ਪਠਾਨਕੋਟ ਦੀ ਸਬਜ਼ੀ ਮੰਡੀ ਤੋਂ ਚੋਰੀ ਹੋਇਆ ਮੋਟਰਸਾਈਕਲ ਬਰਾਮਦ, ਦੀਨਾਨਗਰ ਦਾ ਮੁਲਜ਼ਮ ਗ੍ਰਿਫ਼ਤਾਰ
Sunday, Aug 09, 2026 - 07:51 AM (IST)
ਗੁਰਦਾਸਪੁਰ (ਵਿਨੋਦ) : ਚੋਰੀ ਦੇ ਮੋਟਰਸਾਈਕਲ ਸਮੇਤ ਇਕ ਨੌਜਵਾਨ ਨੂੰ ਕਾਬੂ ਕਰਕੇ ਥਾਣਾ ਬਹਿਰਾਮਪੁਰ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਏ.ਐੱਸ.ਆਈ ਹਰਬੰਸ ਲਾਲ ਨੇ ਦੱਸਿਆ ਕਿ ਉਸ ਨੇ ਪੁਲਸ ਪਾਰਟੀ ਦੇ ਨਾਲ ਪਿੰਡ ਰਾਏਪੁਰ ਵਿਖੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਮੁਖਬਰ ਨੇ ਇਤਲਾਹ ਦਿੱਤੀ ਕਿ ਅਮਨਦੀਪ ਪੁੱਤਰ ਪ੍ਰਕਾਸ਼ ਚੰਦ ਵਾਸੀ ਵਾਰਡ ਨੰਬਰ 5, ਬੇਰੀਆਂ ਮੁਹੱਲਾ ਦੀਨਾਨਗਰ ਹਾਲ ਵਾਸੀ ਗਾਂਧੀਆ ਚੋਰੀ ਕਰਨ ਦਾ ਆਦਿ ਹੈ, ਜੋ ਚੋਰੀ ਦੇ ਮੋਟਰਸਾਈਕਲ ’ਤੇ ਦੀਨਾਨਗਰ ਤੋਂ ਆ ਰਿਹਾ ਹੈ। ਜਿਸ ’ਤੇ ਸਾਥੀ ਕਰਮਚਾਰੀਆਂ ਨੂੰ ਅਲਰਟ ਕੀਤਾ ਗਿਆ ਅਤੇ ਆਉਣ ਜਾਣ ਵਾਲੇ ਵਾਹਨਾਂ ਦੀ ਸਖ਼ਤੀ ਨਾਲ ਚੈਕਿੰਗ ਕਰਨ ਦੇ ਲਈ ਕਿਹਾ ਗਿਆ।
ਇਹ ਵੀ ਪੜ੍ਹੋ : ਕੈਨੇਡਾ ’ਚ ਜੇਲ ਵਿਭਾਗ 'ਚ ਨੌਕਰੀ ਕਰਦੀ ਰਮਨਦੀਪ ਕੌਰ ਦੀ ਸੜਕ ਹਾਦਸੇ ’ਚ ਮੌਤ
ਇਸ ਦੌਰਾਨ ਕੁਝ ਸਮੇਂ ਬਾਅਦ ਇਕ ਮੋਟਰਸਾਈਕਲ ਮਾਰਕਾ ਪੈਸ਼ਨ ਪਰੋ ਰੰਗ ਲਾਲ ਅਤੇ ਕਾਲਾ ਬਿਨਾਂ ਨੰਬਰੀ ਆਉਂਦਾ ਦਿਖਾਈ ਦਿੱਤਾ, ਜਿਸ ਨੂੰ ਰੋਕ ਕੇ ਜਦ ਨਾਮ ਪਤਾ ਪੁੱਛਿਆ ਤਾਂ ਉਸ ਨੇ ਆਪਣੀ ਪਹਿਚਾਣ ਅਮਨਦੀਪ ਪੁੱਤਰ ਪ੍ਰਕਾਸ ਚੰਦ ਵਾਸੀ ਗਾਂਧੀਆ ਵਜੋਂ ਦੱਸੀ। ਜਿਸ ਨੂੰ ਕਾਬੂ ਕਰਕੇ ਜਦ ਮੋਟਰਸਾਈਕਲ ਦੇ ਕਾਗਜ਼ਾਂ ਦੀ ਮੰਗ ਕੀਤੀ ਗਈ ਤਾਂ ਉਹ ਕੋਈ ਵੀ ਕਾਗਜ਼ਾਤ ਨਹੀਂ ਦਿਖਾ ਸਕਿਆ। ਜਿਸ ਨੇ ਪੁੱਛਗਿਛ ਦੌਰਾਨ ਦੱਸਿਆ ਕਿ ਇਹ ਮੋਟਰਸਾਈਕਲ ਮੈਂ 20-25 ਦਿਨ ਪਹਿਲਾਂ ਸਬਜ਼ੀ ਮੰਡੀ ਪਠਾਨਕੋਟ ਤੋਂ ਚੋਰੀ ਕੀਤਾ ਹੈ ਜਿਸ ’ਤੇ ਉਕਤ ਦੋਸ਼ੀ ਖਿਲਾਫ ਮਾਮਲਾ ਦਰਜ ਕੀਤਾ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
