ਕੈਪਟਨ ਬੇਅਦਬੀ ਕਾਂਡ ਦੀ ਜਾਂਚ ਦੇ ਨਾਂ ’ਤੇ ਲੋਕਾਂ ਨੂੰ ਮੂਰਖ਼ ਬਣਾਉਣਾ ਬੰਦ ਕਰਨ : ਤਰੁਣ ਚੁਘ
Monday, May 10, 2021 - 01:51 PM (IST)

ਚੰਡੀਗੜ੍ਹ (ਬਿਊਰੋ) : ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁਘ ਨੇ 6 ਸਾਲ ਪਹਿਲਾਂ ਹੋਈ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ’ਚ ਨਾਕਾਮ ਰਹਿਣ ਲਈ ਪੰਜਾਬ ਦੇ ਮੁੱਖ ਮੰਤਰੀ, ਕਾਂਗਰਸ ਪਾਰਟੀ ਅਤੇ ਉਸਦੇ ਸਾਰੇ ਮੰਤਰੀਆਂ, ਵਿਧਾਇਕਾਂ ਨੂੰ ਜ਼ਿੰਮੇਦਾਰ ਠਹਿਰਾਉਂਦੇ ਹੋਏ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਇੱਛਾ ਸੱਤਾ ਪ੍ਰਾਪਤੀ ਦੇ ਪਹਿਲੇ ਦਿਨ ਤੋਂ ਹੀ ਸ਼ੱਕ ਦੇ ਘੇਰੇ ਵਿੱਚ ਰਹੀ ਹੈ। ਉਨ੍ਹਾਂ ਕਿਹਾ ਕਿ ਕੋਟਕਪੂਰਾ ਗੋਲੀਕਾਂਡ ਜਾਂ ਹੋਰ ਘਟਨਾਵਾਂ ਦੇ ਜ਼ਿੰਮੇਦਾਰ ਲੋਕਾਂ ਨੂੰ ਸਜ਼ਾ ਦਿਵਾਉਣ ਲਈ ਕਿਸੇ ਰਾਕੇਟ ਸਾਇੰਸ ਦੀ ਜ਼ਰੂਰਤ ਨਹੀਂ ਹੈ। ਦੋਸ਼ੀਆਂ ਨੂੰ ਬਚਾਉਣ ਲਈ ਐੱਸ. ਆਈ. ਟੀ. ਦਾ ਡਰਾਮਾ ਕੀਤਾ ਜਾ ਰਿਹਾ ਹੈ। ਚੁਘ ਨੇ ਕਿਹਾ ਕਿ ਉਪਰੋਕਤ ਘਟਨਾਵਾਂ ਦੀ ਜਾਂਚ ਨੂੰ ਉੱਚ ਪੁਲਸ ਅਧਿਕਾਰੀਆਂ ਵਲ ਮੋੜਨ ਦੀਆਂ ਕੋਸ਼ਿਸ਼ਾਂ ਨਾਲ ਨਿਰਪੱਖ ਜਾਂਚ ਅਤੇ ਅਸਲ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਵਿਚ ਸਫ਼ਲਤਾ ਨਹੀਂ ਮਿਲ ਸਕਦੀ।
ਇਹ ਵੀ ਪੜ੍ਹੋ : ਸ਼ਹੀਦ ਸਿਪਾਹੀ ਪਰਗਟ ਸਿੰਘ ਦਾ ਜੱਦੀ ਪਿੰਡ ਵਿਖੇ ਸਰਕਾਰੀ ਸਨਮਾਨਾਂ ਨਾਲ ਕੀਤਾ ਅੰਤਿਮ ਸੰਸਕਾਰ
ਉਨ੍ਹਾਂ ਕਿਹਾ ਕਿ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਲਈ ਦੂਜੀ ਐੱਸ. ਆਈ. ਟੀ. ਦੇ ਗਠਨ ਦਾ ਨਤੀਜਾ ਵੀ ਉਹੀ ਹੋਵੇਗਾ, ਜੋ ਪਹਿਲੀ ਜਾਂਚ ਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਾਂਚ ਨੂੰ ਭਟਕਾਉਣ ਲਈ ਕਮੇਟੀਆਂ ਦਾ ਗਠਨ ਕਰਨ ਦੀ ਘਟੀਆ ਕੋਸ਼ਿਸ਼ ਬੰਦ ਕਰਨ। ਚੁਘ ਨੇ ਕਿਹਾ ਪਹਿਲਾਂ ਹੀ ਐੱਸ. ਆਈ. ਟੀ. ’ਤੇ ਲੱਖਾਂ ਰੁਪਏ ਜਨਤਾ ਦੀ ਕਮਾਈ ਅਤੇ 6 ਸਾਲ ਤੋਂ ਜ਼ਿਆਦਾ ਦਾ ਕੀਮਤੀ ਸਮਾਂ ਬਰਬਾਦ ਕੀਤੀ ਜਾ ਚੁੱਕਾ ਹੈ, ਜਿਸਦੀ ਜ਼ਿੰਮੇਵਾਰੀ ਤੈਅ ਹੋਣੀ ਚਾਹੀਦੀ ਹੈ । ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੁਬਾਰਾ ਐੱਸ. ਆਈ. ਟੀ. ਬਣਾ ਕੇ ਪੰਜਾਬ ਦੀ ਜਨਤਾ ਨੂੰ ਮੂਰਖ ਬਣਾਉਣਾ ਬੰਦ ਕਰਨ।
ਇਹ ਵੀ ਪੜ੍ਹੋ : ਖ਼ਤਰੇ ਦੀ ਘੰਟੀ : ਪੀ. ਜੀ. ਆਈ. ’ਚ ਹੋ ਸਕਦੀ ਹੈ ਆਕਸੀਜਨ ਦੀ ਕਮੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?