ਚੋਰੀ ਦੇ ਮੋਟਰਸਾਈਕਲ ਸਮੇਤ ਇਕ ਕਾਬੂ, ਇਕ ਦਿਨ ਦਾ ਪੁਲਸ ਰਿਮਾਂਡ

Wednesday, Apr 08, 2026 - 05:52 PM (IST)

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਕਾਬੂ, ਇਕ ਦਿਨ ਦਾ ਪੁਲਸ ਰਿਮਾਂਡ

ਮੋਗਾ (ਆਜ਼ਾਦ) : ਵ੍ਹੀਕਲ ਚੋਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਮੋਗਾ ਪੁਲਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ਅਫਸਰ ਇੰਸਪੈਕਟਰ ਰਾਜ ਸਿੰਘ ਨੇ ਦੱਸਿਆ ਕਿ ਜਦੋਂ ਹੌਲਦਾਰ ਸਕੰਦਰ ਸਿੰਘ ਪੁਲਸ ਪਾਰਟੀ ਸਮੇਤ ਦੇਰ ਸ਼ਾਮ ਦਾਣਾ ਮੰਡੀ ਵਿਚ ਜਾ ਰਹੇ ਸੀ ਤਾਂ ਉਨ੍ਹਾਂ ਨੂੰ ਜਾਣਕਾਰੀ ਮਿਲੀ ਕਿ ਰਾਜਾ ਸਿੰਘ ਨਿਵਾਸੀ ਮਨੋਹਰ ਬਸਤੀ ਨਿਹਾਲ ਸਿੰਘ ਵਾਲਾ ਮੋਟਰ ਸਾਈਕਲ ਚੋਰੀ ਕਰ ਕੇ ਅੱਗੇ ਵੇਚਣ ਦਾ ਆਦੀ ਹੈ।

ਅੱਜ ਵੀ ਉਹ ਦਾਣਾ ਮੰਡੀ ਵਿਚ ਖੜ੍ਹਾ ਗ੍ਰਾਹਕਾਂ ਦੀ ਉਡੀਕ ਕਰ ਰਿਹਾ ਹੈ, ਜਿਸ ਕੋਲ ਚੋਰੀ ਦਾ ਬਿਨਾਂ ਨੰਬਰੀ ਮੋਟਰ ਸਾਈਕਲ ਹੈ, ਜਿਸ ’ਤੇ ਉਨ੍ਹਾਂ ਪੁਲਸ ਪਾਰਟੀ ਸਮੇਤ ਦੱਸੀ ਗਈ ਜਗ੍ਹਾ ’ਤੇ ਛਾਪੇਮਾਰੀ ਕਰ ਕੇ ਰਾਜਾ ਸਿੰਘ ਨੂੰ ਚੋਰੀ ਦੇ ਬਿਨਾਂ ਨੰਬਰੀ ਮੋਟਰ ਸਾਈਕਲ ਸਮੇਤ ਕਾਬੂ ਕੀਤਾ, ਜਿਸ ਦੇ ਖ਼ਿਲਾਫ਼ ਮਾਮਲਾ ਦਰਜ ਕਰਨ ਦੇ ਬਾਅਦ ਉਸ ਨੂੰ ਹੌਲਦਾਰ ਸਿਕੰਦਰ ਸਿੰਘ ਵਲੋਂ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਇਕ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ।


author

Gurminder Singh

Content Editor

Related News