ਜਲੰਧਰ 'ਚ ਸ਼ਰਮਨਾਕ ਘਟਨਾ, ਕਲਯੁਗੀ ਮਤਰੇਏ ਪਿਤਾ ਨੇ 8 ਸਾਲਾ ਧੀ ਨਾਲ ਮਿਟਾਈ ਹਵਸ, ਇੰਝ ਖੁੱਲ੍ਹਿਆ ਭੇਤ

Friday, Sep 08, 2023 - 04:18 PM (IST)

ਜਲੰਧਰ 'ਚ ਸ਼ਰਮਨਾਕ ਘਟਨਾ, ਕਲਯੁਗੀ ਮਤਰੇਏ ਪਿਤਾ ਨੇ 8 ਸਾਲਾ ਧੀ ਨਾਲ ਮਿਟਾਈ ਹਵਸ, ਇੰਝ ਖੁੱਲ੍ਹਿਆ ਭੇਤ

ਜਲੰਧਰ (ਜ.ਬ)-ਬਸਤੀਆਤ ਇਲਾਕੇ 'ਚ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਆਪਣੀ ਹਵਸ ਪੂਰੀ ਕਰਨ ਲਈ ਇਕ ਮਤਰੇਏ ਪਿਤਾ ਨੇ ਆਪਣੀ 8 ਸਾਲਾ ਧੀ ਨੂੰ ਹਵਸ ਦਾ ਸ਼ਿਕਾਰ ਬਣਾਇਆ ਅਤੇ ਧਮਕੀਆਂ ਦਿੰਦਾ ਰਿਹਾ। ਘਟਨਾ ਦਾ ਉਦੋਂ ਪਤਾ ਲੱਗਾ ਜਦੋਂ ਪੀੜਤਾ ਨੇ ਸਾਰੀ ਗੱਲ ਆਪਣੀ ਮਾਂ ਨੂੰ ਦੱਸੀ ਤਾਂ ਮਾਂ ਨੇ ਸਖ਼ਤ ਵਿਰੋਧ ਕੀਤਾ ਅਤੇ ਥਾਣਾ 5 ਦੀ ਪੁਲਸ ’ਚ ਸ਼ਿਕਾਇਤ ਦਰਜ ਕਰਵਾਈ। ਪੁਲਸ ਨੇ ਮਾਮਲੇ ਦੀ ਗੰਭੀਰਤਾ ਨੂੰ ਵੇਖਦੇ ਹੋਏ ਤੁਰੰਤ ਦੋਸ਼ੀ ਬਾਬੂ ਸਿੰਘ ਪੁੱਤਰ ਮੁਨਾ ਸਿੰਘ ਵਾਸੀ 102 ਸ਼ਿਵਪੁਰਾ ਬਹਿਰਾਜ਼ ਉੱਤਰ ਪ੍ਰਦੇਸ਼ ਨੂੰ ਗ੍ਰਿਫ਼ਤਾਰ ਕਰ ਲਿਆ। ਜਾਣਕਾਰੀ ਅਨੁਸਾਰ ਪੀੜਤ ਪਤਨੀ ਨੇ ਪੁਲਸ ਨੂੰ ਦਿੱਤੇ ਆਪਣੇ ਬਿਆਨ 'ਚ ਕਿਹਾ ਹੈ ਕਿ ਉਸ ਦੇ ਪਹਿਲੇ ਪਤੀ ਦੀ ਕਰੀਬ 5 ਸਾਲ ਪਹਿਲਾਂ ਕੈਂਸਰ ਕਾਰਨ ਮੌਤ ਹੋ ਗਈ ਸੀ। ਉਸ ਦੇ ਪਹਿਲੇ ਪਤੀ ਤੋਂ ਉਸ ਦੇ ਘਰ 3 ਧੀਆਂ ਨੇ ਜਨਮ ਲਿਆ, ਵੱਡੀ ਧੀ ਦਾ ਵਿਆਹ ਹੋ ਚੁੱਕਾ ਹੈ, ਜਦਕਿ ਬਾਕੀ ਦੋ ਧੀਆਂ ਨਾਬਾਲਗ ਹਨ।

ਇਹ ਵੀ ਪੜ੍ਹੋ- ਇਨਸਾਨੀਅਤ ਨੂੰ ਸ਼ਰਮਸਾਰ ਕਰਦੀ ਘਟਨਾ, ਜਲੰਧਰ ਦੀ ਇਸ ਕਾਲੋਨੀ ’ਚੋਂ ਮਿਲਿਆ 3 ਮਹੀਨੇ ਦੇ ਬੱਚੇ ਦਾ ਭਰੂਣ

