ਅਹਿਮ ਖ਼ਬਰ : ਕੁਰੂਕਸ਼ੇਤਰ ਨੂੰ ਦਹਿਲਾਉਣ ਦੀ ਕੋਸ਼ਿਸ਼ STF ਨੇ ਕੀਤੀ ਨਾਕਾਮ, ਤਰਨਤਾਰਨ ਦਾ ਨੌਜਵਾਨ ਗ੍ਰਿਫ਼ਤਾਰ

Thursday, Aug 04, 2022 - 10:50 PM (IST)

ਕੁਰੂਕਸ਼ੇਤਰ (ਵਿਨੋਦ) : 15 ਅਗਸਤ ਤੋਂ ਪਹਿਲਾਂ ਕੁਰੂਕਸ਼ੇਤਰ ਨੂੰ ਦਹਿਲਾਉਣ ਦੀ ਕੋਸ਼ਿਸ਼ ਨੂੰ ਐੱਸ. ਟੀ. ਐੱਫ. ਦੀ ਟੀਮ ਨੇ ਨਾਕਾਮ ਕਰ ਦਿੱਤਾ ਹੈ। ਟੀਮ ਨੇ ਇਕ ਅਜਿਹੀ ਕੋਸ਼ਿਸ਼ ਨੂੰ ਨਾਕਾਮ ਕੀਤਾ, ਜਿਸ ਦਾ ਮਕਸਦ ਆਜ਼ਾਦੀ ਦਿਹਾੜੇ ’ਤੇ ਜ਼ਿਲ੍ਹੇ ’ਚ ਦਹਿਸ਼ਤ ਫੈਲਾਉਣਾ ਸੀ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਜ਼ਿਲ੍ਹੇ ਦੀ ਸ਼ਾਹਾਬਾਦ ਵਿਧਾਨ ਸਭਾ ’ਚ ਐੱਸ. ਟੀ. ਐੱਫ. ਦੀ ਟੀਮ ਨੇ ਟਾਈਮਰ ਲੱਗਾ ਹੋਇਆ ਇਕ ਬੰਬ ਬਰਾਮਦ ਕੀਤਾ ਹੈ। ਬੰਬ ਨਕਾਰਾ ਕਰਨ ਵਾਲੇ ਦਸਤੇ ਨੇ ਉਸ ਬੰਬ ਨੂੰ ਡਿਸਫਿਊਜ਼ ਕਰ ਕੇ ਦੋਸ਼ੀਆਂ ਦੇ ਨਾਪਾਕ ਇਰਾਦਿਆਂ ਨੂੰ ਨਾਕਾਮ ਕਰ ਦਿੱਤਾ ਹੈ।

ਇਹ ਖ਼ਬਰ ਵੀ ਪੜ੍ਹੋ : ਜਲੰਧਰ ’ਚ ਬੰਦੂਕ ਦੀ ਨੋਕ ’ਤੇ ਵੱਡੀ ਲੁੱਟ, ਲੁਟੇਰਿਆਂ ਨੇ ਦਿਨ-ਦਿਹਾੜੇ ਬੈਂਕ ’ਚੋਂ ਲੁੱਟੇ ਲੱਖਾਂ ਰੁਪਏ

ਪੰਜਾਬ ਦੇ ਤਰਨਤਾਰਨ ਦਾ ਰਹਿਣ ਵਾਲਾ ਹੈ ਸ਼ੱਕੀ ਨੌਜਵਾਨ

ਪ੍ਰਾਪਤ ਜਾਣਕਾਰੀ ਅਨੁਸਾਰ ਐੱਸ. ਟੀ. ਐੱਫ. ਦੀ ਟੀਮ ਵੱਲੋਂ ਜੀ. ਟੀ. ਰੋਡ ’ਤੇ ਮਿਰਚੀ ਢਾਬੇ ਨੇੜੇ ਇਕ ਸ਼ੱਕੀ ਵਿਅਕਤੀ ਦੀ ਨਿਸ਼ਾਨਦੇਹੀ ’ਤੇ ਇਕ ਆਈ.ਈ.ਡੀ. ਬੰਬ ਬਰਾਮਦ ਕੀਤਾ ਗਿਆ ਹੈ। ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਨੌਜਵਾਨ ਦੀ ਪਛਾਣ ਪੰਜਾਬ ਦੇ ਤਰਨਤਾਰਨ ਦੇ ਰਹਿਣ ਵਾਲੇ ਸ਼ਮਸ਼ੇਰ ਸਿੰਘ ਵਜੋਂ ਹੋਈ ਹੈ। ਪੁਲਸ ਨੇ ਤੁਰੰਤ ਬੰਬ ​​ਨੂੰ ਆਪਣੇ ਕਬਜ਼ੇ ’ਚ ਲੈ ਲਿਆ ਅਤੇ ਬੰਬ ਨਕਾਰਾ ਕਰਨ ਵਾਲੇ ਦਸਤੇ ਦੀ ਮਦਦ ਨਾਲ ਇਸ ਨੂੰ ਨਕਾਰਾ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਇਸ ਬੰਬ ਦੀ ਵਰਤੋਂ ਆਜ਼ਾਦੀ ਦਿਹਾੜੇ ਮੌਕੇ ਲੋਕਾਂ ਨੂੰ ਨੁਕਸਾਨ ਪਹੁੰਚਾਉਣ ਲਈ ਕੀਤੀ ਜਾਣੀ ਸੀ।

ਇਹ ਖ਼ਬਰ ਵੀ ਪੜ੍ਹੋ : ਅਹਿਮ ਖ਼ਬਰ : ਮਾਨ ਸਰਕਾਰ ਨੇ ਘਰੇਲੂ ਖਪਤਕਾਰਾਂ ਦੇ ਬਕਾਇਆ ਬਿਜਲੀ ਬਿੱਲ ਕੀਤੇ ਮੁਆਫ਼, ਨੋਟੀਫਿਕੇਸ਼ਨ ਜਾਰੀ


Manoj

Content Editor

Related News