ਪੁਲਸ ਵਾਲੀ ਦੇ ਵਿਆਹ ''ਚ ਆਇਆ ਜਵਾਕੜਾ ਜਿਹਾ ਕਰ ਗਿਆ ਵੱਡਾ ਕਾਂਡ, ਸੁਣ ਕਿਸੇ ਨੂੰ ਵੀ ਨਾ ਹੋਇਆ ਯਕੀਨ
Tuesday, Jan 21, 2025 - 06:14 AM (IST)
 
            
            ਬਠਿੰਡਾ (ਸੁਖਵਿੰਦਰ)- ਪੰਜਾਬ 'ਚ ਇਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਮਹਾਨਗਰ ਬਠਿੰਡਾ ਦੇ ਇਕ ਹੋਟਲ ’ਚ ਆਯੋਜਿਤ ਏ.ਐੱਸ.ਆਈ. ਲੜਕੀ ਦੇ ਵਿਆਹ ਸਮਾਗਮ ਦੌਰਾਨ ਗਹਿਣਿਆਂ ਅਤੇ ਨਕਦੀ ਨਾਲ ਭਰਿਆ ਬੈਗ ਚੋਰੀ ਹੋਣ ਦਾ ਸਮਾਚਾਰ ਹੈ। ਪਤਾ ਲੱਗਾ ਹੈ ਕਿ ਉਕਤ ਇਕੱਠ ਵਿਚ ਇਕ ਛੋਟਾ ਬੱਚਾ ਆਇਆ ਅਤੇ ਬੈਗ ਚੋਰੀ ਕਰ ਕੇ ਲੈ ਗਿਆ।
ਜਾਣਕਾਰੀ ਅਨੁਸਾਰ ਏ.ਐੱਸ.ਆਈ. ਜਗਸੀਰ ਸਿੰਘ ਵਾਸੀ ਹਰਬੰਸ ਨਗਰ ਦੀ ਲੜਕੀ ਦਾ ਵਿਆਹ ਸਮਾਗਮ ਇਕ ਹੋਟਲ ’ਚ ਚੱਲ ਰਿਹਾ ਸੀ, ਜਦੋਂ ਸਾਰੇ ਸਮਾਗਮ ਵਿਚ ਰੁੱਝੇ ਹੋਏ ਸਨ ਕਿ ਇਕ ਬੱਚਾ ਹੋਟਲ ਵਿਚ ਆਇਆ ਅਤੇ ਨਕਦੀ ਅਤੇ ਗਹਿਣਿਆਂ ਨਾਲ ਭਰਿਆ ਬੈਗ ਚੋਰੀ ਕਰ ਕੇ ਫਰਾਰ ਹੋ ਗਿਆ।
ਇਹ ਵੀ ਪੜ੍ਹੋ- ਅਧਿਆਪਕਾਂ ਲਈ ਵੱਡੀ ਖ਼ੁਸ਼ਖ਼ਬਰੀ ; ਪੰਜਾਬ ਸਰਕਾਰ ਨੇ ਤਨਖਾਹਾਂ 'ਚ ਕੀਤਾ ਵਾਧਾ
ਏ.ਐੱਸ.ਆਈ. ਜਗਸੀਰ ਸਿੰਘ ਨੇ ਪੁਲਸ ਕੋਲ ਦਰਜ ਕਰਵਾਈ ਸ਼ਿਕਾਇਤ ’ਚ ਦੱਸਿਆ ਕਿ ਉਕਤ ਬੈਗ ’ਚ ਇਕ ਸੋਨੇ ਦਾ ਕੈਂਠਾ, 1 ਡਾਇਮੰਡ ਰਿੰਗ ਅਤੇ 3 ਲੱਖ ਰੁਪਏ ਦੀ ਨਕਦੀ ਸੀ। ਪੁਲਸ ਵੱਲੋਂ ਹੋਟਲ ਦੇ ਸੀ.ਸੀ.ਟੀ.ਵੀ. ਦੀ ਜਾਂਚ ਕੀਤੀ ਗਈ। ਕੈਮਰਿਆਂ ਦੀ ਜਾਂਚ ਕੀਤੀ ਗਈ ਤਾਂ ਸਾਹਮਣੇ ਆਇਆ ਕਿ ਉਕਤ ਬੈਗ ਇਕ ਛੋਟਾ ਬੱਚਾ ਚੋਰੀ ਕਰ ਰਿਹਾ ਸੀ।
ਪੁਲਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸਿਵਲ ਲਾਈਨ ਦੇ ਇੰਚਾਰਜ ਨੇ ਦੱਸਿਆ ਕਿ ਮੁਲਜ਼ਮ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ- ਪੰਚਾਇਤੀ ਚੋਣਾਂ ਦੀ ਰੰਜਿਸ਼ ਨੇ ਢਿੱਡ 'ਚ ਹੀ ਮਾਰ'ਤੀ ਨੰਨ੍ਹੀ ਜਾਨ, ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            