ਚੋਰੀ ਦੇ ਮੋਟਰਸਾਈਕਲਾਂ ਸਮੇਤ ਕਾਬੂ

Monday, Sep 04, 2017 - 07:01 AM (IST)

ਵਲਟੋਹਾ,  (ਅਮਰਗੋਰ, ਗੁਰਮੀਤ ਸਿੰਘ, ਰਾਜੂ, ਸੁਖਚੈਨ/ਅਮਨ)-  ਪੁਲਸ ਜ਼ਿਲਾ ਤਰਨਤਾਰਨ ਦੇ ਐੱਸ. ਐੱਸ. ਪੀ. ਦਰਸ਼ਨ ਸਿੰਘ ਮਾਨ ਵੱਲੋਂ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਵਿੱਢੀ ਮੁਹਿੰਮ ਤਹਿਤ ਥਾਣਾ ਵਲਟੋਹਾ ਪੁਲਸ ਨੇ ਇਕ ਦੋਸ਼ੀ ਨੂੰ ਚੋਰੀ ਦੇ 5 ਮੋਟਰਸਾਈਕਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਹਾਲਾਂਕਿ ਇਕ ਮੁਲਜ਼ਮ ਅਜੇ ਫਰਾਰ ਦੱਸਿਆ ਜਾ ਰਿਹਾ ਹੈ। ਥਾਣਾ ਮੁਖੀ ਨੇ ਦੱਸਿਆ ਕਿ ਪੁਲਸ ਨੂੰ ਮੁਖਬਰ ਖਾਸ ਨੇ ਇਤਲਾਹ ਦਿੱਤੀ ਸੀ ਕਿ ਰਾਜਨਦੀਪ ਸਿੰਘ ਪੁੱਤਰ ਦਿਲਬਾਗ ਸਿੰਘ ਨਿਵਾਸੀ ਮਾੜੀ ਨੌ ਆਬਾਦ ਅਤੇ ਕਾਲੂ ਉਰਫ ਦਾਤਰ ਪੁੱਤਰ ਬਾਜ ਸਿੰਘ ਨਿਵਾਸੀ ਵਰਨਾਲਾ ਮੋਟਰਸਾਈਕਲ ਚੋਰੀ ਕਰ ਕੇ ਵੇਚਣ ਦਾ ਕਾਰੋਬਾਰ ਕਰਦੇ ਹਨ, ਜਿਸ 'ਤੇ ਤੁਰੰਤ ਕਾਰਵਾਈ ਕਰਦਿਆਂ ਏ. ਐੱਸ. ਆਈ. ਲਖਵਿੰਦਰ ਸਿੰਘ ਨੇ ਪੁਲਸ ਪਾਰਟੀ ਸਮੇਤ ਨਾਕਾਬੰਦੀ ਦੌਰਾਨ ਰਾਜਨਦੀਪ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਮਾੜੀ ਨੌ ਆਬਾਦ ਨੂੰ ਕਾਬੂ ਕੀਤਾ, ਜਿਸ ਪਾਸੋਂ ਚੋਰੀ ਦੇ 5 ਮੋਟਰਸਾਈਕਲ ਬਰਾਮਦ ਹੋਏ। ਪੁਲਸ ਵੱਲੋਂ ਉਕਤ ਦੋਸ਼ੀਆਂ ਖਿਲਾਫ ਕੇਸ ਦਰਜ ਕਰ ਕੇ ਫਰਾਰ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ। 


Related News