ਅੱਧੀ ਰਾਤੀਂ ਸ਼ਮਸ਼ਾਨਘਾਟ 'ਚ STF ਨੇ ਮਾਰ'ਤੀ ਰੇਡ ! ਇਲਾਕੇ 'ਚ ਪੈ ਗਿਆ ਭੜਥੂ
Friday, Feb 07, 2025 - 10:33 PM (IST)
![ਅੱਧੀ ਰਾਤੀਂ ਸ਼ਮਸ਼ਾਨਘਾਟ 'ਚ STF ਨੇ ਮਾਰ'ਤੀ ਰੇਡ ! ਇਲਾਕੇ 'ਚ ਪੈ ਗਿਆ ਭੜਥੂ](https://static.jagbani.com/multimedia/22_23_4366718832.jpg)
ਬਮਿਆਲ (ਹਰਜਿੰਦਰ ਸਿੰਘ ਗੋਰਾਇਆ)- ਸਰਹੱਦੀ ਖੇਤਰ ਦੇ ਸੈਕਟਰ ਬਮਿਆਲ ਦੇ ਨਜ਼ਦੀਕ ਪਿੰਡ ਆਦਮ ਬਾੜਮਾ ਵਿਖੇ ਸਪੈਸ਼ਲ ਟਾਸਕ ਫੋਰਸ ਅੰਮ੍ਰਿਤਸਰ ਅਤੇ ਸੀਮਾ ਸੁਰੱਖਿਆ ਬਲ ਦੇ ਸਹਿਯੋਗ ਨਾਲ ਸ਼ਮਸ਼ਾਨਘਾਟ ਵਿੱਚ ਛਾਪੇਮਾਰੀ ਕਰ ਕੇ ਤਿੰਨ ਨੌਜਵਾਨਾਂ ਨੂੰ ਹੈਰੋਇਨ ਸਮੇਤ ਕਾਬੂ ਕਰਨ ਦਾ ਸਮਾਚਾਰ ਸਾਹਮਣੇ ਆਇਆ ਹੈ। ਹਾਲਾਂਕਿ ਕਿਸੇ ਵੀ ਅਧਿਕਾਰੀ ਵੱਲੋਂ ਅਜੇ ਪੂਰੇ ਮਾਮਲੇ ਦੀ ਪੁਸ਼ਟੀ ਨਹੀਂ ਕੀਤੀ ਜਾ ਰਹੀ। ਉਨ੍ਹਾਂ ਵੱਲੋਂ ਹਾਲੇ ਮਾਮਲੇ ਦੀ ਛਾਣਬੀਣ ਕਰਨ ਦੀ ਗੱਲ ਕੀਤੀ ਜਾ ਰਹੀ ਹੈ।
ਇਸ ਸਬੰਧੀ ਅਤਿ ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਭਾਰਤ-ਪਾਕਿਸਤਾਨ ਸਰਹੱਦ ਦੀ ਜ਼ੀਰੋ ਲਾਈਨ ਤੋਂ ਸਿਰਫ਼ 2-3 ਕਿਲੋਮੀਟਰ ਦੀ ਦੂਰੀ 'ਤੇ ਪਿੰਡ ਆਦਮ ਬਾੜਮਾ ਦੇ ਸ਼ਮਸ਼ਾਨਘਾਟ ਵਿੱਚ ਅਚਾਨਕ ਸਪੈਸ਼ਲ ਟਾਸਕ ਫੋਰਸ ਦੀ ਇੱਕ ਟੀਮ ਵੱਲੋਂ ਸੀਮਾ ਸੁਰੱਖਿਆ ਬਲ ਬਟਾਲੀਅਨ 121 ਦੇ ਸਹਿਯੋਗ ਨਾਲ ਰੇਡ ਕੀਤੀ ਗਈ ਤੇ ਸਮਸ਼ਾਨਘਾਟ ਦੀ ਤਲਾਸ਼ੀ ਲੈਣੀ ਸ਼ੁਰੂ ਕਰ ਦਿੱਤੀ ਗਈ।
ਇਹ ਵੀ ਪੜ੍ਹੋ- UK ਦਾ ਸਟੱਡੀ ਵੀਜ਼ਾ ਹੋਣ ਦੇ ਬਾਵਜੂਦ US ਤੋਂ ਇੰਡੀਆ ਡਿਪੋਰਟ ਹੋਈ ਮੁਸਕਾਨ, MLA ਨੇ ਘਰ ਪਹੁੰਚ ਜਾਣਿਆ ਹਾਲ
