ਕੁਦਰਤੀ ਖੇਤੀ ਵਧਾਉਣ, ਵਾਤਾਵਰਣ ਪ੍ਰਦੂਸ਼ਣ ਨੂੰ ਘਟਾਉਣ 'ਚ ਅਹਿਮ ਯੋਗਦਾਨ ਪਾ ਰਿਹੈ ਪੰਜਾਬ ਦਾ ਇਹ ਕਿਸਾਨ
Wednesday, Oct 14, 2020 - 11:02 AM (IST)
ਸੁਲਤਾਨਪੁਰ ਲੋਧੀ (ਸੋਢੀ) - ਪਿੰਡ ਝੰਡੂਵਾਲ ’ਚ ਆਪਣੀ 20 ਏਕੜ ਮਾਲਕੀ ਜ਼ਮੀਨ ’ਚ ਖੇਤੀਬਾੜੀ ਕਰ ਰਿਹਾ ਨੌਜਵਾਨ ਕਿਸਾਨ ਸੁਖਪਾਲਬੀਰ ਸਿੰਘ ਸੋਨੂੰ ਪਿਛਲੇ ਲੰਬੇ ਅਰਸੇ ਤੋਂ ਬਿਨਾਂ ਅੱਗ ਲਗਾਏ ਝੋਨੇ ਦੀ ਪਰਾਲੀ ਦੀ ਖੇਤਾਂ ਵਿੱਚ ਹੀ ਸਾਂਭ ਅਤੇ ਸੰਭਾਲ ਕਰ ਰਿਹਾ ਹੈ। ਅਜਿਹਾ ਕਰਕੇ ਕਿਸਾਨ ਸੁਖਪਾਲਬੀਰ ਇਲਾਕੇ ਦੇ ਹੋਰ ਕਿਸਾਨਾਂ ਲਈ ਮਿਸਾਲ ਕਾਇਮ ਕਰ ਰਿਹਾ ਹੈ।
ਪੜ੍ਹੋ ਇਹ ਵੀ ਖਬਰ - ਮੰਗਲਵਾਰ ਨੂੰ ਕਰੋ ਇਹ ਖਾਸ ਉਪਾਅ, ਹਮੇਸ਼ਾ ਲਈ ਖੁੱਲ੍ਹ ਜਾਵੇਗੀ ਤੁਹਾਡੀ ਕਿਸਮਤ
ਦੱਸ ਦੇਈਏ ਕਿ ਇਸ ਕਿਸਾਨ ਆਗੂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਗੁਰਬਾਣੀ ਰਾਹੀਂ ਦਰਸਾਏ ਉਪਦੇਸ਼ ’ਤੇ ਚਲਦੇ ਹੋਏ ਵਾਤਾਵਰਣ ਨੂੰ ਬਚਾਉਣ ਲਈ ਵਿਸ਼ੇਸ਼ ਉਪਰਾਲਾ ਕਰਦਿਆਂ ਖੇਤਾਂ ’ਚ ਪਰਾਲੀ ਨੂੰ ਅੱਗ ਲਗਾਏ ਬਿਨਾਂ ਸੰਭਾਲ ਕਰਨ ਦੀ ਪ੍ਰਤਿਗਿਆ ਕੀਤੀ। ਉਸ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੇ ਸਲਾਹ ਮਸ਼ਵਰੇ ਤੋਂ ਬਾਅਦ ਹੀ ਇਸ ਸਫਲਤਾ ਨੂੰ ਹਾਸਿਲ ਕਰਨ ਵਿਚ ਅਹਿਮ ਯੋਗਦਾਨ ਪਾਇਆ ਹੈ।
ਪੜ੍ਹੋ ਇਹ ਵੀ ਖਬਰ - ਬਾਲੀਵੁੱਡ ਦੇ ਚੋਟੀ ਦੇ ਨਿਰਮਾਤਾਵਾਂ ਨੇ 2 ਨਿਊਜ਼ ਚੈਨਲਾਂ ਖ਼ਿਲਾਫ ਦਰਜ ਕਰਵਾਇਆ ਮਾਮਲਾ, ਜਾਣੋ ਕਿਉਂ (ਵੀਡੀਓ)
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਖਪਾਲਬੀਰ ਝੰਡੂਵਾਲ ਨੇ ਦੱਸਿਆ ਕਿ ਉਹ ਆਪਣੀ ਜ਼ਮੀਨ ’ਤੇ ਕਣਕ ਅਤੇ ਝੋਨੇ ਦਾ ਫ਼ਸਲੀ ਚੱਕਰ ਅਪਣਾਉਂਦਾ ਹੈ। ਕੋਰੋਨਾ ਮਹਾਮਾਰੀ ਦੇ ਦੌਰ ਵਿੱਚ ਪਰਾਲੀ ਨੂੰ ਅੱਗ ਲਗਾਏ ਬਿਨਾਂ ਫੇਫੜਿਆਂ ਉੱਪਰ ਪੈਣ ਵਾਲੇ ਅਸਰ ਤੋਂ ਬਚਿਆ ਜਾ ਸਕਦਾ ਹੈ।
ਪੜ੍ਹੋ ਇਹ ਵੀ ਖਬਰ - ਚਿਹਰੇ ਦੀਆਂ ਛਾਈਆਂ ਦੇ ਨਾਲ-ਨਾਲ ਇਨ੍ਹਾਂ ਬੀਮਾਰੀਆਂ ਨੂੰ ਦੂਰ ਕਰਦੈ ‘ਪੁਦੀਨਾ’, ਜਾਣੋ ਹੋਰ ਵੀ ਫਾਇਦੇ