ਮਤਰੇਏ ਪਿਓ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਨਾਬਾਲਗ ਧੀ ਨਾਲ 2 ਸਾਲਾਂ ਤੱਕ ਬਣਾਏ ਸਬੰਧ, ਇੰਝ ਖੁੱਲ੍ਹਿਆ ਭੇਤ

Tuesday, Nov 03, 2020 - 03:25 PM (IST)

ਮਤਰੇਏ ਪਿਓ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਨਾਬਾਲਗ ਧੀ ਨਾਲ 2 ਸਾਲਾਂ ਤੱਕ ਬਣਾਏ ਸਬੰਧ, ਇੰਝ ਖੁੱਲ੍ਹਿਆ ਭੇਤ

ਨਵਾਂਸ਼ਹਿਰ (ਤ੍ਰਿਪਾਠੀ) : ਸਮਾਜਿਕ ਰਿਸ਼ਤਿਆਂ ਨੂੰ ਤਾਰ-ਤਾਰ ਕਰਦੇ ਹੋਏ ਮਤਰੇਏ ਪਿਓ ਨੇ ਬੇਸ਼ਰਮੀ ਦੀਆਂ ਹੱਦਾਂ ਟੱਪ ਛੱਡੀਆਂ। ਦਰਿੰਦਾ ਬਣਿਆ ਪਿਓ ਆਪਣੀ 13 ਸਾਲਾਂ ਦੀ ਨਾਬਾਲਗ ਧੀ ਨਾਲ 2 ਸਾਲਾਂ ਤੱਕ ਜ਼ਬਰਨ ਸਰੀਰਕ ਸਬੰਧ ਬਣਾਉਂਦਾ ਰਿਹਾ। ਹੁਣ ਪੀੜਤਾ ਦੀ ਸ਼ਿਕਾਇਤ 'ਤੇ ਪੁਲਸ ਨੇ ਉਸ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ 'ਚ 13 ਸਾਲਾਂ ਦੀ ਨਾਬਾਲਗ ਕੁੜੀ ਨੇ ਦੱਸਿਆ ਕਿ ਉਸ ਦਾ ਪਰਿਵਾਰ ਮੂਲ ਰੂਪ ਤੋਂ ਬਿਹਾਰ ਦਾ ਰਹਿਣ ਵਾਲਾ ਹੈ ਅਤੇ ਉਹ ਤਿੰਨ ਭੈਣ-ਭਰਾਵਾਂ 'ਚੋਂ ਸਭ ਤੋਂ ਵੱਡੀ ਹੈ।

ਇਹ ਵੀ ਪੜ੍ਹੋ : ਚੰਗੀ ਖ਼ਬਰ : ਪੰਜਾਬ ਸਰਕਾਰ ਨੇ ਦੀਵਾਲੀ 'ਤੇ ਖੁਸ਼ ਕੀਤੇ ਮੁਲਾਜ਼ਮ, ਸ਼ੁਰੂ ਕੀਤੀ ਨਵੀਂ ਸਕੀਮ

ਉਸ ਦੇ ਪਿਤਾ ਬਿਹਾਰ 'ਚ ਰਹਿੰਦੇ ਹਨ, ਜਦੋਂ ਕਿ ਉਹ ਇੱਥੇ ਆਪਣੀ ਮਾਂ ਅਤੇ ਮਤਰੇਏ ਪਿਓ ਨਾਲ ਰਹਿ ਰਹੀ ਹੈ। ਉਸ ਨੇ ਦੱਸਿਆ ਕਿ ਉਸ ਦੀ ਮਾਂ ਦੇ ਕੰਮ 'ਤੇ ਜਾਣ ਤੋਂ ਬਾਅਦ ਉਸ ਦਾ ਮਤਰੇਆ ਪਿਓ ਪਿਛਲੇ 2 ਸਾਲਾਂ ਤੋਂ ਉਸ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਉਂਦਾ ਆ ਰਿਹਾ ਹੈ ਅਤੇ ਹੁਣ ਤੱਕ ਉਹ ਕਰੀਬ 7-8 ਵਾਰ ਅਜਿਹੀ ਘਿਨੌਣੀ ਹਰਕਤ ਕਰ ਚੁੱਕਾ ਹੈ।

