ਹੈਰੋਇਨ ਦੀ ਸਪਲਾਈ ਕਰਨ ਜਾ ਰਹੇ 4 ਨਸ਼ਾ ਸਮੱਗਲਰਾਂ ਨੂੰ ਐੱਸ. ਟੀ. ਐੱਫ. ਨੇ ਕੀਤਾ ਗ੍ਰਿਫ਼ਤਾਰ

Friday, Jul 21, 2023 - 03:26 PM (IST)

ਹੈਰੋਇਨ ਦੀ ਸਪਲਾਈ ਕਰਨ ਜਾ ਰਹੇ 4 ਨਸ਼ਾ ਸਮੱਗਲਰਾਂ ਨੂੰ ਐੱਸ. ਟੀ. ਐੱਫ. ਨੇ ਕੀਤਾ ਗ੍ਰਿਫ਼ਤਾਰ

ਜਲੰਧਰ (ਮਹੇਸ਼)- ਸਪੈਸ਼ਲ ਟਾਸਕ ਫੋਰਸ (ਐੱਸ. ਟੀ. ਐੱਫ਼.) ਜਲੰਧਰ ਰੇਂਜ ਦੀ ਟੀਮ ਨੇ ਅੰਮ੍ਰਿਤਸਰ ਅਤੇ ਬਟਾਲਾ ਤੋਂ ਕਾਰ ’ਚ ਸਵਾਰ 4 ਨਸ਼ਾ ਸਮੱਗਲਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ 800 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਐੱਸ. ਟੀ. ਐੱਫ਼. ਦੇ ਏ. ਆਈ. ਜੀ. ਜਗਜੀਤ ਸਿੰਘ ਸਰੋਆ ਨੇ ਦੱਸਿਆ ਕਿ ਡੀ. ਐੱਸ. ਪੀ. ਯੋਗੇਸ਼ ਕੁਮਾਰ ਦੀ ਅਗਵਾਈ ਹੇਠ ਐੱਸ. ਆਈ. ਸਿਕੰਦਰ ਸਿੰਘ ਵੱਲੋਂ ਪੁਲਸ ਪਾਰਟੀ ਸਮੇਤ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਸੀ। ਫੜੇ ਉਕਤ ਨਸ਼ਾ ਸਮੱਗਲਰਾਂ ਦੀ ਪਛਾਣ ਮਨਪ੍ਰੀਤ ਸਿੰਘ ਪੁੱਤਰ ਸਵਰੂਪ ਸਿੰਘ ਵਾਸੀ ਮਿਸ਼ਰਪੁਰ ਥਾਣਾ ਰੰਗੜ ਨੰਗਲ ਬਟਾਲਾ, ਗੁਰਵਿਸ਼ਾਲ ਸਿੰਘ ਪੁੱਤਰ ਹਰਪਿੰਦਰ ਸਿੰਘ ਵਾਸੀ ਕਟੜਾ ਮਿੱਤ ਸਿੰਘ ਪੇਠੇ ਵਾਲਾ ਬਾਜ਼ਾਰ ਥਾਣਾ ਸੀ ਡਿਵੀਜ਼ਨ ਅੰਮ੍ਰਿਤਸਰ, ਗੁਰਸਿਮਰਨ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਨਿਹਾਲ ਸਿੰਘ ਕਰੋੜੀ ਚੌਂਕ ਅੰਮ੍ਰਿਤਸਰ ਅਤੇ ਹਰਪ੍ਰੀਤ ਸਿੰਘ ਵਾਸੀ ਪਿੰਡ ਹਰਪ੍ਰੀਤ ਸਿੰਘ ਵਾਸੀ ਰਾਜਪਾਲ ਸਿੰਘ ਵਾਸੀ ਕਟੜਾ ਮਿਤ ਸਿੰਘ ਪੇਠੇ ਵਾਲਾ ਬਾਜ਼ਾਰ ਵਜੋਂ ਹੋਈ ਹੈ।

ਇਹ ਵੀ ਪੜ੍ਹੋ- ਸੜਕ 'ਤੇ ਲੰਮੇ ਪੈ ਕੇ ਪੁਲਸ ਮੁਲਾਜ਼ਮ ਨੇ ਕੀਤਾ ਹਾਈਵੋਲਟੇਜ਼ ਡਰਾਮਾ, ਚੋਰਾਂ ਨੂੰ ਲੈ ਕੇ ਪਿਆ ਭੜਥੂ, ਵੀਡੀਓ ਹੋਈ ਵਾਇਰਲ

ਜਗਜੀਤ ਸਿੰਘ ਸਰੋਆ ਨੇ ਦੱਸਿਆ ਕਿ ਥਾਣਾ ਸਦਰ ਦੀ ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਅਤੇ ਮੋਹਾਲੀ ’ਚ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕਰਕੇ ਪੁਲਸ ਰਿਮਾਂਡ ਲੈ ਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਤਫ਼ਤੀਸ਼ ਦੌਰਾਨ ਪਤਾ ਲੱਗਾ ਹੈ ਕਿ ਮੁਲਜ਼ਮ ਮਨਪ੍ਰੀਤ ਸਿੰਘ ਖ਼ਿਲਾਫ਼ ਥਾਣਾ ਹਠਲੀ, ਹਿਮਾਚਲ ਪ੍ਰਦੇਸ਼ ’ਚ ਵੀ ਮਾਮਲਾ ਦਰਜ ਹੈ। ਉਹ ਡਰਾਈਵਰੀ ਕਰਦਾ ਹੈ। ਉਸ ਨੇ ਪੁੱਛਗਿੱਛ ’ਚ ਦੱਸਿਆ ਕਿ ਉਹ ਅੱਜ ਚਾਰੋਂ ਇਕੱਠੇ ਕਾਰ ਨੰਬਰ ਪੀ. ਬੀ. 06 ਏ.ਸੀ.-8648 ’ਚ ਕਿਸੇ ਨੂੰ ਹੈਰੋਇਨ ਸਪਲਾਈ ਕਰਨ ਜਾ ਰਹੇ ਸਨ ਪਰ ਐੱਸ. ਟੀ. ਐੱਫ਼. ਨੇ ਉਨ੍ਹਾਂ ਨੂੰ ਆਪਣੀ ਮੰਜ਼ਿਲ ’ਤੇ ਪਹੁੰਚਣ ਤੋਂ ਪਹਿਲਾਂ ਹੀ ਰਸਤੇ ’ਚ ਰੋਕ ਲਿਆ।

ਇਹ ਵੀ ਪੜ੍ਹੋ- ਪੰਜਾਬ 'ਚ ਪਏ ਭਾਰੀ ਮੀਂਹ ਦੇ ਚੱਲਦਿਆਂ ਕਿਸਾਨਾਂ ਨੂੰ ਇਹ ਵੱਡੀ ਰਾਹਤ ਦੇ ਸਕਦੀ ਹੈ ਮਾਨ ਸਰਕਾਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News