ਪੰਜਾਬ 'ਚ ਆਵੇਗਾ ਤੂਫ਼ਾਨ ਤੇ ਪਵੇਗਾ ਮੀਂਹ, ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਹ ਜ਼ਿਲ੍ਹੇ ਰਹਿਣ ਸਾਵਧਾਨ
Friday, May 02, 2025 - 06:24 PM (IST)

ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਇਕ ਵਾਰ ਫਿਰ ਤੋਂ ਮੌਸਮ ਦਾ ਮਿਜਾਜ਼ ਬਦਲ ਚੁੱਕਾ ਹੈ। ਇਕ ਪਾਸੇ ਜਿੱਥੇ ਸੂਬੇ ਵਿਚ ਵੱਖ-ਵੱਖ ਜ਼ਿਲ੍ਹਿਆਂ ਵਿਚ ਬੀਤੀ ਰਾਤ ਬਾਰਿਸ਼ ਪੈਣ ਕਾਰਨ ਗਰਮੀ ਤੋਂ ਕੁਝ ਰਾਹਤ ਮਿਲੀ ਹੈ, ਉਥੇ ਹੀ ਹਨ੍ਹੇਰੀ-ਝੱਖੜ ਆਉਣ ਦੇ ਨਾਲ-ਨਾਲ ਅਜੇ ਵੀ ਤੇਜ਼ ਹਵਾਵਾਂ ਚੱਲ ਰਹੀਆਂ ਹਨ। ਆਉਣ ਵਾਲੇ ਦਿਨਾਂ ਲਈ ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ ਕੀਤੀ ਗਈ ਹੈ।
ਮੌਸਮ ਵਿਭਾਗ ਚੰਡੀਗੜ੍ਹ ਕੇਂਦਰ ਨੇ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਗੰਭੀਰ ਮੌਸਮ ਦੀ ਸਥਿਤੀ ਬਾਰੇ 7 ਤਾਰੀਖ਼ ਤੱਕ ਯੈਲੋ ਅਲਰਟ ਜਾਰੀ ਕੀਤਾ ਹੈ। ਅਗਲੇ ਦਿਨਾਂ ਵਿਚ ਸੂਬੇ ਵਿਚ ਤੇਜ਼ ਹਵਾਵਾਂ ਜੋਕਿ 40-60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲਣਗੀਆਂ। ਇਸ ਦੇ ਨਾਲ ਹੀ ਬਿਜਲੀ ਚਮਕਣ ਅਤੇ ਤੂਫ਼ਾਨ ਦੀ ਸੰਭਾਵਨਾ ਜਤਾਈ ਗਈ।
ਇਹ ਵੀ ਪੜ੍ਹੋ: ਪੰਜਾਬ 'ਚ ਨਵੇਂ ਹੁਕਮ ਜਾਰੀ ! 18 ਜੂਨ ਤੱਕ ਲੱਗ ਗਈਆਂ ਸਖ਼ਤ ਪਾਬੰਦੀਆਂ
ਇਥੇ ਦੱਸ ਦੇਈਏ ਕਿ ਬੀਤੀ ਰਾਤ 20 ਤੋਂ 30 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਅਤੇ ਹਨ੍ਹੇਰੀ ਚੱਲੀ। ਇਸ ਦੌਰਾਨ ਜਲੰਧਰ, ਪਟਿਆਲਾ, ਮੋਹਾਲੀ, ਰੋਪੜ, ਫਤਿਹਗੜ੍ਹ ਸਾਹਿਬ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ 'ਚ ਬਾਰਿਸ਼ ਵੀ ਹੋਈ। ਪਟਿਆਲਾ ਵਿਚ ਗੜ੍ਹੇਮਾਰੀ ਵੀ ਹੋਈ, ਜਿਸ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਇਸ ਮੀਂਹ ਹਨ੍ਹੇਰੀ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦਾ ਨੁਕਸਾਨ ਵੀ ਹੋਇਆ ਹੈ ਅਤੇ ਕਈ ਇਲਾਕਿਆਂ ਵਿਚ ਬਿਜਲੀ ਵੀ ਗੁਲ ਰਹੀ।
ਇਹ ਵੀ ਪੜ੍ਹੋ: Punjab: ਦੋਸਤਾਂ ਨਾਲ ਨਦੀ 'ਚ ਨਹਾਉਣ ਗਏ ਮਾਪਿਆਂ ਦੇ ਇਕਲੌਤੇ ਪੁੱਤ ਨਾਲ ਵਾਪਰੀ ਅਣਹੋਣੀ
ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਦੌਰਾਨ ਪਟਿਆਲਾ, ਮੋਹਾਲੀ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਵਿੱਚ ਤੇਜ਼-ਝੱਖੜ ਵਰਗੀ ਸਥਿਤੀ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਗਿਆਨੀ ਪਵਨੀਤ ਕੌਰ ਕਿੰਗਰਾ ਮੁਤਾਬਕ ਪਿਛਲੇ ਕੁਝ ਦਿਨਾਂ ਵਿੱਚ ਪੱਛਮੀ ਚੱਕਰਵਾਤ ਕਾਰਨ ਤੇਜ਼ ਹਵਾਵਾਂ ਚੱਲ ਰਹੀਆਂ ਹਨ ਅਤੇ ਕੁਝ ਜਗ੍ਹਾ ਬਾਰਿਸ਼ ਵੀ ਵੇਖਣ ਨੂੰ ਮਿਲੀ ਹੈ। ਉਥੇ ਹੀ ਕਿਸਾਨਾਂ ਨੂੰ ਖ਼ਾਸ ਤੌਰ ਤੇ ਅਪੀਲ ਵੀ ਕੀਤੀ ਗਈ ਹੈ ਕਿ ਕਿਸਾਨ ਆਪਣੀ ਫ਼ਸਲ ਨੂੰ ਵੱਢਣ ਦੇ ਨਾਲ-ਨਾਲ ਸਾਂਭ-ਸੰਭਾਲਣ ਲਈ ਵੀ ਪ੍ਰਬੰਧ ਕਰਕੇ ਰੱਖਣ ਕਿਉਂਕਿ ਆਉਣ ਵਾਲੇ ਦਿਨਾਂ ਵਿਚ ਭਾਰੀ ਬਾਰਿਸ਼ ਹੋ ਸਕਦੀ ਹੈ।
ਇਹ ਵੀ ਪੜ੍ਹੋ: ਡੇਰਾ ਬਿਆਸ ਜਾਣ ਵਾਲੀ ਸੰਗਤ ਦੇਵੇ ਧਿਆਨ, ਹੋਇਆ ਵੱਡਾ ਐਲਾਨ, ਇਨ੍ਹਾਂ ਤਾਰੀਖ਼ਾਂ ਨੂੰ...
ਮਿਲੀ ਜਾਣਕਾਰੀ ਮੁਤਾਬਕ ਮੌਸਮ ਵਿਭਾਗ ਵੱਲੋਂ ਅੱਜ ਹੁਸ਼ਿਆਰਪੁਰ, ਨਵਾਂਸ਼ਹਿਰ, ਪਠਾਨਕੋਟ, ਗੁਰਦਾਸਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ ਅਤੇ ਮਾਨਸਾ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 3 ਮਈ ਨੂੰ ਵੀ ਸੂਬੇ ਭਰ ਵਿਚ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦੇ ਨਾਲ ਹੀ ਮਾਝੇ ਅਤੇ ਮਾਲਵੇ ਦੇ 4-5 ਜ਼ਿਲ੍ਹਿਆਂ ਨੂੰ ਛੱਡ ਕੇ ਪੰਜਾਬ ਭਰ ਵਿਚ ਮੀਂਹ ਦੇ ਨਾਲ-ਨਾਲ ਹਨ੍ਹੇਰੀ ਦਾ ਵੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 4 ਮਈ ਨੂੰ ਫਿਰੋਜ਼ਪੁਰ, ਮੋਗਾ ਅਤੇ ਬਰਨਾਲਾ ਤੋਂ ਇਲਾਵਾ ਬਾਕੀ ਸਾਰੇ ਜ਼ਿਲ੍ਹਿਆਂ ਵਿਚ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦਿਨ ਲਈ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਪਟਿਆਲਾ ਅਤੇ ਐੱਸ. ਏ. ਐੱਸ. ਨਗਰ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਤਹਿਸੀਲਾਂ ਵਾਲੇ ਦੇਣ ਧਿਆਨ, ਨਵੇਂ ਹੁਕਮ, 31 ਮਈ ਤੱਕ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e