ਪਰਾਲੀ ਸਾੜੇ ਬਿਨਾਂ ਵਾਤਾਵਰਨ ਬਚਾਉਣ ’ਚ ਅਹਿਮ ਯੋਗਦਾਨ ਪਾ ਰਿਹੈ ਕਿਸਾਨ ਹਰਚਰਨ ਸਿੰਘ

Wednesday, Nov 04, 2020 - 06:09 PM (IST)

ਪਰਾਲੀ ਸਾੜੇ ਬਿਨਾਂ ਵਾਤਾਵਰਨ ਬਚਾਉਣ ’ਚ ਅਹਿਮ ਯੋਗਦਾਨ ਪਾ ਰਿਹੈ ਕਿਸਾਨ ਹਰਚਰਨ ਸਿੰਘ

ਫਿਰੋਜ਼ਪੁਰ (ਪਰਮਜੀਤ ਕੌਰ ਸੋਢੀ) - ਜ਼ਿਲ੍ਹਾ ਪ੍ਰਸ਼ਾਸਨ ਫਿਰੋਜ਼ਪੁਰ ਵੱਲੋਂ ਲੋਕਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੀ ਥਾਂ ਵਾਹੁਣ ਜਾਂ ਫਿਰ ਗੱਠਾ ਬਣਾ ਕੇ ਜ਼ਮੀਨ ਵਿੱਚੋਂ ਕੱਢਣ ਤੋਂ ਬਾਅਦ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਫਿਰੋਜ਼ਪੁਰ ਦੇ ਇੱਕ ਅਗਾਂਹਵਧੂ ਕਿਸਾਨ ਹਰਚਰਨ ਸਿੰਘ ਸਾਮਾ ਪਿੰਡ ਨੂਰਪੁਰ ਸੇਠਾ ਵੱਲੋਂ ਆਪਣੇ ਪਿੰਡ ਵਾਸੀਆਂ ਤੇ ਜ਼ਿਲ੍ਹਾ ਵਾਸੀਆਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਵੀ ਕੀਤਾ ਜਾ ਰਿਹਾ ਹੈ। ਇਹ ਕਿਸਾਨ ਆਪਣੇ ਖ਼ੇਤਾਂ ਵਿਚਲੀ ਝੋਨੇ ਦੀ ਪਰਾਲੀ ਨੂੰ ਬੇਲਰ ਮਸ਼ੀਨ ਰਾਹੀਂ ਗੱਠਾਂ ਬੰਨ੍ਹ ਕੇ ਬਾਹਰ ਕੱਢ ਕੇ ਕਣਕ ਦੀ ਬਿਜਾਈ ਕਰ ਰਹੇ ਹਨ।

ਪੜ੍ਹੋ ਇਹ ਵੀ ਖ਼ਬਰ - ਕਰਵਾ ਚੌਥ 2020: ਵਰਤ ਰੱਖਣ ਤੋਂ ਪਹਿਲਾਂ ਜਨਾਨੀਆਂ ਇਨ੍ਹਾਂ ਗੱਲਾਂ ’ਤੇ ਜ਼ਰੂਰ ਦੇਣ ਖ਼ਾਸ ਧਿਆਨ

ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਅਗਾਂਹਵਧੂ ਕਿਸਾਨ ਹਰਚਰਨ ਸਿੰਘ ਨੇ ਦੱਸਿਆ ਕਿ ਇਸ ਸਾਲ ਜ਼ਿਲ੍ਹੇ ਦੇ ਕਿਸਾਨਾਂ ਨੇ ਵੱਡੀ ਗਿਣਤੀ ਵਿੱਚ ਝੋਨੇ ਦੀ ਪਰਾਲੀ ਦੀਆਂ ਗੱਠਾਂ ਬਣਾ ਕੇ ਖ਼ੇਤਾਂ ਵਿੱਚੋਂ ਚੁੱਕਵਾਇਆ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਖੁਦ ਵੀ ਕਰੀਬ 40 ਏਕੜ ਰਕਬੇ ਵਿੱਚ ਪਰਾਲ਼ੀ ਦੀਆਂ ਗੱਠਾਂ ਬਣਾਈਆਂ ਗਈਆਂ ਹਨ। ਉਨ੍ਹਾਂ ਦੇ ਸੰਯੁਕਤ ਪਰਿਵਾਰ ਵੱਲੋਂ ਕਰੀਬ 150 ਏਕੜ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਉਸ ਦੀਆਂ ਗੱਠਾਂ ਬਣਾ ਕੇ ਵਾਤਾਵਰਨ ਪ੍ਰੇਮੀ ਹੋਣ ਦਾ ਸਬੂਤ ਦਿੱਤਾ ਗਿਆ। 

