ਚੋਰੀ ਦੇ ਮੋਟਰਸਾਈਕਲਾਂ ਸਮੇਤ ਕਾਬੂ
Sunday, Jul 23, 2017 - 06:36 AM (IST)

ਸੁਰਸਿੰਘ/ਭਿੱਖੀਵਿੰਡ, (ਸੁਖਚੈਨ, ਅਮਨ)— ਭਿੱਖੀਵਿੰਡ ਪੁਲਸ ਨੇ ਇਕ ਵਿਅਕਤੀ ਨੂੰ 2 ਚੋਰੀ ਦੇ ਮੋਟਰਸਾਈਕਲਾਂ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਸੁਰਸਿੰਘ ਪਰਮਜੀਤ ਸਿੰਘ ਨੇ ਦੱਸਿਆ ਕਿ ਰੋਜ਼ਾਨਾ ਦੀ ਤਰ੍ਹਾਂ ਸੁਰਸਿੰਘ ਪਿੰਡ ਨਜ਼ਦੀਕ ਲਿੰਕ ਸੜਕ 'ਤੇ ਨਾਕੇਬੰਦੀ ਕਰ ਕੇ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੀ ਸ਼ੱਕ ਦੇ ਆਧਾਰ 'ਤੇ ਤਲਾਸ਼ੀ ਲਈ। ਪੁਲਸ ਵੱਲੋਂ ਸਖਤੀ ਨਾਲ ਪੁੱਛਣ 'ਤੇ ਉਸ ਨੇ ਇਹ ਗੱਲ ਮੰਨੀ ਕਿ ਇਹ ਮੋਟਰਸਾਈਕਲ ਚੋਰੀ ਦਾ ਹੈ। ਦੋਸ਼ੀ ਦੀ ਪਛਾਣ ਲਖਵਿੰਦਰ ਸਿੰਘ ਵਾਸੀ ਸੁਰਸਿੰਘ ਵਜੋਂ ਹੋਈ। ਜਦੋਂ ਪੁਲਸ ਨੇ ਉਸ ਤੋਂ ਹੋਰ ਚੋਰੀ ਸਬੰਧੀ ਪੁੱਛਗਿੱਛ ਕੀਤੀ ਤਾਂ ਉਸ ਨੇ ਇਕ ਹੋਰ ਮੋਟਰਸਾਈਕਲ ਚੋਰੀ ਦਾ ਬਰਾਮਦ ਕਰਵਾਇਆ। ਇਸ ਸਬੰਧੀ ਪੁਲਸ ਨੇ ਦੋਸ਼ੀ ਵਿਰੁੱਧ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।