ਮਤਰੇਏ ਪਿਓ ਦਾ ਕਾਰਾ, ਨਾਬਾਲਗ ਧੀ ਨੂੰ ਬਣਾਇਆ ਹਵਸ ਦਾ ਸ਼ਿਕਾਰ, ਹੁਣ ਅਦਾਲਤ ਨੇ ਸੁਣਾਈ ਮਿਸਾਲੀ ਸਜ਼ਾ
Friday, Feb 24, 2023 - 09:26 AM (IST)
ਲੁਧਿਆਣਾ (ਮਹਿਰਾ)- ਆਪਣੀ ਨਾਬਾਲਗ ਧੀ ਦਾ ਸਰੀਰਕ ਸ਼ੋਸ਼ਣ ਕਰਨ ਦੇ ਦੋਸ਼ ’ਚ ਸਥਾਨਕ ਵਧੀਕ ਸੈਸ਼ਨ ਜੱਜ ਅਮਰਜੀਤ ਸਿੰਘ ਦੀ ਅਦਾਲਤ ਨੇ ਮਤਰੇਏ ਪਿਓ ਮੁਲਜ਼ਮ ਰਮੇਸ਼ ਸਾਹਨੀ ਉਰਫ ਰਮੇਸ਼ ਕੁਮਾਰ ਨਿਵਾਸੀ ਫੋਕਲ ਪੁਆਇੰਟ, ਲੁਧਿਆਣਾ ਨੂੰ ਉਮਰ ਕੈਦ ਅਤੇ 1 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਇਸ ਸਬੰਧੀ ਪੁਲਸ ਫੋਕਲ ਪੁਆਇੰਟ ਵਲੋਂ 24 ਅਪ੍ਰੈਲ 2019 ਨੂੰ ਨਾਬਾਲਗ ਦੀ ਮਾਤਾ ਦੀ ਸ਼ਿਕਾਇਤ ’ਤੇ ਮੁਲਜ਼ਮ ਵਿਰੁੱਧ ਜਬਰ-ਜ਼ਿਨਾਹ ਕੀਤੇ ਜਾਣ ਅਤੇ ਪੋਕਸੋ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ।
ਇਹ ਵੀ ਪੜ੍ਹੋ: ਪਿਕਅੱਪ ਵੈਨ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 4 ਬੱਚਿਆਂ ਸਣੇ 11 ਲੋਕਾਂ ਦੀ ਮੌਤ
ਸ਼ਿਕਾਇਤਕਰਤਾ ਮੁਤਾਬਕ ਉਸ ਨੇ ਆਪਣੇ ਪਹਿਲੇ ਪਤੀ ਦੀ ਮੌਤ ਤੋਂ ਬਾਅਦ ਮੁਲਜ਼ਮ ਨਾਲ ਦੂਜਾ ਵਿਆਹ ਕਰਵਾਇਆ ਸੀ, ਜਿਸ ਤੋਂ ਬਾਅਦ ਉਹ ਆਪਣੇ ਬੱਚਿਆਂ ਨਾਲ ਉਸ ਨਾਲ ਰਹਿਣ ਲੱਗੀ। ਸ਼ਿਕਾਇਤਕਰਤਾ ਮੁਤਾਬਕ ਅਚਾਨਕ ਉਸ ਦੀ 14 ਸਾਲਾ ਨਾਬਾਲਗ ਪੁੱਤਰੀ ਦਾ ਪੇਟ ਵਧਣ ਲੱਗਾ ਤਾਂ ਉਸ ਨੂੰ ਸ਼ੱਕ ਹੋਣ ’ਤੇ ਉਸ ਨੇ ਆਪਣੀ ਧੀ ਨੂੰ ਇਸ ਸਬੰਧੀ ਸਖ਼ਤੀ ਨਾਲ ਪੁੱਛਿਆ ਤਾਂ ਉਸ ਨੇ ਦੱਸਿਆ ਕਿ ਉਸ ਦਾ ਮਤਰੇਆ ਪਿਓ ਹੀ ਪਿਛਲੇ 5-6 ਮਹੀਨੇ ਤੋਂ ਉਸ ਦੀ ਇੱਛਾ ਦੇ ਉਲਟ ਉਸ ਨਾਲ ਜਬਰ-ਜ਼ਿਨਾਹ ਕਰਦਾ ਆ ਰਿਹਾ ਹੈ।
ਇਹ ਵੀ ਪੜ੍ਹੋ: ਸਿਗਰਟ ਦੇ ਟੁਕੜੇ ਤੇ DNA ਜਾਂਚ ਨੇ ਸੁਲਝਾਈ 52 ਸਾਲ ਪੁਰਾਣੀ ਕਤਲ ਦੀ ਗੁੱਥੀ, ਹੋਇਆ ਹੈਰਾਨੀਜਨਕ ਖ਼ੁਲਾਸਾ
ਸ਼ਿਕਾਇਤਕਰਤਾ ਮੁਤਾਬਕ ਜਦੋਂ ਇਸ ਸਬੰਧੀ ਉਸ ਨੇ ਆਪਣੇ ਪਤੀ ਤੋਂ ਪੁੱਛਿਆ ਤਾਂ ਉਸ ਨੇ ਕਿਹਾ ਕਿ ਉਹ ਇਸ ਸਬੰਧੀ ਕਿਸੇ ਨਾਲ ਗੱਲ ਨਾ ਕਰੇ। ਉਹ ਉਸ ਦਾ ਇਲਾਜ ਕਰਵਾ ਦੇਵੇਗਾ ਪਰ ਪੀੜਤਾ ਦੀ ਮਾਤਾ ਵਲੋਂ ਪੁਲਸ ਨੂੰ ਇਸ ਸਬੰਧੀ ਸੂਚਨਾ ਦੇ ਦਿੱਤੀ ਗਈ, ਜਿਸ ਤੋਂ ਬਾਅਦ ਪੁਲਸ ਨੇ ਮੁਲਜ਼ਮ ਵਿਰੁੱਧ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਸੀ।
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।