ਦਿਨ-ਦਿਹਾੜੇ ਘਰ ''ਚੋਂ ਸਾਮਾਨ ਚੋਰੀ
Sunday, Jun 10, 2018 - 05:00 AM (IST)
ਮੋਰਿੰਡਾ, (ਅਰਨੌਲੀ)- ਸ਼ਹਿਰ ਵਿਚੋਂ ਚੋਰੀ ਦੀਆਂ ਵਧ ਰਹੀਆਂ ਵਾਰਦਾਤਾਂ ਕਾਰਨ ਸਥਾਨਕ ਢੋਲਣ ਮਾਜਰਾ ਰੋਡ 'ਤੇ ਸਥਿਤ ਇਕ ਘਰ ਵਿਚੋਂ ਦਿਨ-ਦਿਹਾੜੇ ਚੋਰਾਂ ਵਲੋਂ 25 ਹਜ਼ਾਰ ਰੁਪਏ ਦਾ ਸਾਮਾਨ ਚੋਰੀ ਕਰ ਲਿਆ ਗਿਆ। ਢੋਲਣ ਮਾਜਰਾ ਰੋਡ ਨਿਵਾਸੀ ਅਜੀਤ ਸਿੰਘ ਮੈਗੀ ਪੁੱਤਰ ਰਾਜ ਕੁਮਾਰ ਮੈਗੀ ਵਾਸੀ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਸਮੇਤ ਕਿਸੇ ਕੰਮ ਲਈ ਘਰੋਂ ਬਾਹਰ ਗਏ ਹੋਏ ਸਨ ਤੇ ਜਦੋਂ ਉਹ ਘਰ ਪਹੁੰਚੇ ਤਾਂ ਘਰ ਦਾ ਦਰਵਾਜ਼ਾ ਅੰਦਰੋਂ ਬੰਦ ਸੀ।
ਅਸੀਂ ਦਰਵਾਜ਼ਾ ਖੋਲ੍ਹ ਕੇ ਜਦੋਂ ਅੰਦਰ ਜਾ ਕੇ ਵੇਖਿਆ ਤਾਂ ਸਾਮਾਨ ਖਿੱਲਰਿਆ ਪਿਆ ਸੀ ਤੇ 25 ਹਜ਼ਾਰ ਰੁਪਏ ਦਾ ਸਾਮਾਨ ਗਾਇਬ ਵੀ ਸੀ। ਇਸ ਸਬੰਧੀ ਮੋਰਿੰਡਾ ਪੁਲਸ ਨੂੰ ਸੂਚਨਾ ਦੇ ਦਿੱਤੀ ਹੈ।
