ਪੰਜਾਬ 'ਚ ਭਿਆਨਕ ਤੂਫਾਨ ਨੇ ਮਚਾਈ ਤਬਾਹੀ, 200 ਖੰਭੇ, 67 ਟ੍ਰਾਂਸਫਾਰਮਰ ਉਡਾਏ, ਮੁਲਾਜ਼ਮਾਂ ਦੀ ਛੁੱਟੀ ਰੱਦ
Tuesday, May 05, 2026 - 10:48 AM (IST)
ਲੁਧਿਆਣਾ (ਖੁਰਾਣਾ) : ਪਿਛਲੇ ਐਤਵਾਰ ਨੂੰ ਮਹਾਨਗਰ ਵਿਚ ਬਿਜਲੀ ਦੇ 200 ਖੰਭੇ, 67 ਟ੍ਰਾਂਸਫਾਰਮਰ, ਲਲਤੋਂ ਬਿਜਲੀ ਗਰਿੱਡ ਦਾ 1 ਮੁੱਖ ਟਾਵਰ ਸਮੇਤ ਕਈ ਕਿਲੋਮੀਟਰ ਤੱਕ ਤਾਰਾਂ ਦੇ ਜਾਲ ਭਿਆਨਕ ਤੂਫ਼ਾਨ ਅਤੇ ਬਰਸਾਤ ਦੀ ਭੇਂਟ ਚੜ੍ਹ ਕੇ ਜ਼ਮੀਨਦੋਜ਼ ਹੋ ਗਏ ਹਨ, ਜਿਸ ਕਾਰਨ ਲੁਧਿਆਣਾ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੀ ਸਪਲਾਈ ਦਾ ਸਾਰਾ ਸਿਸਟਮ ਤਹਿਸ-ਨਹਿਸ ਹੋ ਕੇ ਰਹਿ ਗਿਆ। ਐਤਵਾਰ ਦੀ ਦੇਰ ਰਾਤ ਤੋਂ ਲੈ ਕੇ ਸੋਮਵਾਰ ਸਾਰਾ ਦਿਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਵੱਖ-ਵੱਖ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਟੀਮਾਂ ਨੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਦੇ ਭਿਆਨਕ ਤੂਫ਼ਾਨ ਵੱਲੋਂ ਮਚਾਈ ਗਈ ਤਬਾਹੀ ਦਾ ਮੰਜ਼ਰ ਆਪਣੇ ਮੋਬਾਇਲ ਫ਼ੋਨਾਂ ਵਿਚ ਕੈਦ ਕਰਕੇ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਹੋਏ ਨੁਕਸਾਨ ਦੀਆਂ ਮੂੰਹ ਬੋਲਦੀਆਂ ਤਸਵੀਰਾਂ ਭੇਜੀਆਂ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਪਿੰਡ ਦੀ ਸਾਰੀ ਪੰਚਾਇਤ ਨੂੰ ਮੁਅੱਤਲ ਕਰਨ ਦੇ ਹੁਕਮ, ਇਸ ਕਾਰਣ ਹੋਈ ਕਾਰਵਾਈ