ਕਰੀਬ 4 ਸਾਲ ਪਹਿਲਾਂ ਉਸ ਦਾ ਦੂਜਾ ਵਿਆਹ ਬਾਬੂ ਸਿੰਘ ਨਾਲ ਹੋਇਆ ਸੀ। ਕਰੀਬ 2 ਮਹੀਨੇ ਪਹਿਲਾਂ ਉਹ ਆਪਣੀ ਬੇਟੀ ਨਾਲ ਬਾਜ਼ਾਰ ਗਈ ਸੀ, ਜਦਕਿ ਉਸ ਦਾ ਪਤੀ ਅਤੇ ਉਸ ਦੀ 8 ਸਾਲਾ ਧੀ ਘਰ 'ਚ ਸਨ। ਘਰ 'ਚ ਕੋਈ ਨਾ ਹੋਣ ਦਾ ਫਾਇਦਾ ਚੁੱਕ ਕੇ ਪਤੀ ਬਾਬੂ ਸਿੰਘ ਨੇ ਲੜਕੀ ਨਾਲ ਜਬਰ-ਜ਼ਿਨਾਹ ਕੀਤਾ। ਇੰਨਾ ਹੀ ਨਹੀਂ ਧੀ ਨੂੰ ਧਮਕੀ ਦਿੱਤੀ ਗਈ ਕਿ ਜੇਕਰ ਉਸ ਨੇ ਕਿਸੇ ਨੂੰ ਦੱਸਿਆ ਤਾਂ ਉਹ ਉਸ ਦੀ ਭੈਣ ਨੂੰ ਮਾਰ ਦੇਵੇਗਾ। ਡਰ ਕਾਰਨ ਪੀੜਤ ਕੁੜੀ ਨੇ ਕਿਸੇ ਨੂੰ ਕੁਝ ਨਾ ਦੱਸਿਆ। 6 ਸਤੰਬਰ ਨੂੰ ਉਸ ਦੇ ਪਤੀ ਬਾਬੂ ਸਿੰਘ ਨੇ ਸ਼ਰਾਬ ਪੀਤੀ ਸੀ ਅਤੇ ਬਿਨਾਂ ਕਾਰਨ ਉਸ ਨਾਲ ਲੜਾਈ-ਝਗੜਾ ਕਰਨਾ ਸ਼ੁਰੂ ਕਰ ਦਿੱਤਾ।

ਧੀ ਨੇ ਇਹ ਸਭ ਵੇਖਿਆ ਅਤੇ ਬਰਦਾਸ਼ਤ ਨਾ ਕਰ ਸਕੀ ਅਤੇ ਧੀ ਨੇ ਆਪਣੇ ਨਾਲ ਕੀਤੇ ਗਏ ਗਲਤ ਕੰਮਾਂ ਬਾਰੇ ਸਾਰੀ ਗੱਲ ਦੱਸੀ। ਸਾਰੀ ਗੱਲ ਸੁਣ ਕੇ ਉਸ ਦੇ ਹੋਸ਼ ਉੱਡ ਗਏ। ਇਸ ਦੌਰਾਨ ਥਾਣਾ 5 ਦੇ ਐੱਸ. ਐੱਚ. ਓ. ਰਵਿੰਦਰ ਕੁਮਾਰ ਦਾ ਕਹਿਣਾ ਹੈ ਕਿ ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕਰਕੇ 2 ਦਿਨਾਂ ਦਾ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਪੂਰੀ ਤਰ੍ਹਾਂ ਪੁੱਛਗਿੱਛ ਕਰ ਸਕੇ। ਪੁਲਸ ਵੱਲੋਂ ਮੁਲਜ਼ਮ ਖ਼ਿਲਾਫ਼ ਦਰਜ ਕੇਸ ’ਚ ਪੋਕਸੋ ਐਕਟ ਦੀ ਧਾਰਾ ਵੀ ਲਾਈ ਹੈ।

ਇਹ ਵੀ ਪੜ੍ਹੋ- ‘ਆਪ’ ਦੀ ਮਿਸ਼ਨ-24 ਮੁਹਿੰਮ, CM ਅਰਵਿੰਦ ਕੇਜਰੀਵਾਲ 13 ਨੂੰ ਆਉਣਗੇ ਅੰਮ੍ਰਿਤਸਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News