ਘਰਾਂ ''ਚ ਭਰ ਲਓ ਰਾਸ਼ਨ, ਇੰਨੇ ਦਿਨ ਦਾ ਲੱਗਣ ਜਾ ਰਿਹਾ ਲਾਕਡਾਊਨ, ਜਾਰੀ ਹੋਈ ਵੱਡੀ ਚਿਤਾਵਨੀ
Thursday, Nov 21, 2024 - 01:31 PM (IST)
ਨੈਸ਼ਨਲ ਡੈਸਕ : ਕੋਰੋਨਾ ਮਹਾਮਾਰੀ ਦੌਰਾਨ ਲੱਗਾ ਲਾਕਡਾਊਨ ਤਾਂ ਤਹਾਨੂੰ ਯਾਦ ਹੀ ਹੋਵੇਗਾ। ਹੁਣ ਇੱਕ ਵਾਰ ਫਿਰ ਅਜਿਹੀ ਸਥਿਤੀ ਪੈਦਾ ਹੋ ਰਹੀ ਹੈ ਜਿਸ ਕਾਰਨ ਦੇਸ਼ ਦੇ ਕਈ ਖੇਤਰਾਂ ਵਿੱਚ ਲਾਕਡਾਊਨ ਲਾਗੂ ਕੀਤਾ ਜਾ ਸਕਦਾ ਹੈ। ਦੇਸ਼ ਦੇ ਕਈ ਸੂਬਿਆਂ ਸੰਬੰਧੀ ਵੱਡੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਸ ਚਿਤਾਵਨੀ ਦੇ ਅਨੁਸਾਰ, ਆਉਣ ਵਾਲੇ ਕੁਝ ਦਿਨਾਂ ਲਈ ਆਪਣੇ ਘਰਾਂ ਵਿੱਚ ਰਾਸ਼ਨ ਆਦਿ ਵਰਗੀਆਂ ਜ਼ਰੂਰੀ ਚੀਜ਼ਾਂ ਸਟੋਰ ਕਰ ਲਓ। ਦਰਅਸਲ, ਮੌਸਮ ਦੇ ਪੈਟਰਨ ਤੇਜ਼ੀ ਨਾਲ ਬਦਲ ਰਹੇ ਹਨ। ਪਰ ਕੁਝ ਸੂਬਿਆਂ ਵਿੱਚ ਸਥਿਤੀ ਅਜੇ ਵੀ ਮੁਸ਼ਕਲ ਬਣੀ ਹੋਈ ਹੈ। ਕੁਝ ਥਾਵਾਂ 'ਤੇ ਭਾਰੀ ਮੀਂਹ ਅਤੇ ਕਈ ਥਾਵਾਂ 'ਤੇ ਬਰਫਬਾਰੀ ਦੇ ਨਾਲ-ਨਾਲ ਸੰਘਣੀ ਧੁੰਦ ਅਤੇ ਪ੍ਰਦੂਸ਼ਣ ਨੇ ਲੋਕਾਂ ਦਾ ਜਿਊਣਾ ਮੁਸ਼ਕਲ ਕਰ ਦਿੱਤਾ ਹੈ।
ਸਕੂਲ-ਕਾਲਜ ਬੰਦ, ਵਰਕ ਫਰਾਮ ਹੋਮ ਲਾਗੂ
ਦੇਸ਼ ਦੀ ਰਾਜਧਾਨੀ ਦਿੱਲੀ ਦੀ ਜੇਕਰ ਗੱਲ ਕਰੀਏ ਤਾਂ ਇੱਥੋਂ ਦੀ ਹਵਾ ਦੀ ਗੁਣਵੱਤਾ ਲਗਾਤਾਰ ਜ਼ਹਿਰੀਲੀ ਹੁੰਦੀ ਜਾ ਰਹੀ ਹੈ। ਇਸ ਲਈ ਇਸ ਦਾ ਵੱਡਾ ਅਸਰ ਰਾਜਧਾਨੀ ਦਿੱਲੀ ਅਤੇ ਇਸ ਦੇ ਨਾਲ ਲੱਗਦੇ ਖੇਤਰਾਂ ਯਾਨੀ NCR 'ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਦਿੱਲੀ ਵਿੱਚ ਗ੍ਰੇਪ-4 ਲਾਗੂ ਕਰ ਦਿੱਤਾ ਗਿਆ ਹੈ। ਇਸ ਤਹਿਤ ਸਕੂਲ-ਕਾਲਜ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ, ਜਦਕਿ ਕਈ ਨਿੱਜੀ ਦਫਤਰਾਂ ਦੇ ਸਮੇਂ 'ਚ ਬਦਲਾਅ ਕੀਤਾ ਗਿਆ ਹੈ ਅਤੇ ਕੁਝ ਥਾਵਾਂ 'ਤੇ ਘਰ ਤੋਂ ਕੰਮ (ਵਰਕ ਫਰਾਮ ਹੋਮ) ਕਰਨ ਦਾ ਵੀ ਹੁਕਮ ਦਿੱਤਾ ਗਿਆ ਹੈ।
ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ
ਦੇਸ਼ ਦੇ ਕਈ ਇਲਾਕੇ ਅਜਿਹੇ ਹਨ ਜਿੱਥੇ ਪੱਛਮੀ ਗੜਬੜੀ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਅਲ ਨੀਨਾ ਪ੍ਰਭਾਵ ਕਾਰਨ ਦੇਸ਼ ਦੇ ਦੱਖਣੀ ਅਤੇ ਉੱਤਰ-ਪੂਰਬੀ ਸੂਬਿਆਂ ਵਿੱਚ ਵੱਡਾ ਪ੍ਰਭਾਵ ਦੇਖਿਆ ਜਾ ਸਕਦਾ ਹੈ। ਇਨ੍ਹਾਂ ਵਿੱਚ ਮੁੱਖ ਤੌਰ 'ਤੇ ਆਂਧਰਾ ਪ੍ਰਦੇਸ਼, ਕਰਨਾਟਕ ਦੇ ਤੱਟਵਰਤੀ ਖੇਤਰ, ਤਾਮਿਲਨਾਡੂ ਅਤੇ ਕੇਰਲ ਦੇ ਕਈ ਜ਼ਿਲ੍ਹੇ ਸ਼ਾਮਲ ਹਨ।
ਇਸ ਤੋਂ ਇਲਾਵਾ ਉੱਤਰ-ਪੂਰਬੀ ਸੂਬਿਆਂ 'ਚ ਵੀ ਭਾਰੀ ਮੀਂਹ ਕਾਰਨ ਮੁਸ਼ਕਲਾਂ ਵਧ ਸਕਦੀਆਂ ਹਨ। ਇਨ੍ਹਾਂ ਵਿੱਚ ਮੁੱਖ ਤੌਰ 'ਤੇ ਅਮਾਸ, ਮੇਘਾਲਿਆ, ਮਿਜ਼ੋਰਮ, ਨਾਗਾਲੈਂਡ ਅਤੇ ਸਿੱਕਮ ਸ਼ਾਮਲ ਹਨ। ਇੱਥੇ ਲੋਕਾਂ ਨੂੰ ਜਦ ਤਕ ਜ਼ਰੂਰੀ ਨਾ ਹੋਵੇ ਉਸ ਵੇਲੇ ਤੱਕ ਘਰਾਂ ਵਿੱਚ ਰਹਿਣ ਦੀ ਹਦਾਇਤ ਕੀਤੀ ਗਈ ਹੈ। ਸਮੁੰਦਰੀ ਖੇਤਰਾਂ ਵਿੱਚ ਮਛੇਰਿਆਂ ਨੂੰ ਤੱਟਾਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਗਈ ਹੈ।
