ਐੱਸ. ਟੀ. ਐੱਫ. ਟੀਮ ਵੱਲੋਂ 800 ਗ੍ਰਾਮ ਹੈਰੋਇਨ ਕਾਰ ਸਮੇਤ ਇਕ ਕਾਬੂ

03/26/2024 3:05:16 PM

ਗੁਰੂਹਰਸਹਾਏ (ਸੁਨੀਲ ਵਿੱਕੀ ਆਵਲਾ, ਮਨਜੀਤ) : ਐੱਸ. ਟੀ. ਐੱਫ. ਟੀਮ ਵੱਲੋਂ ਸ਼ਹਿਰ ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਜੀਵਾਂ ਅਰਾਈ ਤੋਂ ਇਕ ਵਿਅਕਤੀ ਨੂੰ ਕਾਰ ਅਤੇ 800 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਸ ਨੇ ਮੁਕੱਦਮਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫੜੇ ਗਏ ਵਿਅਕਤੀ ਦੀ ਪਛਾਣ ਬਲਵਿੰਦਰ ਸਿੰਘ ਪੁੱਤਰ ਗੁਰਬਚਨ ਸਿੰਘ ਪਿੰਡ ਰਾਣਾ ਪੰਜ ਗਰਾਈ ਵਜੋਂ ਹੋਈ ਹੈ।

ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਉਪਕਾਰ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਨਾਕਾਬੰਦੀ ਕਰਕੇ ਬਲਵਿੰਦਰ ਸਿੰਘ ਪੁੱਤਰ ਗੁਰਬਚਨ ਸਿੰਘ ਪਿੰਡ ਰਾਣਾ ਪੰਜ ਗਰਾਈਂ ਨੂੰ 800 ਗ੍ਰਾਮ ਹੈਰੋਇਨ ਅਤੇ ਕਾਰ ਸਮੇਤ ਕਾਬੂ ਕੀਤਾ ਹੈ। ਮੁਲਜ਼ਮ ’ਤੇ ਮੁਕੱਦਮਾ ਦਰਜ ਕਰਕੇ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਉਸਦਾ ਰਿਮਾਂਡ ਹਾਸਿਲ ਕੀਤਾ ਹੈ ਤੇ ਉਸ ਤੋਂ ਪੁੱਛਗਿਛ ਜਾਰੀ ਹੈ।


Gurminder Singh

Content Editor

Related News