ਨਸ਼ਾ ਵੇਚਣ ਤੋਂ ਰੋਕਣਾ ਪੈ ਗਿਆ ਮਹਿੰਗਾ, ਸਮੱਗਲਰਾਂ ਨੇ NRI ''ਤੇ ਕਰ''ਤੀ ਤਾਬੜਤੋੜ ਫਾਇਰਿੰਗ
Wednesday, Jan 15, 2025 - 05:05 AM (IST)
ਸ਼ਾਹਕੋਟ (ਅਰਸ਼ਦੀਪ)- ਇਥੋਂ ਨਜ਼ਦੀਕੀ ਪਿੰਡ ਪੂਨੀਆਂ ਵਿਖੇ ਇਕ ਐੱਨ.ਆਰ.ਆਈ. ’ਤੇ ਨਸ਼ਾ ਸਮੱਗਲਰਾਂ ਵੱਲੋਂ ਤੇਜ਼ਧਾਰ ਹਥਿਆਰਾਂ ’ਤੇ ਗੋਲੀਆਂ ਚਲਾ ਕੇ ਜਾਨਲੇਵਾ ਹਮਲਾ ਕਰਨ ਦਾ ਸਮਾਚਾਰ ਹੈ। ਇਸ ਸਬੰਧੀ ਐੱਨ.ਆਰ.ਆਈ. ਕੁਲਵਿੰਦਰ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਪੂਨੀਆਂ ਨੇ ਦੱਸਿਆ ਕਿ ਉਹ ਕੈਨੇਡਾ ਵਿਖੇ ਪਿਛਲੇ ਲੰਬੇ ਸਮੇਂ ਤੋਂ ਪੱਕੇ ਤੌਰ ’ਤੇ ਰਹਿ ਰਿਹਾ ਹੈ।
ਉਹ ਆਪਣੇ ਘਰ ਤੋਂ ਗੱਡੀ ’ਚ ਸਵਾਰ ਹੋ ਕੇ ਪੁਨੀਆਂ ਵਿਖੇ ਸਥਿਤ ਇਕ ਪੈਟਰੋਲ ਪੰਪ ’ਤੇ ਤੇਲ ਪਵਾਉਣ ਗਿਆ ਸੀ, ਜਿੱਥੇ ਕਿ ਪੂਨੀਆਂ ਦਾਣਾ ਮੰਡੀ ਤੋਂ ਉਸ ਦਾ ਪਿੱਛਾ ਕਰਦੇ ਆਏ ਕੁਝ ਨਸ਼ਾ ਸਮੱਗਲਰਾਂ ਨੇ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਗੱਡੀ ਦੇ ਸ਼ੀਸ਼ੇ ਟੁੱਟ ਗਏ ਤੇ ਉਹ ਸ਼ੀਸ਼ੇ ਟੁੱਟਣ ਕਾਰਨ ਜ਼ਖਮੀ ਹੋ ਗਿਆ।
ਇਹ ਵੀ ਪੜ੍ਹੋ- CBSE ਦੀ ਨਿਵੇਕਲੀ ਪਹਿਲਕਦਮੀ ; ਵਿਦਿਆਰਥੀ ਹੁਣ ਬੋਰਡ ਕਲਾਸਾਂ 'ਚੋਂ ਨਹੀਂ ਹੋਣਗੇ Fail !
ਉਨ੍ਹਾਂ ਵੱਲੋਂ ਜਦ ਗੱਡੀ ਲੈ ਕੇ ਉਥੋਂ ਨਿਕਲਣ ਦੀ ਕੋਸ਼ਿਸ਼ ਕੀਤੀ ਤਾਂ ਹਮਲਾਵਰਾਂ ਨੇ ਉਨ੍ਹਾਂ ’ਤੇ ਤਾਬੜਤੋੜ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਉਨ੍ਹਾਂ ਦੱਸਿਆ ਕੀ ਹਮਲਾਵਰਾਂ ਵੱਲੋਂ ਕਰੀਬ 12 ਤੋਂ 15 ਰਾਊਂਡ ਫਾਇਰ ਕੀਤੇ ਗਏ, ਜਿਸ ਕਾਰਨ ਉਨ੍ਹਾਂ ਦੀ ਗੱਡੀ ਦੇ ਪਿੱਛੇ 2 ਫਾਇਰ ਲੱਗੇ। ਉਨ੍ਹਾਂ ਦੱਸਿਆ ਕਿ ਸਾਡੇ ਵੱਲੋਂ ਪਿੰਡ ਵਿਚ ਨਸ਼ਾ ਵੇਚਦੇ ਕੁਝ ਨੌਜਵਾਨਾਂ ਨੂੰ ਨਸ਼ਾ ਵੇਚਣ ਤੋਂ ਰੋਕਣ ਕਾਰਨ ਇਹ ਹਮਲਾ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸ਼ਾਹਕੋਟ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਇਸ ਸਬੰਧੀ ਐੱਸ.ਐੱਚ.ਓ. ਸ਼ਾਹਕੋਟ ਜਤਿੰਦਰ ਸਿੰਘ ਨੇ ਕਿਹਾ ਕਿ ਇਸ ਮਸਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਇਲਾਕੇ ਦੀ ਬਦਲ ਜਾਵੇਗੀ ਨੁਹਾਰ, ਕੈਬਨਿਟ ਮੰਤਰੀ ਨੇ ਮਾਘੀ ਮੌਕੇ ਦਿੱਤਾ ਵੱਡਾ ਤੋਹਫ਼ਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e