ਪੰਜਾਬ ''ਚ ਤੂਫ਼ਾਨ ਦਾ ਕਹਿਰ, ਰਾਹ ਜਾਂਦੇ ਬੰਦੇ ਦੀ ਪਲਾਂ ''ਚ ਮੌਤ, ਭਿਆਨਕ ਵੀਡੀਓ ਦੇਖ ਨਿਕਲੇਗਾ ਤ੍ਰਾਹ

Monday, Jun 22, 2026 - 03:49 PM (IST)

ਪੰਜਾਬ ''ਚ ਤੂਫ਼ਾਨ ਦਾ ਕਹਿਰ, ਰਾਹ ਜਾਂਦੇ ਬੰਦੇ ਦੀ ਪਲਾਂ ''ਚ ਮੌਤ, ਭਿਆਨਕ ਵੀਡੀਓ ਦੇਖ ਨਿਕਲੇਗਾ ਤ੍ਰਾਹ

ਅਬੋਹਰ (ਸੁਨੀਲ ਨਾਗਪਾਲ) : ਪੰਜਾਬ 'ਚ ਇਨ੍ਹੀਂ ਦਿਨੀਂ ਆ ਰਹੀਆਂ ਹਨ੍ਹੇਰੀਆਂ ਅਤੇ ਤੂਫ਼ਾਨ ਖ਼ਤਰਨਾਕ ਸਾਬਿਤ ਹੋ ਸਕਦੇ ਹਨ। ਇਸ ਲਈ ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ ਕਿਉਂਕਿ ਕਈ ਵਾਰ ਜ਼ਿਆਦਾ ਤੇਜ਼ ਹਨ੍ਹੇਰੀ ਅਤੇ ਤੂਫ਼ਾਨ ਜਾਨ ਲਈ ਵੀ ਖ਼ਤਰਾ ਬਣ ਸਕਦੇ ਹਨ। ਅਜਿਹਾ ਹੀ ਇਕ ਮਾਮਲਾ ਅਬੋਹਰ ਤੋਂ ਸਾਹਮਣੇ ਆਇਆ ਹੈ, ਜਿੱਥੇ ਤੂਫ਼ਾਨ ਕਾਰਨ ਰਾਹ ਜਾਂਦੇ ਦੁੱਧ ਦਾ ਕੰਮ ਕਰਨ ਵਾਲੇ ਡੇਅਰੀ ਸੰਚਾਲਕ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਜ਼ਰੂਰੀ ਖ਼ਬਰ

ਜਾਣਕਾਰੀ ਮੁਤਾਬਕ ਅਬੋਹਰ ਦੇ ਕੰਧਵਾਲਾ ਰੋਡ 'ਤੇ ਡੇਅਰੀ ਸੰਚਾਲਕ ਦਵਿੰਦਰ ਕੁਮਾਰ (40) ਰੋਜ਼ਾਨਾ ਦੀ ਤਰ੍ਹਾਂ ਆਪਣੇ ਮੋਟਰਸਾਈਕਲ 'ਤੇ ਦੁੱਧ ਲੈ ਕੇ ਜਾ ਰਿਹਾ ਸੀ। ਇਸ ਦੌਰਾਨ ਰਾਹ 'ਚ ਤੇਜ਼ ਤੂਫ਼ਾਨ ਆ ਗਿਆ, ਜਿਸ ਕਾਰਨ ਡੇਅਰੀ ਸੰਚਾਲਕ 'ਤੇ ਇਕ ਦਰੱਖਤ ਡਿੱਗ ਗਿਆ ਅਤੇ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ।

ਇਹ ਵੀ ਪੜ੍ਹੋ : ਪੰਜਾਬ : ਗੈਸ ਸਿਲੰਡਰਾਂ ਨੂੰ ਲੈ ਕੇ ਵੱਡੀ ਚਿਤਾਵਨੀ ਜਾਰੀ, ਖ਼ਪਤਕਾਰ ਹੋ ਜਾਣ ਅਲਰਟ! ਬੇਹੱਦ ਸਾਵਧਾਨ ਰਹਿਣ ਦੀ ਲੋੜ

ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ। ਇਹ ਸਾਰੀ ਘਟਨਾ ਉੱਥੇ ਲੱਗੇ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਈ, ਜੋ ਕਿ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਮ੍ਰਿਤਕ ਆਪਣੇ ਪਿੱਛੇ 2 ਧੀਆਂ ਅਤੇ ਇਕ ਪੁੱਤਰ ਛੱਡ ਗਿਆ ਹੈ। ਇਸ ਘਟਨਾ ਕਾਰਨ ਪੂਰੇ ਇਲਾਕੇ 'ਚ ਸੋਗ ਦੀ ਲਹਿਰ ਛਾ ਗਈ ਹੈ। ਫਿਲਹਾਲ ਪੁਲਸ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ।
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e


author

Babita

Content Editor

Related News