STF ਨੂੰ ਮਿਲੀ ਵੱਡੀ ਸਫ਼ਲਤਾ, 2.5 ਕਰੋੜ ਦੀ ਹੈਰੋਇਨ ਸਣੇ ਕਾਰ ਸਵਾਰ 2 ਸਮੱਗਲਰ ਗ੍ਰਿਫ਼ਤਾਰ

Saturday, May 20, 2023 - 11:46 PM (IST)

ਲੁਧਿਆਣਾ (ਅਨਿਲ)-ਐੱਸ. ਟੀ. ਐੱਫ. ਦੀ ਲੁਧਿਆਣਾ ਯੂਨਿਟ ਨੇ ਨਸ਼ਾ ਸਮੱਗਲਰਾਂ ਖਿਲਾਫ਼ ਚਲਾਈ ਮੁਹਿੰਮ ਤਹਿਤ 2 ਮੁਲਜ਼ਮਾਂ ਨੂੰ 2.5 ਕਰੋੜ ਦੀ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਐੱਸ. ਟੀ. ਐੱਫ. ਦੇ ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ 3 ਨਸ਼ਾ ਸਮੱਗਲਰ ਕਾਰ ’ਚ ਸਵਾਰ ਹੋ ਕੇ ਪਿੰਡ ਰਾਜਗੜ੍ਹ ਵੱਲੋਂ ਦੋਰਾਹਾ ਵੱਲ ਹੈਰੋਇਨ ਦੀ ਵੱਡੀ ਖੇਪ ਲੈ ਕੇ ਜਾ ਰਹੇ ਹਨ, ਜਿਸ ’ਤੇ ਐੱਸ. ਟੀ. ਐੱਫ. ਨੇ ਤੁਰੰਤ ਕਾਰਵਾਈ ਕਰਦਿਆਂ ਸਪੈਸ਼ਲ ਨਾਕਾਬੰਦੀ ਕੀਤੀ ਅਤੇ ਉਸ ਸਮੇਂ ਸਾਹਮਣਿਓਂ ਇਕ ਗ੍ਰੇਅ ਰੰਗ ਦੀ ਕਾਰ ’ਚ ਸਵਾਰ ਤਿੰਨੋਂ ਵਿਅਕਤੀਆਂ ਨੇ ਕਾਰ ਰੋਕਣ ਦੀ ਬਜਾਏ ਭਜਾ ਲਈ।

ਇਹ ਖ਼ਬਰ ਵੀ ਪੜ੍ਹੋ : ਸਾਬਕਾ CM ਚਰਨਜੀਤ ਸਿੰਘ ਚੰਨੀ ਬਣੇ ਡਾਕਟਰ, ਇਸ ਵਿਸ਼ੇ ’ਚ ਕੀਤੀ Phd

ਪੁਲਸ ਨੇ ਮੁਸਤੈਦੀ ਦਿਖਾਉਂਦੇ ਹੋਏ ਜਦੋਂ ਕਾਰ ਨੂੰ ਕਾਬੂ ਕੀਤਾ ਤਾਂ ਕਾਰ ਦੀ ਪਿਛਲੀ ਸੀਟ ’ਤੇ ਬੈਠਾ ਇਕ ਨੌਜਵਾਨ ਛਾਲ ਮਾਰ ਕੇ ਫਰਾਰ ਹੋ ਗਿਆ, ਜਦਕਿ ਬਾਕੀ 2 ਕਾਰ ਸਵਾਰਾਂ ਨੂੰ ਕਾਬੂ ਕਰ ਕੇ ਜਦੋਂ ਕਾਰ ਦੀ ਤਲਾਸ਼ੀ ਲਈ ਤਾਂ ਕਾਰ ’ਚੋਂ 500 ਗ੍ਰਾਮ ਹੈਰੋਇਨ ਦੀ ਖੇਪ ਬਰਾਮਦ ਕੀਤੀ ਗਈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ ਤਕਰੀਬਨ 2.5 ਕਰੋੜ ਦੱਸੀ ਜਾ ਰਹੀ ਹੈ। ਪੁਲਸ ਨੇ ਕਾਰ ਸਵਾਰਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੀ ਪਛਾਣ ਹਰਪ੍ਰੀਤ ਸਿੰਘ ਭੋਲਾ (38) ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਜੈਪੁਰਾ, ਹਰਮਨਦੀਪ ਸਿੰਘ ਮਨੀ (36) ਪੁੱਤਰ ਕੁਲਦੀਪ ਸਿੰਘ ਨਿਵਾਸੀ ਪਿੰਡ ਬੁਆਣੀ ਦੋਰਾਹਾ ਵਜੋਂ ਕੀਤੀ, ਜਦਕਿ ਫਰਾਰ ਦੀ ਪਛਾਣ ਇੰਦਰਜੀਤ ਸਿੰਘ (30) ਪੁੱਤਰ ਦਿਲਬਾਗ ਸਿੰਘ ਨਿਵਾਸੀ ਪਿੰਡ ਲੋਪੋ, ਸਮਰਾਲਾ ਵਜੋਂ ਕੀਤੀ ਗਈ। ਤਿੰਨੋਂ ਨਸ਼ਾ ਸਮੱਗਲਰਾਂ ਖਿਲਾਫ਼ ਮੋਹਾਲੀ ਐੱਸ. ਟੀ. ਐੱਫ. ’ਚ ਕੇਸ ਦਰਜ ਕਰ ਲਿਆ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਭੇਤਭਰੇ ਹਾਲਾਤ ’ਚ ਮੌਤ, 7 ਮਹੀਨੇ ਪਹਿਲਾਂ ਕਰਵਾਈ ਸੀ ਲਵ-ਮੈਰਿਜ (ਵੀਡੀਓ)


Manoj

Content Editor

Related News