ਮਤਰੇਆ ਬਾਪ ਨਾਬਾਲਗ ਧੀ ਨਾਲ ਕਰਦਾ ਰਿਹਾ ਜਬਰ-ਜ਼ਿਨਾਹ, ਮਾਮਲਾ ਦਰਜ

Monday, Jun 06, 2022 - 12:14 AM (IST)

ਮਤਰੇਆ ਬਾਪ ਨਾਬਾਲਗ ਧੀ ਨਾਲ ਕਰਦਾ ਰਿਹਾ ਜਬਰ-ਜ਼ਿਨਾਹ, ਮਾਮਲਾ ਦਰਜ

ਸਿੱਧਵਾਂ ਬੇਟ (ਚਾਹਲ) : ਮਤਰੇਏ ਬਾਪ ਵੱਲੋਂ 7ਵੀਂ ਕਲਾਸ 'ਚ ਪੜ੍ਹਦੀ ਆਪਣੀ 11 ਸਾਲਾ ਧੀ ਨਾਲ ਪਿਛਲੇ ਕਾਫੀ ਸਮੇਂ ਤੋਂ ਜਬਰ-ਜ਼ਿਨਾਹ ਕਰਨ ਦਾ ਮਾਮਲੇ ਸਾਹਮਣੇ ਆਇਆ ਹੈ। ਡਾਕਟਰੀ ਰਿਪਰੋਟ ਮੁਤਾਬਕ ਲੜਕੀ 2 ਮਹੀਨੇ ਦੀ ਗਰਭਵਤੀ ਦੱਸੀ ਜਾ ਰਹੀ ਹੈ। ਇਸ ਸਬੰਧੀ ਪੁਲਸ ਨੇ ਮੁਲਜ਼ਮ ਪਿਓ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਉਸ ਨੂੰ ਕਾਬੂ ਕਰ ਲਿਆ ਹੈ। ਜਾਣਕਾਰੀ ਅਨੁਸਾਰ ਪੀੜਤਾ ਦੀ ਮਾਂ ਨੂੰ ਪ੍ਰਮੋਦ ਕੁਮਾਰ ਪੁੱਤਰ ਸ਼ਿਵਪਾਲ ਵਾਸੀ ਉੱਤਰ ਪ੍ਰਦੇਸ਼ ਹਾਲ ਵਾਸੀ ਸਿੱਧਵਾਂ ਬੇਟ ਆਪਣੇ ਪ੍ਰੇਮ ਜਾਲ 'ਚ ਫਸਾ ਕੇ 7 ਸਾਲ ਪਹਿਲਾਂ ਸਥਾਨਕ ਕਸਬੇ 'ਚ ਲੈ ਆਇਆ, ਜਿੱਥੇ ਉਹ ਕੁਝ ਸਮੇਂ ਬਾਅਦ ਹੀ ਨਾਬਾਲਗ ਧੀ ਨਾਲ ਜ਼ਬਰਦਸਤੀ ਕਰਨ ਲੱਗਾ।

ਇਹ ਵੀ ਪੜ੍ਹੋ : ਕੀ ਕੈਪਟਨ ਨੇ ਅਮਿਤ ਸ਼ਾਹ ਨੂੰ ਸੌਂਪ ਦਿੱਤੀਆਂ ਹਨ ਸਾਬਕਾ ਕਾਂਗਰਸੀ ਮੰਤਰੀਆਂ ਦੇ ਭ੍ਰਿਸ਼ਟਾਚਾਰ ਦੀਆਂ ਫਾਈਲਾਂ?

ਪੁਲਸ ਨੂੰ ਦਿੱਤੇ ਬਿਆਨਾਂ ’ਚ ਪੀੜਤਾ ਦੀ ਮਾਂ ਨੇ ਦੱਸਿਆ ਕਿ ਮੇਰੀ ਲੜਕੀ ਦੇ ਪੇਟ 'ਚ ਦਰਦ ਹੋਣ ਕਾਰਨ ਮੈਂ ਉਸ ਨੂੰ ਇਕ ਨਿੱਜੀ ਹਸਪਤਾਲ ਵਿੱਚ ਲੈ ਕੇ ਗਈ, ਜਿੱਥੇ ਡਾਕਟਰੀ ਰਿਪੋਰਟ 'ਚ ਉਹ 2 ਮਹੀਨਿਆਂ ਦੀ ਗਰਭਵਤੀ ਪਾਈ ਗਈ। ਜਦੋਂ ਇਸ ਸਬੰਧੀ ਮੈਂ ਆਪਣੀ ਲੜਕੀ ਨੂੰ ਪੁੱਛਿਆ ਤਾਂ ਉਸ ਨੇ ਡਰਦੇ ਹੋਏ ਦੱਸਿਆ ਕਿ ਮਤਰੇਆ ਪਿਓ ਪਿਛਲੇ ਕਰੀਬ 6-7 ਸਾਲਾਂ ਤੋਂ ਮੇਰੇ ਨਾਲ ਜਬਰ-ਜ਼ਿਨਾਹ ਕਰਦਾ ਆ ਰਿਹਾ ਹੈ। ਪੁਲਸ ਨੇ ਉਕਤ ਪ੍ਰਵਾਸੀ ਮਜ਼ਦੂਰ ਪ੍ਰਮੋਦ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਤਾਂ ਉਸ ਨੇ ਆਪਣਾ ਗੁਨਾਹ ਕਬੂਲ ਕਰ ਲਿਆ | ਇਸ ਸਬੰਧੀ ਥਾਣੇ 'ਚ ਕਥਿਤ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਖ਼ਬਰ ਇਹ ਵੀ : ਪੜ੍ਹੋ ਅੱਜ ਦੀਆਂ ਵੱਡੀਆਂ ਖ਼ਬਰਾਂ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Mukesh

Content Editor

Related News