ਇਹ ਵੀ ਪੜ੍ਹੋ : ਜ਼ਰੂਰੀ ਖ਼ਬਰ : 5 ਤਾਰੀਖ਼ ਨੂੰ 'ਹਾਈਵੇਅ' 'ਤੇ ਨਾ ਨਿਕਲੋ ਕਿਉਂਕਿ ਇਹ 'ਰੂਟ' ਰਹਿਣਗੇ ਬੰਦ, ਜਾਣੋ ਕਾਰਨ

ਪੀੜਤਾ ਨੇ ਦੱਸਿਆ ਕਿ ਉਸ ਦਾ ਮਤਰੇਆ ਪਿਓ ਉਸ ਨੂੰ ਧਮਕੀਆਂ ਦਿੰਦਾ ਸੀ ਕਿ ਜੇਕਰ ਉਸ ਨੇ ਇਸ ਬਾਰੇ ਆਪਣਾ ਮੂੰਹ ਖੋਲ੍ਹਿਆ ਤਾਂ ਉਹ ਉਸ ਦੇ ਭਰਾ ਨੂੰ ਮਰਵਾ ਦੇਵੇਗਾ, ਜਿਸ ਦੇ ਕਾਰਨ ਉਹ ਚੁੱਪ ਰਹਿਣ ਲਈ ਮਜਬੂਰ ਸੀ। ਉਸ ਨੇ ਦੱਸਿਆ ਕਿ ਬੀਤੇ ਦਿਨੀਂ ਉਸ ਨੂੰ ਉਲਟੀਆਂ ਆ ਰਹੀਆਂ ਸਨ ਤਾਂ ਉਸ ਦੀ ਭਾਬੀ ਨੇ ਇਸ ਦਾ ਕਾਰਨ ਪੁੱਛਿਆ ਤਾਂ ਉਸ ਨੇ ਸਭ ਕੁੱਝ ਸੱਚ ਦੱਸ ਦਿੱਤਾ।

ਇਹ ਵੀ ਪੜ੍ਹੋ : ਖ਼ੁਸ਼ਖ਼ਬਰੀ : ਲੁਧਿਆਣਾ ਤੋਂ ਰੂਪਨਗਰ ਜਾਣਾ ਹੋਇਆ ਸੌਖਾ, ਲੱਗਣਗੇ ਸਿਰਫ 40 ਮਿੰਟ

ਪੀੜਤਾ ਨੇ ਦੱਸਿਆ ਕਿ ਉਸ ਦੇ ਭਰਾ ਨੂੰ ਜਦੋਂ ਇਸ ਗੱਲ ਦਾ ਪਤਾ ਲੱਗਿਆ ਤਾਂ ਉਸ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ। ਇਸ ਬਾਰੇ ਐਸ. ਐਚ. ਓ. ਗੁਰਮੁਖ ਸਿੰਘ ਨੇ ਦੱਸਿਆ ਕਿ ਪੀੜਤਾ ਦੇ ਬਿਆਨਾਂ 'ਤੇ ਪੁਲਸ ਨੇ ਦੋਸ਼ੀ ਨਿਤੇਸ਼ ਪਾਸਵਾਨ ਪੁੱਤਰ ਜਮੰਗਲ ਪਾਸਵਾਨ ਮੂਲ ਵਾਸੀ ਬਿਹਾਰ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀ ਦਾ ਮੈਡੀਕਲ ਕਰਵਾਉਣ ਤੋਂ ਬਾਅਦ ਉਸ ਨੂੰ ਅਦਾਲਤ ਦੇ ਹੁਕਮਾਂ 'ਤੇ ਜੇਲ੍ਹ ਭੇਜ ਦਿੱਤਾ ਗਿਆ ਹੈ।



 


author

Babita

Content Editor

Related News