ਚੋਰੀ ਦੇ ਮੋਟਰਸਾਈਕਲ ਸਣੇ ਕਾਬੂ
Tuesday, Jun 12, 2018 - 01:48 AM (IST)

ਤਰਨਤਾਰਨ, (ਰਾਜੂ)- ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਚੋਰੀ ਦੇ ਮੋਟਰਸਾਈਕਲ ਸਣੇ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ ਏ. ਐੱਸ. ਆਈ. ਅਮਰੀਕ ਸਿੰਘ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਸਮੇਤ ਗਸ਼ਤ ਦੇ ਸਬੰਧ 'ਚ ਚੌਕ ਗੁਰੂ ਕਾ ਖੂਹ ਤਰਨਤਾਰਨ ਵਿਖੇ ਮੌਜੂਦ ਸੀ ਕਿ ਮੁਖਬਰ ਖਾਸ ਦੀ ਇਤਲਾਹ 'ਤੇ ਪੁਲ ਡਰੇਨ ਨੇੜੇ ਐੱਸ. ਡੀ. ਐੱਮ. ਕੋਰਟ ਤਰਨਤਾਰਨ ਨਾਕਾਬੰਦੀ ਕਰ ਕੇ ਕੁਲਵੰਤ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਸਰਾਲੀ ਮੰਡ ਕਲਾਂ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਕੋਲੋਂ ਚੋਰੀਸ਼ੁਦਾ ਮੋਟਰਸਾਈਕਲ ਹੀਰੋ ਹਾਂਡਾ ਸਪਲੈਂਡਰ ਰੰਗ ਕਾਲਾ ਨੰਬਰੀ ਪੀ. ਬੀ. 46. ਐੱਲ. 4913 ਬਰਾਮਦ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।