ਪੰਜਾਬ 'ਚ ਤੂਫ਼ਾਨ ਨੇ ਮਚਾਈ ਤਬਾਹੀ, ਘਰਾਂ 'ਤੇ ਅਚਾਨਕ ਡਿੱਗਿਆ ਉੱਚਾ ਟਾਵਰ, ਲੋਕਾਂ ਨੂੰ ਪਈਆਂ ਭਾਜੜਾਂ (ਵੀਡੀਓ)

Saturday, May 30, 2026 - 04:13 PM (IST)

ਪੰਜਾਬ 'ਚ ਤੂਫ਼ਾਨ ਨੇ ਮਚਾਈ ਤਬਾਹੀ, ਘਰਾਂ 'ਤੇ ਅਚਾਨਕ ਡਿੱਗਿਆ ਉੱਚਾ ਟਾਵਰ, ਲੋਕਾਂ ਨੂੰ ਪਈਆਂ ਭਾਜੜਾਂ (ਵੀਡੀਓ)

ਫਾਜ਼ਿਲਕਾ (ਸੁਨੀਲ ਨਾਗਪਾਲ) : ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਅੱਜ ਤੜਕੇ ਤੋਂ ਹੀ ਮੌਸਮ ਬਹੁਤ ਖ਼ਰਾਬ ਬਣਿਆ ਹੋਇਆ ਹੈ। ਕਿਤੇ ਭਾਰੀ ਮੀਂਹ ਪੈ ਰਿਹਾ ਹੈ ਤਾਂ ਕਿਤੇ ਤੂਫ਼ਾਨ ਨੇ ਜਨ-ਜੀਵਨ ਨੂੰ ਪ੍ਰਭਾਵਿਤ ਕੀਤਾ ਹੈ। ਇੱਥੇ ਬੱਲੂਆਣਾ ਇਲਾਕੇ 'ਚ ਵੀ ਅਚਾਨਕ ਬਦਲੇ ਮੌਸਮ ਨੇ ਤਬਾਹੀ ਮਚਾ ਦਿੱਤੀ। ਤੇਜ਼ ਹਨ੍ਹੇਰੀ, ਝੱਖੜ, ਤੂਫ਼ਾਨ ਅਤੇ ਭਾਰੀ ਮੀਂਹ ਕਾਰਨ ਇਲਾਕੇ 'ਚ ਬਹੁਤ ਪੁਰਾਣਾ ਬੀ. ਐੱਸ. ਐੱਨ. ਐੱਲ. ਦਾ ਟਾਵਰ ਲੋਕਾਂ ਦੇ ਘਰਾਂ 'ਤੇ ਡਿੱਗ ਗਿਆ। ਦੱਸਿਆ ਜਾ ਰਿਹਾ ਹੈ ਕਿ ਇਹ ਟਾਵਰ ਕਰੀਬ 100 ਫੁੱਟ ਉੱਚਾ ਸੀ, ਜੋ ਕਿ ਛੱਤਾਂ 'ਤੇ ਡਿੱਗ ਗਿਆ। ਟਾਵਰ ਡਿੱਗਣ ਕਾਰਨ ਕਈ ਘਰਾਂ ਦਾ ਭਾਰੀ ਨੁਕਸਾਨ ਹੋਇਆ, ਹਾਲਾਂਕਿ ਇਸ ਘਟਨਾ ਦੌਰਾਨ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਵਾਲ-ਵਾਲ ਬਚਾਅ ਹੋ ਗਿਆ।

ਇਹ ਵੀ ਪੜ੍ਹੋ : ਪੰਜਾਬ : ਰਾਸ਼ਨ ਡਿਪੂਆਂ ਤੋਂ ਮੁਫ਼ਤ ਕਣਕ ਲੈਣ ਵਾਲਿਆਂ ਲਈ ਅਹਿਮ ਖ਼ਬਰ, ਡਿਪੂ ਹੋਲਡਰਾਂ ਨੇ ਦਿੱਤੀ ਵੱਡੀ ਚਿਤਾਵਨੀ

ਟਾਵਰ ਡਿੱਗਣ ਕਾਰਨ ਆਸ-ਪਾਸੇ ਦੇ ਘਰਾਂ ਦੀਆਂ ਛੱਤਾਂ ਅਤੇ ਕੰਧਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ। ਇਸ ਹਾਦਸੇ ਤੋਂ ਬਾਅਦ ਇਲਾਕੇ ਦੇ ਲੋਕਾਂ 'ਚ ਨਾਰਾਜ਼ਗੀ ਪਾਈ ਜਾ ਰਹੀ ਹੈ। ਸਥਾਨਕ ਵਾਸੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਰਿਹਾਇਸ਼ੀ ਇਲਾਕੇ 'ਚ ਟਾਵਰ ਨਹੀਂ ਚਾਹੀਦਾ ਅਤੇ ਇਹ ਜਿਹੜਾ ਟਾਵਰ ਡਿੱਗਿਆ ਹੈ, ਇਹ ਬਹੁਤ ਪੁਰਾਣਾ ਸੀ ਅਤੇ ਇਸ ਦੇ ਡਿੱਗਣ ਕਾਰਨ ਅੱਜ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਹੋ ਸਕਦਾ ਸੀ।

ਇਹ ਵੀ ਪੜ੍ਹੋ : ਰਾਸ਼ਨ ਕਾਰਡ ਧਾਰਕ ਹੋ ਜਾਣ ALERT, ਜਲਦੀ ਕਰ ਲੈਣ ਆਹ ਕੰਮ ਨਹੀਂ ਤਾਂ ਬੰਦ ਹੋ ਜਾਵੇਗੀ...

ਸਥਾਨਕ ਵਾਸੀਆਂ ਨੇ ਪ੍ਰਸ਼ਾਸਨ ਤੋਂ ਨੁਕਸਾਨ ਦਾ ਜਾਇਜ਼ਾ ਲੈ ਕੇ ਪ੍ਰਭਾਵਿਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਲੋਕਾਂ ਦਾ ਕਹਿਣਾ ਹੈ ਕਿ ਸਮੇਂ ਸਿਰ ਟਾਵਰ ਦੀ ਮਜ਼ਬੂਤੀ ਅਤੇ ਸੁਰੱਖਿਆ ਦੀ ਜਾਂਚ ਕੀਤੀ ਜਾਂਧੀ ਤਾਂ ਇਸ ਤਰ੍ਹਾਂ ਦੇ ਹਾਦਸੇ ਤੋਂ ਬਚਿਆ ਜਾ ਸਕਦਾ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:-
 https://whatsapp.com/channel/0029Va94hsaHAdNVur4L170e


 


author

Babita

Content Editor

Related News