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਸੈਂਟਰਲ ਜ਼ੋਨ ਦੇ ਚੀਫ਼ ਇੰਜੀਨੀਅਰ ਜਗਦੇਵ ਸਿੰਘ ਹਾਂਸ ਨੇ ਮੀਡੀਆ ਕਰਮਚਾਰੀਆਂ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਐਤਵਾਰ ਨੂੰ ਅਚਾਨਕ ਆਏ ਭਿਆਨਕ ਤੂਫ਼ਾਨ ਕਾਰਨ ਵਿਭਾਗ ਨੂੰ 3 ਕਰੋੜ ਰੁਪਏ ਤੋਂ ਵੱਧ ਦਾ ਆਰਥਿਕ ਨੁਕਸਾਨ ਹੋਇਆ ਹੈ ਤੇ ਨਾਲ ਹੀ ਲੁਧਿਆਣਾ ਜ਼ਿਲ੍ਹੇ ਦੇ ਜ਼ਿਆਦਾਤਰ ਇਲਾਕਿਆਂ ਵਿਚ ਬਿਜਲੀ ਦੀ ਸਪਲਾਈ ਵਿਵਸਥਾ ਪੂਰੀ ਤਰ੍ਹਾਂ ਠੱਪ ਹੋ ਗਈ। ਅਜਿਹੇ ਵਿਚ ਵਿਭਾਗ ਕੋਲ ਬਿਜਲੀ ਦੀ ਖਰਾਬੀ ਸਬੰਧੀ ਸ਼ਿਕਾਇਤਾਂ ਦਾ ਅੰਕੜਾ 3000 ਨੂੰ ਪਾਰ ਕਰ ਗਿਆ। ਉਨ੍ਹਾਂ ਦੱਸਿਆ ਕਿ ਸ਼ਿਕਾਇਤਾਂ ਦੇ ਨਿਪਟਾਰੇ ਲਈ ਮੁਲਾਜ਼ਮਾਂ ਦੀ ਐਤਵਾਰ ਦੀ ਛੁੱਟੀ ਰੱਦ ਕਰ ਦਿੱਤੀ ਗਈ ਅਤੇ ਪਾਵਰਕਾਮ ਵਿਭਾਗ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਘਰਾਂ ਤੋਂ ਬੁਲਾ ਕੇ ਮੈਦਾਨ ਵਿਚ ਉਤਾਰਿਆ ਤਾਂ ਜੋ ਉਪਭੋਗਤਾਵਾਂ ਦੀਆਂ ਸ਼ਿਕਾਇਤਾਂ ਦਾ ਜਲਦ ਤੋਂ ਜਲਦ ਨਿਵਾਰਣ ਕਰਕੇ ਬਿਜਲੀ ਦੀ ਸਪਲਾਈ ਨੂੰ ਬਹਾਲ ਕੀਤਾ ਜਾ ਸਕੇ।
ਇਹ ਵੀ ਪੜ੍ਹੋ : ਮੌਸਮ ਵਿਭਾਗ ਵੱਲੋਂ ਪੰਜਾਬ 'ਚ ਮੀਂਹ-ਹਨ੍ਹੇਰੀ ਤੇ ਗੜ੍ਹੇਮਾਰੀ ਦਾ ਅਲਰਟ, ਇਨ੍ਹਾਂ ਤਰੀਕਾਂ ਲਈ ਹੋਈ ਭਵਿੱਖਬਾਣੀ
ਉਨ੍ਹਾਂ ਦੱਸਿਆ ਕਿ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ ਜ਼ਿਆਦਾਤਰ ਇਲਾਕਿਆਂ ਵਿਚ ਦੇਰ ਸ਼ਾਮ ਨੂੰ ਬਿਜਲੀ ਦੀ ਸਪਲਾਈ ਸ਼ੁਰੂ ਕਰ ਦਿੱਤੀ ਗਈ ਸੀ, ਜਦਕਿ ਬਾਕੀ ਰਹਿੰਦੇ ਹੋਰ ਇਲਾਕਿਆਂ ਵਿੱਚ ਵਿਭਾਗੀ ਅਧਿਕਾਰੀ ਤੇ ਕਰਮਚਾਰੀ ਰਾਤ ਕਰੀਬ 2 ਵਜੇ ਤੱਕ ਬਿਜਲੀ ਦੀ ਸਪਲਾਈ ਨੂੰ ਬਹਾਲ ਕਰਨ ਵਿੱਚ ਜੁਟੇ ਰਹੇ।
ਇਹ ਵੀ ਪੜ੍ਹੋ : ਪੰਜਾਬ ਵਿਚ ਰਿਕਾਰਡਤੋੜ ਬਾਰਿਸ਼, ਪਿਛਲੇ 10 ਸਾਲਾਂ ਦਾ ਟੁੱਟਿਆ ਰਿਕਾਰਡ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
