ਚੋਰੀ ਦੇ ਮੋਟਰਸਾਈਕਲ ਸਣੇ ਕਾਬੂ

11/18/2017 2:30:37 AM

ਮੰਡੀ ਘੁਬਾਇਆ,   (ਕੁਲਵੰਤ)—  ਇਸ ਇਲਾਕੇ 'ਚ ਚੋਰੀਆਂ ਹੋਣ ਦਾ ਸਿਲਸਿਲਾ ਲਗਾਤਾਰ ਵਧਦਾ ਜਾ ਰਿਹਾ ਹੈ ਜਿਸ ਕਰ ਕੇ ਇਨ੍ਹਾਂ ਪਿੰਡਾਂ ਦੇ ਲੋਕਾਂ ਦੀ ਨੀਂਦ ਹਰਾਮ ਹੋ ਰਹੀ ਹੈ।
ਜਾਣਕਾਰੀ ਅਨੁਸਾਰ ਪਿੰਡ ਹਜ਼ਾਰਾ ਰਾਮ ਸਿੰਘ ਵਾਲਾ ਦੇ ਸਰਪੰਚ ਕਸ਼ਮੀਰ ਸਿੰਘ ਅਤੇ ਮੈਂਬਰ ਰਮੇਸ਼ ਸਿੰਘ ਆਦਿ ਨੇ ਦੱਸਿਆ ਕਿ ਇਨ੍ਹਾਂ ਦੇ ਪਿੰਡਾਂ ਵਿਚ ਹਰ ਰੋਜ਼ ਲਗਾਤਾਰ ਚੋਰੀਆਂ ਹੁੰਦੀਆਂ ਆ ਰਹੀਆਂ ਹਨ। ਇਸੇ ਤਰ੍ਹਾਂ ਉਨ੍ਹਾਂ ਦੇ ਪਿੰਡ ਹਜ਼ਾਰਾ ਰਾਮ ਸਿੰਘ ਵਾਲਾ ਦੇ ਘਰ ਰਾਤ ਸਮੇਂ ਚੋਰਾਂ ਵੱਲੋਂ ਮੋਟਰਸਾਈਕਲ ਚੋਰੀ ਕੀਤਾ ਗਿਆ। ਜਦ ਅੱਜ ਸਵੇਰ ਉਥੋਂ ਦੀ ਰਹਿਣ ਵਾਲੀ ਵੀਰੋ ਬਾਈ ਇਕ ਗਲੀ 'ਚੋਂ ਲੰਘਦੇ ਹੋਏ ਅਚਾਨਕ ਹੀ ਇਕ ਘਰ ਵੱਲ ਨਜ਼ਰ ਪਈ ਤਾਂ ਉਥੇ ਇਕ ਮੋਟਰਸਾਈਕਲ ਖੜ੍ਹਾ ਸੀ, ਜਿਸ ਬਾਰੇ ਉਸ ਨੇ ਪਿੰਡ ਦੀ ਪੰਚਾਇਤ ਨੂੰ ਸੂਚਨਾ ਦਿੱਤੀ ਤੇ ਪੰਚਾਇਤ ਨੇ ਮੋਟਰਸਾਈਕਲ ਸਮੇਤ ਚੋਰ ਨੂੰ ਵੀ ਆਪਣੇ ਕਬਜ਼ੇ 'ਚ ਲੈ ਲਿਆ। 


Related News