ਪਰਾਲੀ ਸਾੜਨ ਵਾਲੇ ਕਿਸਾਨ ਹੋ ਜਾਓ ਸਾਵਧਾਨ! ਜਾਰੀ ਹੋਈਆਂ ਹਦਾਇਤਾਂ
Friday, Sep 20, 2024 - 06:12 PM (IST)
ਅੰਮ੍ਰਿਤਸਰ (ਨੀਰਜ)- ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਤੇ ਇਸ ਦੇ ਨਿਪਟਾਰੇ ਦੇ ਮੱਦੇਨਜ਼ਰ ਪਿੰਡ ਦੇ ਪੰਚਾਂ, ਸਰਪੰਚਾਂ, ਨੰਬਰਦਾਰਾਂ ਅਤੇ ਸਮਾਜ ਸੇਵੀ ਸੰਸਥਾਵਾਂ ਦਾ ਵੱਧ ਤੋਂ ਵੱਧ ਸਹਿਯੋਗ ਲਿਆ ਜਾਵੇ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਰਾਲੀ ਸਾੜਨ ਦੀਆਂ ਘਟਨਾਵਾਂ ਦਾ ਗੰਭੀਰ ਨੋਟਿਸ ਲੈਂਦਿਆਂ ਇਸ ਗੈਰ-ਕੁਦਰਤੀ ਵਰਤਾਰੇ ਨੂੰ ਸਖ਼ਤੀ ਨਾਲ ਨੱਥ ਪਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਡੀ. ਸੀ. ਸਾਕਸ਼ੀ ਸਾਹਨੀ ਨੇ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਦੇ ਮੱਦੇਨਜਰ ਐੱਸ. ਡੀ. ਐੱਮਜ਼ ਤੋਂ ਲੈ ਕੇ ਕਲਾਸਟਰ ਪੱਧਰ ਦੇ ਅਫ਼ਸਰਾਂ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਐੱਸ. ਡੀ. ਐੱਮਜ਼ ਸਮੇਤ ਸਾਰੇ ਅਧਿਕਾਰੀ ਛੁੱਟੀਆਂ ਦੇ ਬਾਵਜੂਦ ਖੇਤਾਂ ਵਿਚ ਸਰਗਰਮ ਰਹਿਣ ਅਤੇ ਇਸ ਮੌਕੇ ਅੱਗ ਬੁਝਾਊ ਗੱਡੀਆਂ ਸਮੇਤ ਸਾਰਾ ਅਮਲਾ ਨਾਲ ਹੋਵੇ। ਇਸ ਤੋਂ ਇਲਾਵਾ ਹਰੇਕ ਟੀਮ ਨਾਲ ਪੁਲਸ ਦੇ ਮੈਂਬਰ ਵੀ ਹੋਣ।
ਇਹ ਵੀ ਪੜ੍ਹੋ-ਪੰਜਾਬ ਦੇ ਇਸ ਇਲਾਕੇ 'ਚ ਆਇਆ ਬਾਘ, ਲੋਕਾਂ 'ਚ ਦਹਿਸ਼ਤ
ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿਚ 15 ਥਾਂਵਾਂ ’ਤੇ ਅੱਗ ਲੱਗਣ ਦੀ ਸੂਚਨਾ ਪ੍ਰਾਪਤ ਹੋਈ ਸੀ ਅਤੇ ਸਬੰਧਤ ਐੱਸ. ਡੀ. ਐੱਮ. ਵੱਲੋਂ ਇਨ੍ਹਾਂ ਦਾ ਨਿਰੀਖਣ ਕੀਤਾ ਗਿਆ, ਜਿਸ ਵਿੱਚੋਂ ਤਿੰਨ ਥਾਂਵਾਂ ’ਤੇ ਅੱਗ ਲੱਗੀ ਪਾਈ ਗਈ, ਜਿਸ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਕਿਸਾਨਾਂ ਨੂੰ 7500 ਰੁਪਏ ਜੁਰਮਾਨਾ ਪਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ -2 ਵਿੱਚ ਇਕ ਕਿਸਾਨ ਨੂੰ 2500 ਰੁਪਏ ਅਤੇ ਸਬ ਡਵੀਜਨ ਮਜੀਠਾ ਵਿਖੇ ਦੋ ਕਿਸਾਨਾਂ ਨੂੰ 5000 ਰੁਪਏ ਜੁਰਮਾਨੇ ਵਜੋਂ ਪਾਏ ਗਏ ਹਨ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਸੂਬੇ ਦੇ 7 ਜ਼ਿਲ੍ਹਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ
ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਐਕਸੀਅਨ ਪ੍ਰਦੂਸ਼ਣ ਕੰਟਰੋਲ ਬੋਰਡ ਸੁਖਦੇਵ ਸਿੰਘ ਨੇ ਦੱਸਿਆ ਕਿ ਸਬ ਡਵੀਜਨ ਅੰਮ੍ਰਿਤਸਰ-1, ਲੋਪੋਕੇ, ਅਜਨਾਲਾ ਵਿਖੇ 1-1 ਥਾਂ ’ਤੇ, ਸਬ ਡਵੀਜ਼ਨ ਅੰਮ੍ਰਿਤਸਰ-2 ਵਿਖੇ 8 ਥਾਂਵਾ ਅਤੇ ਮਜੀਠਾ ਵਿਖੇ 4 ਥਾਂਵਾਂ ’ਤੇ ਅੱਗ ਲੱਗਣ ਦੀ ਸੂਚਨਾ ਪ੍ਰਾਪਤ ਹੋਈ ਸੀ ਜਿਸ ’ਤੇ ਤੁਰੰਤ ਸਾਡੀਆਂ ਟੀਮਾਂ ਵੱਲੋਂ ਜਾ ਕੇ ਚੈਕਿੰਗ ਕੀਤੀ ਗਈ ਹੈ।
ਇਹ ਵੀ ਪੜ੍ਹੋ- NIA ਨੇ ਅੰਮ੍ਰਿਤਪਾਲ ਸਿੰਘ ਦੇ ਚਾਚੇ ਪ੍ਰਗਟ ਸਿੰਘ ਨੂੰ 26 ਨੂੰ ਕੀਤਾ ਤਲਬ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8