STF ਹੱਥ ਲੱਗੀ ਵੱਡੀ ਸਫ਼ਲਤਾ, ਕਰੋੜ ਰੁਪਏ ਦੀ ਹੈਰੋਇਨ ਸਣੇ ਔਰਤ ਤਸਕਰ ਗ੍ਰਿਫ਼ਤਾਰ
Sunday, Jan 15, 2023 - 01:01 AM (IST)
ਫਿਰੋਜ਼ਪੁਰ (ਕੁਮਾਰ, ਮਲਹੋਤਰਾ)–ਸਪੈਸ਼ਲ ਟਾਸਕ ਫੋਰਸ ਫਿਰੋਜ਼ਪੁਰ ਰੇਂਜ ਦੇ ਏ. ਆਈ. ਜੀ. ਸਨੇਹਦੀਪ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਪੈਸ਼ਲ ਟਾਸਕ ਫੋਰਸ ਫਿਰੋਜ਼ਪੁਰ ਰੇਂਜ ਦੀ ਪੁਲਸ ਨੇ ਨਸ਼ਾ ਸਮੱਗਲਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਏ. ਐੱਸ. ਆਈ. ਸਤਪਾਲ ਦੀ ਅਗਵਾਈ ਹੇਠ ਇਕ ਕਥਿਤ ਮਹਿਲਾ ਸਮੱਗਲਰ ਨੂੰ ਗ੍ਰਿਫ਼ਤਾਰ ਕਰ ਕੇ ਉਸ ਕੋਲੋਂ 200 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਦੋਸ਼ ਹੈ ਕਿ ਇਹ ਮਹਿਲਾ ਸਮੱਗਲਰ ਲੋਕਾਂ ਨੂੰ ਹੈਰੋਇਨ ਸਪਲਾਈ ਕਰਦੀ ਸੀ।
ਇਹ ਖ਼ਬਰ ਵੀ ਪੜ੍ਹੋ : ਭੈਣ ਨੂੰ ਲੋਹੜੀ ਦੇ ਕੇ ਆ ਰਹੇ ਭਰਾਵਾਂ ਨਾਲ ਵਾਪਰਿਆ ਭਿਆਨਕ ਹਾਦਸਾ, ਹੋਈ ਦਰਦਨਾਕ ਮੌਤ
ਇਸ ਸਬੰਧੀ ਜਾਣਕਾਰੀ ਦਿੰਦਿਆਂ ਉਪ ਕਪਤਾਨ ਪੁਲਸ ਰਾਜਬੀਰ ਸਿੰਘ ਨੇ ਦੱਸਿਆ ਕਿ ਐੱਸ. ਟੀ. ਐੱਫ. ਸੀ. ਫਿਰੋਜ਼ਪੁਰ ਰੇਂਜ ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕਮਲਜੀਤ ਕੌਰ ਉਰਫ ਸੋਨੀਆ ਪਤਨੀ ਨਿਰਮਲ ਸਿੰਘ ਕੋਲ ਇਸ ਸਮੇਂ ਹੈਰੋਇਨ ਹੈ, ਜੋ ਉਸ ਨੇ ਅੱਗੇ ਸਪਲਾਈ ਕਰਨੀ ਹੈ ਤਾਂ ਏ. ਐੱਸ. ਆਈ. ਸਤਪਾਲ ਅਤੇ ਉਨ੍ਹਾਂ ਦੀ ਟੀਮ ਨੇ ਤੁਰੰਤ ਛਾਪਾਮਾਰੀ ਕਰਦੇ ਨਾਮਜ਼ਦ ਔਰਤ ਨੂੰ ਕਾਬੂ ਕਰ ਲਿਆ, ਜਿਸ ਕੋਲੋਂ 200 ਗ੍ਰਾਮ ਹੈਰੋਇਨ ਬਰਾਮਦ ਹੋਈ। ਫੜੀ ਗਈ ਮਹਿਲਾ ਸਮੱਗਲਜ ਦੇ ਖ਼ਿਲਾਫ਼ ਥਾਣਾ ਐੱਸ. ਐੱਮ. ਨਗਰ ਵਿਖੇ ਮਾਮਲਾ ਦਰਜ ਕਰ ਕੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ ਇਕ ਕਰੋੜ ਰੁਪਏ ਦੇ ਕਰੀਬ ਦੱਸੀ ਜਾਂਦੀ ਹੈ।
ਇਹ ਖ਼ਬਰ ਵੀ ਪੜ੍ਹੋ : ਮੰਦਭਾਗੀ ਖ਼ਬਰ : ਕੈਨੇਡਾ ਤੋਂ ਆਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