ਜਾਣਕਾਰੀ ਅਨੁਸਾਰ ਸਪੈਸ਼ਲ ਟਾਸਕ ਫੋਰਸ ਵਲੋ ਤਿੰਨ ਨੌਜਵਾਨਾਂ 'ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਸੀ, ਕਿਉਂਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇਹ ਨਸ਼ੀਲੇ ਪਦਾਰਥ ਦੀ ਡਿਲੀਵਰੀ ਲੈਂਦੇ ਹਨ। ਸਪੈਸ਼ਲ ਟਾਸਕ ਫੋਰਸ ਨੂੰ ਇਹ ਵੀ ਸੂਚਨਾ ਮਿਲੀ ਸੀ ਕਿ ਤਾਰਾਗੜ੍ਹ ਖੇਤਰ ਦੇ ਤਿੰਨ ਨੌਜਵਾਨ ਨਸ਼ੀਲੇ ਪਦਾਰਥਾਂ ਦੀ ਖੇਪ ਬਰਾਮਦ ਕਰਨ ਲਈ ਇਸ ਸਮਸ਼ਾਨਘਾਟ ਵਿੱਚ ਪਹੁੰਚੇ ਸਨ, ਜਿਨ੍ਹਾਂ ਨੂੰ ਜਾਣਕਾਰੀ ਅਨੁਸਾਰ ਅਧਿਕਾਰੀਆਂ ਵੱਲੋਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਅਜੇ ਦੋ ਦਿਨ ਪਹਿਲਾਂ ਹੀ 11 ਵਜੇ ਦੇ ਕਰੀਬ ਬਮਿਆਲ ਸੈਕਟਰ ਦੇ ਸ਼ਮਸ਼ਾਨਘਾਟ ਵਿੱਚ ਵੀ ਪਾਕਿਸਤਾਨ ਵੱਲੋਂ ਡਰੋਨ ਭੇਜੇ ਜਾਣ ਦੀ ਗਤੀਵਿਧੀ ਸਾਹਮਣੇ ਆਈ ਸੀ, ਜਿਸ ਦੇ ਚਲਦੇ ਪੰਜਾਬ ਪੁਲਸ ਵੱਲੋਂ ਤੁਰੰਤ ਖੇਤਰ 'ਚ ਵੱਡਾ ਸਰਚ ਆਪ੍ਰੇਸ਼ਨ ਵੀ ਚਲਾਇਆ ਗਿਆ ਸੀ। ਪਰੰਤੂ ਉਸ ਸਮੇਂ ਕਿਸੇ ਵੀ ਤਰ੍ਹਾਂ ਦੀ ਕੋਈ ਬਰਾਮਦਗੀ ਨਹੀਂ ਹੋਈ ਸੀ।
ਜਾਣਕਾਰੀ ਅਨੁਸਾਰ ਇਹ ਸ਼ਮਸ਼ਾਨਘਾਟ ਦੀ ਭਾਰਤ-ਪਾਕਿਸਤਾਨ ਸਰਹੱਦ ਤੋਂ ਲਗਭਗ ਦੋ ਕਿਲੋਮੀਟਰ ਦੂਰ ਹੈ। ਜਦੋਂ ਅਧਿਕਾਰੀਆਂ ਦੇ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਤੇ ਇਸ ਮਗਰੋਂ ਜੋ ਵੀ ਸਾਹਮਣੇ ਆਏਗਾ, ਇਸ ਦੀ ਪੂਰੀ ਜਾਣਕਾਰੀ ਦਿੱਤੀ ਜਾਵੇਗੀ। ਉਧਰ ਜਦ ਪੁਲਸ ਦੇ ਉੱਚ ਅਧਿਕਾਰੀ ਨਾਲ ਇਸ ਮਾਮਲੇ ਦੀ ਹੋਰ ਜਾਣਕਾਰੀ ਲੈਣ ਦੀ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਅਜੇ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਇਸ ਸਬੰਧੀ ਕੋਈ ਵੀ ਅਧਿਕਾਰੀ ਖੁੱਲ੍ਹ ਕੇ ਬੋਲਣ ਲਈ ਤਿਆਰ ਨਹੀਂ ਸੀ।
ਇਹ ਵੀ ਪੜ੍ਹੋ- ਭਿਆਨਕ ਹਾਦਸੇ ਨੇ ਤਬਾਹ ਕਰ'ਤਾ ਪਰਿਵਾਰ, ਸਕੇ ਭਰਾਵਾਂ ਦੀ ਮੌਕੇ 'ਤੇ ਹੀ ਹੋ ਗਈ ਦਰਦਨਾਕ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e