ਅੱਧੀ ਰਾਤ ਨੂੰ ਧਮਾਕਿਆਂ ਦੀ ਆਵਾਜ਼ ਸੁਣ ਦਹਿਲੇ ਲੋਕ! ਬਾਅਦ ''ਚ ਨਿਕਲੀ ਹੋਰ ਹੀ ਕਹਾਣੀ, ਆਪ ਹੀ ਵੇਖ ਲਓ ਵੀਡੀਓ

Wednesday, Jul 24, 2024 - 12:06 PM (IST)

ਅੱਧੀ ਰਾਤ ਨੂੰ ਧਮਾਕਿਆਂ ਦੀ ਆਵਾਜ਼ ਸੁਣ ਦਹਿਲੇ ਲੋਕ! ਬਾਅਦ ''ਚ ਨਿਕਲੀ ਹੋਰ ਹੀ ਕਹਾਣੀ, ਆਪ ਹੀ ਵੇਖ ਲਓ ਵੀਡੀਓ

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਜਿੱਥੇ ਸਮੇਂ-ਸਮੇਂ ਨਾਲ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਵੱਲੋਂ ਕਿਸੇ ਵੀ ਧਾਰਮਿਕ ਸਮਾਗਮ ਅਤੇ ਹੋਰ ਖ਼ੁਸ਼ੀਆਂ ਦੇ ਮੌਕੇ ਤੇ ਉੱਚੀ ਆਵਾਜ਼ ਵਿਚ ਲਾਊਡ ਸਪੀਕਰ ਲਾਉਣ ਦੀ ਸਖ਼ਤ ਪਾਬੰਦੀ ਲਗਾਈ ਹੋਈ ਹੈ, ਉੱਥੇ ਹੀ ਵਿਆਹ ਸ਼ਾਦੀਆਂ ਅਤੇ ਹੋਰ ਖੁਸ਼ੀ ਦੇ ਮੌਕੇ ਤੇ ਡੀ. ਜੇ ਆਦਿ ਚਲਾਉਣ ਦਾ ਵੀ ਸਮਾਂ ਨਿਰਧਾਰਿਤ ਕੀਤਾ ਗਿਆ ਹੈ। ਪਰ ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪਿੰਡ ਝਬਕਰਾ ਵਿਖੇ ਕੁਝ ਲੋਕਾਂ ਵੱਲੋਂ ਇਕ ਅਜੀਬੋ-ਗਰੀਬ ਕੰਮ ਕਾਰਨ ਪਿੰਡ ਦੇ ਲੋਕਾਂ ਨੂੰ ਹੱਥਾਂ ਪੈਰਾਂ ਦੀ ਪੈ ਗਈ। 

ਇਹ ਖ਼ਬਰ ਵੀ ਪੜ੍ਹੋ - ਸੱਜ-ਵਿਆਹੀ ਨੂੰ ਕਾਲੇ ਰੰਗ ਦੇ ਮਿਹਣੇ ਮਾਰਦੇ ਸੀ ਸਹੁਰੇ, ਫ਼ਿਰ ਕੁੜੀ ਨੇ ਜੋ ਕੀਤਾ ਜਾਣ ਉੱਡ ਜਾਣਗੇ ਹੋਸ਼ (ਵੀਡੀਓ)

ਪਿਛਲੇ ਕੁਝ ਦਿਨਾਂ ਤੋਂ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਲਗਾਤਾਰ ਹੀ ਅੱਧੀ ਰਾਤ ਤੋਂ ਬਾਅਦ ਪਟਾਕੇ ਚਲਾਉਣੇ ਸ਼ੁਰੂ ਕਰ ਦਿੱਤੇ ਜਾਂਦੇ ਹਨ। ਇਹ ਪਿੰਡ ਬਿਲਕੁਲ ਸਰਹੱਦ 'ਤੇ ਹੋਣ ਕਾਰਨ ਲੋਕਾਂ ਦੇ ਮਨਾਂ ਵਿਚ ਕਈ ਤਰ੍ਹਾਂ ਦੇ ਡਰ ਵਾਲੀ ਭਾਵਨਾ ਸ਼ੁਰੂ ਹੋ ਜਾਂਦੀ ਹੈ। ਇਸ ਮੌਕੇ ਗੱਲਬਾਤ ਕਰਦੇ ਹੋਏ ਇਲਾਕਾ ਪੁਲਸ ਸਟੇਸ਼ਨ ਬਹਿਰਾਮਪੁਰ ਦੇ ਅਧੀਨ ਆਉਂਦੇ  ਪਿੰਡ ਝਬਕਰਾ ਦੇ ਲੋਕਾਂ ਨੇ ਦੱਸਿਆ ਕਿ ਸਾਨੂੰ ਉਸ ਸਮੇਂ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਦ ਪਿਛਲੇ ਕੁਝ ਦਿਨਾਂ ਤੋਂ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਲਗਾਤਾਰ ਹੀ ਅੱਧੀ ਰਾਤ ਤੋਂ ਬਾਅਦ ਪਟਾਕੇ ਚਲਾਉਣੇ ਸ਼ੁਰੂ ਕਰ ਦਿੱਤੇ ਜਾਂਦੇ ਹਨ। ਦੱਸਿਆ ਜਾ ਰਿਹਾ ਹੈ ਕਿ ਅਮਰੀਕਾ ਵਿਚ ਰਹਿੰਦੇ ਮੁੰਡੇ ਦਾ ਜਨਮ ਦਿਨ ਮਨਾਉਣ ਦਾ ਕਹਿ ਕੇ ਇਹ ਆਤਿਸ਼ਬਾਜ਼ੀ ਕੀਤੀ ਜਾ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ - ਮਜੀਠਾ 'ਚ ਨਹਿਰ ਵਿਚੋਂ ਮਿਲੀ ਸਰਪੰਚ ਦੀ ਲਾਸ਼, 2 ਹੋਰਨਾਂ ਦੀ ਵੀ ਹੋਈ ਸੀ ਮੌਤ