ਬਰਫਬਾਰੀ ਦਾ ਅਲਰਟ
ਪਹਾੜੀ ਸੂਬਿਆਂ ਵਿੱਚ ਵੀ ਮੌਸਮ ਦਾ ਰੂਪ ਬਦਲ ਰਿਹਾ ਹੈ। ਇੱਥੇ ਇੱਕ ਵਾਰ ਫਿਰ ਭਾਰੀ ਬਰਫ਼ਬਾਰੀ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਅਜਿਹੇ 'ਚ ਉੱਤਰਾਖੰਡ ਦੇ ਕਈ ਜ਼ਿਲ੍ਹੇ ਅਤੇ ਹਿਮਾਚਲ ਪ੍ਰਦੇਸ਼ ਦੇ ਉੱਚਾਈ ਵਾਲੇ ਖੇਤਰ ਵੀ ਪ੍ਰਭਾਵਿਤ ਹੋ ਸਕਦੇ ਹਨ। ਇੱਥੇ ਵੀ ਲੋਕ ਘਰਾਂ ਵਿੱਚ ਕੈਦ ਰਹਿਣ ਲਈ ਮਜਬੂਰ ਹਨ। ਉਥੇ ਹੀ ਜੰਮੂ-ਕਸ਼ਮੀਰ 'ਚ ਵੀ ਤਾਜ਼ਾ ਬਰਫਬਾਰੀ ਤੋਂ ਬਾਅਦ ਤਾਪਮਾਨ 'ਚ ਤੇਜ਼ੀ ਨਾਲ ਗਿਰਾਵਟ ਦਰਜ ਕੀਤੀ ਗਈ ਹੈ।
ਲਾਕਡਾਊਨ ਦੇ ਬਣੇ ਆਸਾਰ
ਬਦਲਦੇ ਮੌਸਮ ਦੇ ਕਾਰਨ ਦੇਸ਼ ਦੇ ਕਈ ਸੂਬਿਆਂ ਵਿੱਚ ਲਾਕਡਾਊਨ ਵਰਗੇ ਹਾਲਾਤ ਪੈਦਾ ਹੋ ਰਹੇ ਹਨ। ਕਿਤੇ ਮੀਂਹ, ਕਿਤੇ ਬਰਫਬਾਰੀ ਅਤੇ ਕਈ ਥਾਵਾਂ ‘ਤੇ ਮਾਰੂ ਹਵਾਵਾਂ ਕਾਰਨ ਲੋਕ ਘਰਾਂ ‘ਚ ਹੀ ਕੈਦ ਹੋ ਕੇ ਰਹਿ ਰਹੇ ਹਨ। ਇਹੀ ਕਾਰਨ ਹੈ ਕਿ ਲੋਕਾਂ ਨੂੰ ਅਗਲੇ ਕੁਝ ਦਿਨਾਂ ਤੱਕ ਜ਼ਰੂਰੀ ਵਸਤੂਆਂ ਆਪਣੇ ਘਰਾਂ ਵਿੱਚ ਸਟੋਰ ਕਰਨ ਦੀ ਸਲਾਹ ਦਿੱਤੀ ਗਈ ਹੈ। ਜਿਸ ਤਰ੍ਹਾਂ ਕਰੋਨਾ ਮਹਾਮਾਰੀ ਦੌਰਾਨ ਲੋਕ ਘਰਾਂ 'ਚ ਰਹਿ ਕੇ ਜ਼ਰੂਰੀ ਵਸਤਾਂ ਦੀ ਸਪਲਾਈ ਕਰਦੇ ਸਨ, ਉਸੇ ਤਰ੍ਹਾਂ ਹੁਣ ਮੌਸਮ ਵੀ ਅਜਿਹੇ ਹੀ ਹਾਲਾਤ ਪੈਦਾ ਕਰ ਰਿਹਾ ਹੈ।