ਪੜ੍ਹੋ ਇਹ ਵੀ ਖ਼ਬਰ - Karwa Chauth 2020 : ਜਾਣੋ ਕਰਵਾਚੌਥ ਮੌਕੇ ਤੁਹਾਡੇ ਸੂਬੇ ਜਾਂ ਸ਼ਹਿਰ ''ਚ ਕਦੋਂ ਨਿਕਲੇਗਾ ‘ਚੰਦਰਮਾ’

ਉਨ੍ਹਾਂ ਦੱਸਿਆ ਕਿ ਜ਼ਿਆਦਾਤਰ ਕਿਸਾਨਾਂ ਨੇ ਬੇਲਰ ਮਸ਼ੀਨਾਂ ਨਾਲ ਪਰਾਲੀ ਦਾ ਕੁਤਰਾ ਕਰਕੇ ਪਰਾਲੀ ਨੂੰ ਅੱਗ ਨਾ ਲਗਾ ਕੇ ਜ਼ਮੀਨ ਵਿੱਚ ਵਾਹਿਆ ਹੈ। ਇਸ ਤਰ੍ਹਾਂ ਕਰਨ ਨਾਲ ਜਿੱਥੇ ਬਹੁਤ ਸਾਰੇ ਲੋਕਾਂ ’ਤੇ ਪਰਿਵਾਰਾਂ ਨੂੰ ਰੁਜ਼ਗਾਰ ਮਿਲਿਆ, ਉੱਥੇ ਵਾਤਾਵਰਨ ਵੀ ਸਾਫ਼ ਸੁਥਰਾ ਬਣਿਆ ਹੈ। ਉਨ੍ਹਾਂ ਕਿਹਾ ਕਿ ਧੂੰਏ ਨਾਲ ਨਾ ਸਿਰਫ਼ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਸਗੋਂ ਇਸ ਧੂੰਏ ਨਾਲ ਅਨੇਕਾਂ ਸੜਕੀ ਦੁਰਘਟਨਾਵਾਂ ਵੀ ਹੁੰਦੀਆਂ ਹਨ।

ਪੜ੍ਹੋ ਇਹ ਵੀ ਖ਼ਬਰ - karwa chauth 2020 : ਸੁਹਾਗਣਾਂ ਜਾਣਨ ਵਰਤ ਰੱਖਣ ਦਾ ਸਮਾਂ ਅਤੇ ਪੂਜਾ ਕਰਨ ਦਾ ਸ਼ੁੱਭ ਮਹੂਰਤ

ਸਾਨੂੰ ਸਾਰਿਆਂ ਨੂੰ ਆਪਣੇ ਝੋਨੇ ਦੀ ਪਰਾਲੀ ਨੂੰ ਅੱਗ ਨਾਲ ਲਗਾ ਕੇ ਗੱਠਾ ਬਣਾ ਕੇ ਖ਼ੇਤਾਂ ਵਿੱਚ ਬਾਹਰ ਕੱਢ ਕੇ ਜ਼ਮੀਨ ਵਾਹੁਣੀ ਚਾਹੀਦੀ ਹੈ ਜਾਂ ਫਿਰ ਬੇਲਰ ਦੀ ਮਦਦ ਨਾਲ ਪਰਾਲੀ ਦਾ ਕੁਤਰਾ ਕਰਕੇ ਜ਼ਮੀਨ ਵਿੱਚ ਪਰਾਲੀ ਵਾਹੁਣੀ ਚਾਹੀਦੀ ਹੈ। ਇਸ ਤਰ੍ਹਾਂ ਕਰਨ ਨਾਲ ਸਾਡੀ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਵਧੇਗੀ ਅਤੇ ਜ਼ਮੀਨ ਵਿਚਲੇ ਮਿੱਤਰ ਕੀੜੇ ਵੀ ਨਸ਼ਟ ਨਹੀਂ ਹੋਣਗੇ।

ਪੜ੍ਹੋ ਇਹ ਵੀ ਖ਼ਬਰ - Health tips : ਇਨ੍ਹਾਂ ਚੀਜ਼ਾਂ ਨੂੰ ਆਪਣੀ ਖੁਰਾਕ ‘ਚ ਕਰੋ ਸ਼ਾਮਲ, ਕਦੇ ਨਹੀਂ ਹੋਵੇਗੀ ਫ਼ੇਫੜਿਆਂ ਦੀ ਬੀਮਾਰੀ

ਪੜ੍ਹੋ ਇਹ ਵੀ ਖ਼ਬਰ -ਰਾਤ ਨੂੰ ਸੌਣ ਤੋਂ ਪਹਿਲਾਂ ਜ਼ਰੂਰ ਖਾਓ 2 ‘ਲੌਂਗ’, ਇਨ੍ਹਾਂ ਬੀਮਾਰੀਆਂ ਤੋਂ ਮਿਲੇਗੀ ਹਮੇਸ਼ਾ ਲਈ ਮੁਕਤੀ


author

rajwinder kaur

Content Editor

Related News