ਗੁਰਦੁਆਰਾ ਸਾਹਿਬ ''ਤੇ ਪਥਰਾਅ! ਭੰਨ ਦਿੱਤੇ ਸ਼ੀਸ਼ੇ

Monday, Sep 02, 2024 - 11:21 AM (IST)

ਗੁਰਦੁਆਰਾ ਸਾਹਿਬ ''ਤੇ ਪਥਰਾਅ! ਭੰਨ ਦਿੱਤੇ ਸ਼ੀਸ਼ੇ

ਬਠਿੰਡਾ (ਸੁਖਵਿੰਦਰ)- ਬੀਤੀ ਰਾਤ ਕਿਸੇ ਸ਼ਰਾਰਤੀ ਅਨਸਰ ਨੇ ਗੁਰਦੁਆਰਾ ਸੰਗਤ ਸਿਵਲ ਸਟੇਸ਼ਨ ਦੇ ਬਾਹਰ ਪਥਰਾਅ ਕਰ ਕੇ ਸ਼ੀਸ਼ੇ ਤੋੜ ਦਿੱਤੇ ਅਤੇ ਫਰਾਰ ਹੋ ਗਿਆ। ਘਟਨਾ ਸੀ. ਸੀ. ਟੀ. ਵੀ. ਕੈਮਰਿਆਂ ’ਚ ਕੈਦ ਹੋ ਗਈ, ਜਿਸ ਦੇ ਆਧਾਰ ’ਤੇ ਪੁਲਸ ਨੇ ਜਾਂਚ ਕਰ ਕੇ ਕੁਝ ਘੰਟਿਆਂ ’ਚ ਹੀ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਘਟਨਾ ਨੂੰ ਲੈ ਕੇ ਸੰਗਤਾਂ ’ਚ ਰੋਸ ਪਾਇਆ ਜਾ ਰਿਹਾ ਸੀ, ਜਿਸ ਕਾਰਨ ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਸੀ।

ਇਹ ਖ਼ਬਰ ਵੀ ਪੜ੍ਹੋ - ਭੈਣ-ਭਰਾ ਨੇ ਬੰਦ ਪਏ ਘਰ 'ਚ ਵੜ ਕੇ ਕਰ 'ਤਾ ਕਾਰਾ! CCTV ਤੋਂ ਹੋਇਆ ਖ਼ੁਲਾਸਾ (ਵੀਡੀਓ)

ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ ਸੇਖੋਂ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਵੱਲੋਂ ਸ਼ੀਸ਼ੇ ਤੋੜੇ ਜਾਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਉਨ੍ਹਾਂ ਮੌਕੇ ’ਤੇ ਪਹੁੰਚ ਕਿ ਪੁਲਸ ਨੂੰ ਸੂਚਿਤ ਕੀਤਾ। ਉਨ੍ਹਾਂ ਦੱਸਿਆ ਕਿ ਮੁਲਜ਼ਮ ਗੁਰਦੁਆਰਾ ਸਾਹਿਬ ਦੇ ਅੰਦਰ ਨਹੀਂ ਵੜਿਆ, ਸਗੋਂ ਬਾਹਰੋਂ ਹੀ ਫਰਾਰ ਹੋ ਗਿਆ।

ਇਹ ਖ਼ਬਰ ਵੀ ਪੜ੍ਹੋ - ਗੋਆ 'ਚ ਮਜ਼ੇ ਲੈਣ ਗਏ ਸੀ ਪੰਜਾਬੀ ਮੁੰਡੇ! ਦੇਹ ਵਪਾਰ ਵਾਲੀਆਂ ਕੁੜੀਆਂ ਨੇ ਕਰ 'ਤਾ ਕਾਂਡ

ਸੂਚਨਾ ਮਿਲਣ ’ਤੇ ਡੀ. ਐੱਸ. ਪੀ. ਸਿਟੀ-2 ਸਰਬਜੀਤ ਸਿੰਘ ਬਰਾੜ ਅਤੇ ਪੁਲਸ ਪਾਰਟੀ ਨੇ ਵੀ ਮੌਕੇ ’ਤੇ ਪਹੁੰਚ ਕੇ ਜਾਂਚ ਕੀਤੀ। ਪੁਲਸ ਨੇ ਸੀ. ਸੀ. ਟੀ. ਵੀ. ਫੁਟੇਜ ਦੀ ਵੀ ਜਾਂਚ ਕੀਤੀ ਗਈ, ਜਿਸ ਦੇ ਆਧਾਰ ’ਤੇ ਪੁਲਸ ਨੇ ਮੁਲਜ਼ਮ ਦੀ ਪਛਾਣ ਕਰ ਲਈ। ਮੁਲਜ਼ਮ ਦੀ ਪਛਾਣ ਗੁਰਦੀਪ ਸਿੰਘ ਉਰਫ ਫ਼ੌਜੀ ਵਾਸੀ ਝੁੱਗੀਆਂ, ਨੇੜੇ 100 ਫੁੱਟ ਰੋਡ, ਸ਼ਾਂਤ ਨਗਰ ਵਜੋਂ ਹੋਈ, ਜੋ ਪੇਂਟਰ ਦਾ ਕੰਮ ਕਰਦਾ ਸੀ। ਪੁਲਸ ਦੀਆਂ ਸਪੈਸ਼ਲ ਟੀਮਾਂ ਨੇ ਛਾਪੇਮਾਰੀ ਕਰ ਕੇ ਮੁਲਜ਼ਮ ਨੂੰ ਕਾਬੂ ਕਰ ਲਿਆ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News