਾਸ ਸੂਚਨਾ ਦੇ ਆਧਾਰ 'ਤੇ ਕਥਿਤ ਦੋਸ਼ੀ ਗੁਰਪ੍ਰੀਤ ਸਿੰਘ ਨੂੰ ਇਕ ਚੋਰੀ ਦੇ ਮੋਟਰਸਾਈਕਲ ਬਿਨਾਂ ਨੰਬਰ ਮਾਰਕਾ ਪੈਸ਼ਨ ਸਮੇਤ ਉਕਤ ਦੇ ਘਰੋਂ ਗ੍ਰਿਫਤਾਰ ਕੀਤਾ ਹੈ ਅਤੇ ਉਸਦੇ ਵਿਰੁੱਧ ਥਾਣਾ ਰੰਗੜ-ਨੰਗਲ ਵਿਖੇ ਬਣਦੀਆਂ ਧਾਰਾਵਾਂ ਹੇਠ ਮੁਕੱਦਮਾ ਦਰਜ ਕਰਨ ਉਪਰੰਤ ਉਸਨੂੰ ਮਾਣਯੋਗ ਅਦਾਲਤ 'ਚ ਪੇਸ਼ ਕਰ ਦਿੱਤਾ ਗਿਆ ਹੈ। 


Related News