1500 ਪੇਟੀਆਂ ਸ਼ਰਾਬ ਬਰਾਮਦ

Friday, Jun 08, 2018 - 05:27 AM (IST)

ਬਟਾਲਾ/ਡੇਰਾ ਬਾਬਾ ਨਾਨਕ,   (ਬੇਰੀ, ਕੰਵਲਜੀਤ)-  ਸੀ. ਆਈ. ਏ. ਸਟਾਫ ਬਟਾਲਾ ਅਤੇ ਐਕਸਾਈਜ਼ ਵਿਭਾਗ ਵੱਲੋਂ ਸਾਂਝੇ ਆਪ੍ਰੇਸ਼ਨ ਦੌਰਾਨ 1500 ਪੇਟੀ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਐਕਸਾਈਜ਼ ਇੰਸਪੈਕਟਰ ਰਮਨ ਸ਼ਰਮਾ ਤੇ ਸੀ. ਆਈ. ਏ. ਇੰਚਾਰਜ ਮਨਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮਿਲੀ ਗੁਪਤ ਸੂਚਨਾ ਦੇ ਆਧਾਰ ’ਤੇ ਈ. ਟੀ. ਓ. ਦੇ ਨਿਰਦੇਸ਼ਾਂ ਮੁਤਾਬਕ ਡੇਰਾ ਬਾਬਾ ਨਾਨਕ ਦੇ ਨਵੇਂ ਬੱਸ ਸਟੈਂਡ ’ਤੇ ਬਣਾਏ ਗਏ ਸ਼ਰਾਬ ਠੇਕੇਦਾਰਾਂ ਦੇ ਗੋਦਾਮ ਵਿਚੋਂ ਕਰੀਬ 1500 ਪੇਟੀ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ ਜੋ ਕਿ ਬਿਨਾਂ ਲੇਬਲ ਦੇ ਸੀ। ਉਕਤ ਅਧਿਕਾਰੀਆਂ ਨੇ ਅੱਗੇ ਦੱਸਿਆ ਕਿ ਜਿਸ ਗੋਦਾਮ ਵਿਚੋਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ, ਉਹ ਤਿੰਨ ਵਿਅਕਤੀਆਂ ਦੇ ਨਾਮ ’ਤੇ ਹੈ, ਜਿਸ ਦੇ ਚਲਦਿਆਂ ਸਬੰਧਤ ਤਿੰਨਾਂ ਵਿਅਕਤੀਆਂ ਵਿਰੁੱਧ ਥਾਣਾ ਡੇਰਾ ਬਾਬਾ ਨਾਨਕ ਵਿਖੇ  ਐਕਸਾਈਜ਼ ਐਕਟ ਤਹਿਤ ਕੇਸ ਦਰਜ ਕਰ ਦਿੱਤਾ ਗਿਆ ਹੈ।


Related News