ਝੋਨੇ ਦੀ ਪਰਾਲੀ ਦੇ ਮਸਲੇ ਨੂੰ ਲੈ ਕੇ ਕਿਸਾਨਾਂ ਨੇ ਕੀਤਾ ਵੱਡਾ ਐਲਾਨ

10/18/2020 11:25:27 AM

ਮੰਡੀ ਲੱਖੇਵਾਲੀ/ ਸ੍ਰੀ ਮੁਕਤਸਰ ਸਾਹਿਬ (ਸੁਖਪਾਲ ਢਿੱਲੋਂ/ ਪਵਨ ਤਨੇਜਾ): ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਤੇ ਪੰਜਾਬ ਸਰਕਾਰ ਅਤੇ ਕਿਸਾਨ ਆਹਮੋ-ਸਾਹਮਣੇ ਹੋ ਗਏ ਹਨ।ਇਸ ਮਸਲੇ ਨੂੰ ਲੈ ਕੇ ਅੱਜ ਪਿੰਡ ਭਾਗਸਰ ਦੇ ਕਿਸਾਨਾਂ ਨੇ ਵੱਡਾ ਫੈਸਲਾ-ਕੀਤਾ ਹੈ ਤੇ ਐਲਾਨ ਕਰ ਦਿੱਤਾ ਹੈ ਕਿ ਉਹ 19 ਅਕਤੂਬਰ ਤੋਂ ਦੁਪਹਿਰ 2 ਵਜੇ ਝੋਨੇ ਦੀ ਪਰਾਲੀ ਨੂੰ ਅੱਗ ਲਾਉਣੀ ਸ਼ੁਰੂ ਕਰਨਗੇ ਤੇ ਸਰਕਾਰਾਂ ਦੀ ਘੁਰਕੀ ਤੋਂ  ਨਹੀਂ ਡਰਨਗੇ।ਪਿੰਡ ਦੇ ਵੱਡੀ ਗਿਣਤੀ 'ਚ ਕਿਸਾਨ ਬਾਮੂ ਕੀ ਪੱਤੀ ਧਰਮਸ਼ਾਲਾ 'ਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਝੰਡੇ ਹੇਠ ਇਕੱਠੇ ਹੋਏ।ਕਿਸਾਨਾਂ ਨੇ ਕਿਹਾ ਕਿ ਹੋਰ ਕੋਈ ਚਾਰਾ ਨਹੀਂ ਸੀ। ਪੰਜਾਬ ਸਰਕਾਰ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਅਨੁਸਾਰ ਨਹੀਂ ਚੱਲ ਰਹੀ ਤੇ ਸਿਰਫ਼ ਕਿਸਾਨਾਂ ਤੇ ਹੀ ਪਰਚੇ ਦਰਜ ਕਰਨ ਦੀਆਂ ਧਮਕੀਆਂ ਦੇ ਰਹੀ ਹੈ। 

 

ਇਹ ਵੀ ਪੜ੍ਹੋ: ਪ੍ਰੇਮ ਵਿਆਹ ਪਿੱਛੋਂ ਰਿਸ਼ਤੇ 'ਚ ਪਈ ਦਰਾੜ, ਧਰਨੇ 'ਤੇ ਬੈਠੀ ਪਤਨੀ ਭੀਖ ਮੰਗਣ ਲਈ ਹੋਈ ਮਜ਼ਬੂਰ

ਕਿਸਾਨਾਂ ਨੇ ਇਹ ਵੀ ਕਿਹਾ ਕਿ ਨਰਮੇ ਦੀ ਖਰੀਦ ਸਰਕਾਰੀ ਕਰਨ ਤੋਂ ਸਰਕਾਰ ਆਨਾਕਾਨੀ ਕਰ ਰਹੀ ਹੈ ਅਤੇ ਝੋਨੇ ਤੇ ਵੀ ਆੜਤੀਆਂ ਵਲੋਂ ਕੱਟ ਲਾਇਆ ਜਾ ਰਿਹਾ ਹੈ।ਪਰ ਜਥੇਬੰਦੀ ਅਜਿਹਾ ਹੋਣ ਨਹੀਂ ਦੇਵੇਗੀ। ਇਸ ਮੌਕੇ ਯੂਨੀਅਨ ਦੇ ਆਗੂ ਗੁਰਾਦਿੱਤਾ ਸਿੰਘ , ਕਾਮਰੇਡ ਜਗਦੇਵ ਸਿੰਘ , ਹਰਫੂਲ ਸਿੰਘ , ਨਰ ਸਿੰਘ ਅਕਾਲੀ , ਮਾਹਲਾ ਸਿੰਘ , ਮੋਦਨ ਸਿੰਘ , ਅਜਾਇਬ ਸਿੰਘ , ਗੁਰਮੇਲ ਸਿੰਘ ਗਿੱਲ, ਗੁਰਦੀਪ ਗਿੱਲ , ਸੁਖਮੰਦਰ ਸਿੰਘ , ਸਵਿਰਾਜ ਗਿੱਲ , ਗੁਰਜੰਟ ਬਰਾੜ , ਪਿਆਰਾ ਸਿੰਘ ਗੁਰਲਾਲ ਸਿੰਘ , ਅੰਮ੍ਰਿਤਪਾਲ ਸਿੰਘ ਤੇ ਹੋਰ ਆਗੂ ਹਾਜਰ ਸਨ।

ਇਹ ਵੀ ਪੜ੍ਹੋ: ਦੁਖ਼ਦ ਖ਼ਬਰ: ਸੀ.ਆਈ.ਡੀ. 'ਚ ਤਾਇਨਾਤ ਹੈਡ ਕਾਂਸਟੇਬਲ ਦੀ ਸੜਕ ਹਾਦਸੇ 'ਚ ਮੌਤ


Shyna

Content Editor

Related News