ਪੰਜਾਬ ''ਚ 22 ਤੇ 23 ਤਰੀਖ਼ ਨੂੰ ਝੱਖੜ-ਤੂਫ਼ਾਨ ਤੇ ਮੀਂਹ ਦੀ ਚਿਤਾਵਨੀ, ਵਿਭਾਗ ਦੀ ਵੱਡੀ ਜਾਣਕਾਰੀ
Monday, Jan 19, 2026 - 05:23 PM (IST)
ਜਲੰਧਰ- ਪੰਜਾਬ 'ਚ ਅਗਲੇ ਕੁਝ ਦਿਨਾਂ ਤੱਕ ਬਹੁਤ ਸੰਘਣੀ ਧੁੰਦ ਲੋਕਾਂ ਦੀ ਮੁਸ਼ਕਲ ਵਧਾ ਸਕਦੀ ਹੈ। ਭਾਰਤ ਮੌਸਮ ਵਿਭਾਗ (IMD) ਚੰਡੀਗੜ੍ਹ ਵੱਲੋਂ ਮੌਸਮੀ ਚੇਤਾਵਨੀ ਮੁਤਾਬਕ 20 ਜਨਵਰੀ ਤੋਂ 23 ਜਨਵਰੀ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਛਾਈ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਦਿੱਲੀ ਦੇ ਪੈਰਾਂ 'ਚ ਡਿੱਗਣ ਵਾਲਿਆਂ ਨੂੰ SGPC 'ਤੇ ਸਵਾਲ ਚੁੱਕਣ ਦਾ ਕੋਈ ਹੱਕ ਨਹੀਂ: SAD
ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ 'ਚ ਮੀਂਹ ਦੇ ਨਾਲ ਤੇਜ਼ ਤੁਫਾਨ ਤੇ ਬਿਜਲੀ ਲਿਸ਼ਕਣ ਦੀ ਸੰਭਾਵਨਾ ਨਜ਼ਰ ਆ ਰਹੀ ਹੈ। ਵਿਭਾਗ ਨੇ 20 ਤੇ 21 ਜਨਵਰੀ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ ਅਤੇ ਲੁਧਿਆਣਾ ਵਿਚ ਬਹੁਤ ਸੰਘਣੀ ਧੁੰਦ ਪੈਣ ਦੀ ਭਵਿੱਖਬਾਣੀ ਕੀਤੀ ਹੈ।
ਇਹ ਵੀ ਪੜ੍ਹੋ- ਪੰਜਾਬ ਕਾਂਗਰਸ 'ਚ ਛਿੜੀ 'ਜਾਤੀ ਜੰਗ', ਚੰਨੀ ਦੇ ਸਵਾਲਾਂ 'ਤੇ ਰਾਜਾ ਵੜਿੰਗ ਨੇ ਦਿੱਤਾ ਜਵਾਬ
ਉੱਥੇ ਹੀ 22 ਤੇ 23 ਜਨਵਰੀ ਨੂੰ ਵੀ ਮੌਸਮ ਵਿਭਾਗ ਮੌਸਮ ਦਾ ਰੁਖ ਬਦਲਣ ਦੇ ਆਸਾਰ ਹਨ। ਇਸ ਦਿਨ ਪੰਜਾਬ ਦੇ ਕਈ ਹਿੱਸਿਆਂ ਵਿੱਚ ਤੇਜ਼ ਤੁਫਾਨ ਨਾਲ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਕਈ ਜ਼ਿਲ੍ਹਿਆਂ 'ਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੇ ਆਸਾਰ ਹਨ। ਨਾਲ ਹੀ ਕਈ ਥਾਵਾਂ ‘ਤੇ ਧੁੰਦ ਵੀ ਰਹਿ ਸਕਦੀ ਹੈ। ਜਿਸ ਕਾਰਨ ਮੌਸਮੀ ਚੇਤਾਵਨੀ ਨੂੰ ਗੰਭੀਰਤਾ ਨਾਲ ਲੈਣ ਦੀ ਅਪੀਲ ਕੀਤੀ ਗਈ ਹੈ।
ਇਹ ਵੀ ਪੜ੍ਹੋ- ਗੁਰਦਾਸਪੁਰ 'ਚ ਕੱਲ੍ਹ ਸਰਕਾਰੀ ਛੁੱਟੀ ਦਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