ਪਿੰਡ ਦੇ ਲੋਕਾਂ ਨੇ ਕਿਹਾ ਕਿ ਜੇ ਕਿਸੇ ਤਰ੍ਹਾਂ ਦਾ ਕੋਈ ਖੁਸ਼ੀ ਦਾ ਪ੍ਰੋਗਰਾਮ ਹੈ ਤਾਂ ਉਸ ਲਈ ਸਮਾਂ ਨਿਰਧਾਰਿਤ ਕੀਤਾ ਗਿਆ ਹੈ, ਪਰ ਇੱਥੇ ਅੱਧੀ ਰਾਤ ਨੂੰ ਲਗਾਤਾਰ ਪਟਾਕੇ ਚਲਾਉਣ ਨਾਲ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ। ਉਨ੍ਹਾਂ ਦੱਸਿਆ ਕਿ ਸਾਡਾ ਪਿੰਡ ਬਿਲਕੁਲ ਸਰਹੱਦ ਨੇੜੇ ਹੋਣ ਕਾਰਨ ਲੋਕਾਂ ਦੇ ਮਨਾਂ ਵਿਚ ਕਈ ਤਰ੍ਹਾਂ ਦੇ ਡਰ ਵਾਲੀ ਭਾਵਨਾ ਸ਼ੁਰੂ ਹੋ ਜਾਂਦੀ ਹੈ। ਇਸ ਸਾਰੇ ਕੰਮ ਤੋਂ ਤੰਗ ਆਏ ਲੋਕਾਂ ਵੱਲੋਂ ਇਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਡਿਪਟੀ ਕਮਿਸ਼ਨ ਗੁਰਦਾਸਪੁਰ ਨੂੰ ਇਨ੍ਹਾਂ ਸ਼ਰਾਰਤੀ ਅਨਸਰਾਂ ਖ਼ਿਲਾਫ਼ ਸ਼ਿਕੰਜਾ ਕੱਸਣ ਦੀ ਮੰਗ ਕੀਤੀ ਹੈ। ਇਸ ਮੌਕੇ ਇਲਾਕਾ ਵਾਸੀਆਂ ਨੇ ਦੱਸਿਆ ਕਿ ਜਦ ਵੀ ਲੋਕਾਂ ਦਾ ਸੌਣ ਦਾ ਟਾਈਮ ਸ਼ੁਰੂ ਹੁੰਦਾ ਤਾਂ ਇਨ੍ਹਾਂ ਲੋਕਾਂ ਵੱਲੋਂ ਲਗਾਤਾਰ ਪਟਾਕੇ ਚਲਾਉਣੇ ਸ਼ੁਰੂ ਕਰ ਦਿੱਤੇ ਜਾਂਦੇ ਹਨ। ਇਕ ਤਾਂ ਇਹ ਸਰਹੱਦੀ ਏਰੀਆ ਹੋਣ ਕਰਕੇ ਲੋਕਾਂ ਦੇ ਮਨਾਂ ਅੰਦਰ ਕਈ ਤਰ੍ਹਾਂ ਦਾ ਡਰ ਪੈਦਾ ਹੋ ਜਾਂਦਾ। ਲਗਾਤਾਰ ਪਿਛਲੇ ਕੁਝ ਦਿਨਾਂ ਤੋਂ ਇਹ ਸਿਲਸਿਲਾ ਚੱਲਣ ਕਾਰਨ ਬੱਚਿਆਂ ਸਮੇਤ ਬਜ਼ੁਰਗ ਅਤੇ ਆਮ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ। ਉਨ੍ਹਾਂ ਨੇ ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਕੋਲੋਂ ਵੀਡੀਓ ਜਾਰੀ ਕਰਕੇ  ਮੰਗ ਕੀਤੀ ਹੈ ਕਿ ਇਨ੍ਹਾਂ ਸ਼ਰਾਰਤੀ ਲੋਕਾਂ ਖ਼ਿਲਾਫ਼ ਸ਼ਿਕੰਜਾ ਕੱਸਿਆ ਜਾਵੇ, ਕਿਉਂਕਿ ਜੋ ਸਰਕਾਰ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ, ਲੋਕ ਉਨ੍ਹਾਂ ਨੂੰ ਟਿੱਚ ਸਮਝ ਰਹੇ ਹਨ। ਇਸ ਦਾ ਖਾਮਿਆਜ਼ਾ ਆਮ ਲੋਕਾਂ ਨੂੰ ਭੁਗਤਨਾ ਪੈ ਰਿਹਾ ਹੈ।   

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News