STF ਸੰਗਰੂਰ ਹੱਥ ਲੱਗੀ ਵੱਡੀ ਸਫਲਤਾ, 50 ਲੱਖ ਦੀ ਹੈਰੋਇਨ ਸਮੇਤ ਤਸਕਰ ਕਾਬੂ

Thursday, Oct 03, 2019 - 03:46 PM (IST)

ਸੰਗਰੂਰ (ਬੇਦੀ) : ਐੱਸ.ਟੀ.ਐੱਫ ਸੰਗਰੂਰ ਹੱਥ ਵੱਡੀ ਸਫਲਤਾ ਲੱਗੀ ਹੈ। ਦਰਅਸਲ ਐੱਸ.ਟੀ.ਐੱਫ ਸੰਗਰੂਰ ਵੱਲੋਂ ਇਕ ਤਸਕਰ ਨੂੰ 50 ਲੱਖ ਦੀ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ।

ਇਸ ਸਬੰਧੀ ਇੰਸਪੈਕਟਰ ਰਵਿੰਦਰ ਭੱਲਾ ਇੰਚਾਰਜ ਸਪੈਸ਼ਲ ਟਾਸਕ ਫੋਰਸ ਸੰਗਰੂਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੇ ਦਿਨ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਐੱਸ.ਟੀ.ਐੱਫ ਸੰਗਰੂਰ ਸਮੇਤ ਕਰਮਚਾਰੀਆਂ ਨਾਲ ਪੁਲ ਸੂਆ ਹਰੇੜੀ ਰੋਡ ਸੰਗਰੂਰ ਮੌਜੂਦ ਸਨ। ਇਸ ਦੌਰਾਨ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਦੀਪਕ ਸਿੰਘ ਉਰਫ ਦੀਪਾ ਵਾਸੀ ਇੰਦਰਾ ਬਸਤੀ ਸੁਨਾਮ ਜੋ ਹੈਰੋਇਨ (ਚਿੱਟਾ) ਵੇਚਣ ਦਾ ਧੰਦਾ ਕਰਦਾ ਹੈ, ਅੱਜ ਇਹ ਸ਼ਹੀਦ ਭਗਤ ਸਿੰਘ ਚੌਕ ਸੰਗਰੂਰ ਤੋਂ ਆਪਣੇ ਗਾਹਕਾਂ ਨੂੰ ਹੈਰੋਇਨ ਦੇਣ ਲਈ ਰਾਮਨਗਰ ਬਸਤੀ ਸੰਗਰੂਰ ਜਾਵੇਗਾ।

ਮਿਲੀ ਸੂਚਨਾ ਦੇ ਆਧਾਰ 'ਤੇ ਐੱਸ.ਟੀ.ਐੱਫ ਸੰਗਰੂਰ ਵੱਲੋਂ ਸਮੇਤ ਪੁਲਸ ਪਾਰਟੀ ਪੁਲ ਸੂਆ ਬਰਨਾਲਾ ਰੋਡ ਸੰਗਰੂਰ 'ਤੇ ਗਸ਼ਤ ਕੀਤੀ ਜਾ ਰਹੀ ਸੀ। ਇਸ ਦੌਰਾਨ ਇਕ ਵਿਅਕਤੀ ਪੈਦਲ ਆਉਂਦਾ ਦਿਖਾਈ ਦਿੱਤਾ, ਜੋ ਕਿ ਪੁਲਸ ਪਾਰਟੀ ਨੂੰੰ ਦੇਖ ਕੇ ਘਬਰਾ ਗਿਆ ਅਤੇ ਹੱਥ ਵਿਚ ਫੜਿਆ ਲਿਫਾਫਾ ਸੁੱਟ ਦਿੱਤਾ। ਪੁਲਸ ਪਾਰਟੀ ਨੇ ਸ਼ੱਕ ਦੇ ਆਧਾਰ 'ਤੇ ਉਕਤ ਵਿਅਕਤੀ ਨੂੰ ਕਾਬੂ ਕਰਕੇ ਉਸ ਵੱਲੋਂ ਸੁੱਟੇ ਮੋਮੀ ਲਿਫਾਫੇ ਨੂੰ ਚੈਕ ਕਰਨ ਕੀਤਾ ਤਾਂ 100 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਸ ਨੇ ਦੋਸ਼ੀ ਨੂੰ ਮੌਕੇ 'ਤੇ ਗ੍ਰਿਫਤਾਰ ਕਰਕੇ ਉਸ ਵਿਰੁੱਧ ਐੱਨ.ਡੀ.ਪੀ.ਐਸ. ਐਕਟ ਅਧੀਨ ਮੁੱਕਦਮਾ ਦਰਜ ਕਰ ਲਿਆ ਹੈ। ਬਰਾਮਦ ਹੈਰੋਇਨ ਦੀ ਅੰਤਰਾਸ਼ਟਰੀ ਬਾਜ਼ਾਰੀ ਕੀਮਤ ਕਰੀਬ 50 ਲੱਖ ਰੁਪਏ ਹੈ। ਦੋਸ਼ੀ ਨੂੰ ਅੱਜ ਅਦਾਲਤ ਵਿਚ ਪੇਸ਼ ਕਰਕੇ ਉਸ ਦਾ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਇਸ ਤੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਨਸ਼ੇ ਦੀ ਸਪਲਾਈ ਲਾਇਨ ਤੋੜਨ ਦੀ ਕੋਸ਼ਿਸ਼ ਕੀਤੀ ਜਾਵੇਗੀ।


cherry

Content Editor

Related News