ਪੰਜਾਬ ਸਰਕਾਰ ਨੇ ਲੋਕਾਂ ਦੀ ਸਿਹਤ ਨੂੰ ਧਿਆਨ ''ਚ ਰੱਖਦੇ ਹੋਏ ਜਾਰੀ ਕੀਤਾ ਇਹ ਨਵਾਂ ਹੁਕਮ
Sunday, Apr 24, 2022 - 12:23 AM (IST)
ਚੰਡੀਗੜ-ਪੰਜਾਬ ਸਰਕਾਰ ਵੱਲੋਂ ਲਗਾਤਾਰ ਵੱਡੇ-ਵੱਡੇ ਫੈਸਲੇ ਲਏ ਜਾ ਰਹੇ ਹਨ। ਸ਼ਨੀਵਾਰ ਨੂੰ ਸਿਹਤ ਮੰਤਰੀ ਵਿਜੇ ਸਿੰਗਲਾ ਵੱਲੋਂ ਪੰਜਾਬ ਦੀ ਜਨਤਾ ਦੀ ਸਿਹਤ ਨੂੰ ਧਿਆਨ 'ਚ ਰੱਖਦੇ ਹੋਏ ਨਵਾਂ ਹੁਕਮ ਜਾਰੀ ਕੀਤਾ ਗਿਆ ਹੈ। ਦਰਅਸਲ, ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਕਲਿਆਣ ਡਾਇਰੈਕਟੋਰੇਟ ਨੇ ਸਰਕਾਰੀ ਸਮਾਗਮਾਂ 'ਚ ਗੁਲਦਸਤੇ ਅਤੇ ਪਲਾਸਟਿਕ ਦੀਆਂ ਬੋਤਲਾਂ 'ਚ ਪੈਕ ਪਾਣੀ ਦੀ ਵਰਤੋਂ 'ਤੇ ਰੋਕ ਦੇ ਹੁਕਮ ਦਿੱਤੇ ਹਨ।
ਇਹ ਵੀ ਪੜ੍ਹੋ : ਸ਼ੀ ਨੇ ਮੈਨੂੰ ਕਿਹਾ ਸੀ ਕਿ ਚੀਨ ਦੇ ਖਿਲਾਫ ਹੈ ਕਵਾਡ : ਬਾਈਡੇਨ
ਸੂਬੇ 'ਚ ਹੁਣ ਕਿਸੇ ਵੀ ਸਰਕਾਰੀ ਪ੍ਰੋਗਰਾਮ 'ਚ ਪਲਾਸਟਿਕ ਦੀਆਂ ਬੋਤਲਾਂ ਦੀ ਵਰਤੋਂ ਨਹੀਂ ਹੋਵੇਗੀ। ਦੱਸਿਆ ਜਾ ਰਿਹਾ ਹੈ ਕਿ ਸੂਬੇ ਦੇ ਸਾਰੇ ਸਿਵਲ ਸਰਜਨਾਂ ਨੂੰ ਪੱਤਰ ਜਾਰੀ ਕਰਕੇ ਸਿਹਤ ਮੰਤਰੀ ਨੇ ਅਪੀਲ ਕੀਤੀ ਹੈ ਕਿ ਸਰਕਾਰੀ ਪ੍ਰੋਗਰਾਮਾਂ 'ਚ ਪਲਾਸਟਿਕ ਦੀਆਂ ਬੋਲਤਾਂ ਦੀ ਵਰਤੋਂ ਨਾ ਕੀਤੀ ਜਾਵੇ। ਇਸ ਤੋਂ ਇਲਾਵਾ ਇਸ ਦੌਰਾਨ ਕਿਸੇ ਨੂੰ ਕੋਈ ਗੁਲਦਸਤਾ ਆਦਿ ਨਾ ਭੇਂਟ ਕੀਤੇ ਜਾਣ। ਨਾਲ ਹੀ ਕਿਹਾ ਕਿ ਇਹ ਕਦਮ ਪ੍ਰਦੂਸ਼ਣ ਨੂੰ ਘੱਟ ਕਰਨ ਅਤੇ ਜਨ ਸਿਹਤ ਦੀ ਸੁਰੱਖਿਆ ਲਈ ਚੁੱਕਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਹੜਤਾਲ ਕਾਰਨ ਐਮਸਟਰਡਮ ਹਵਾਈ ਅੱਡੇ 'ਤੇ ਕਈ ਉਡਾਣਾਂ ਰੱਦ
ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