ਚੋਰੀ ਦੇ ਮੋਟਰਸਾਈਕਲ ਤੇ ਮੋਬਾਇਲ ਸਣੇ ਗ੍ਰਿਫਤਾਰ

07/27/2017 6:38:10 AM

ਤਰਨਤਾਰਨ,  (ਰਾਜੂ)- ਥਾਣਾ ਸਿਟੀ ਪੱਟੀ ਦੀ ਪੁਲਸ ਨੇ ਚੋਰੀ ਦੇ ਮੋਟਰਸਾਈਕਲ ਤੇ ਮੋਬਾਇਲ ਸਣੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਨਸ਼ਾ ਵਿਰੋਧੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਸਿਟੀ ਪੱਟੀ ਦੇ ਏ. ਐੱਸ. ਆਈ. ਬਲਬੀਰ ਸਿੰਘ ਸਮੇਤ ਪੁਲਸ ਪਾਰਟੀ ਗਸ਼ਤ ਦੇ ਸਬੰਧ ਵਿਚ ਆਸਲ ਚੌਕ ਮੌਜੂਦ ਸਨ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ, ਜਿਸ 'ਤੇ ਨਾਕਾਬੰਦੀ ਦੌਰਾਨ ਪੰਕਜ ਪੁੱਤਰ ਤੀਰਥ ਰਾਮ ਵਾਸੀ ਵਾਰਡ ਨੰਬਰ 9 ਪੱਟੀ ਨੂੰ ਇਕ ਚੋਰੀ ਦੇ ਮੋਟਰਸਾਈਕਲ ਬਿਨਾਂ ਨੰਬਰੀ ਤੇ ਦੋ ਮੋਬਾਇਲ ਸਮੇਤ ਗ੍ਰਿਫਤਾਰ ਕਰ ਲਿਆ। ਫੜੇ ਗਏ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News